ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਈਨ ਫਲੂ ਦੇ ਇਲਾਜ ਤੋਂ ਬਾਅਦ ਏਮਜ਼ ਤੋਂ ਮਿਲੀ ਛੁੱਟੀ

By  Jashan A January 20th 2019 12:13 PM -- Updated: January 21st 2019 04:59 PM

ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਈਨ ਫਲੂ ਦੇ ਇਲਾਜ ਤੋਂ ਬਾਅਦ ਏਮਜ਼ ਤੋਂ ਮਿਲੀ ਛੁੱਟੀ,ਨਵੀਂ ਦਿੱਲੀ: ਦੇਸ਼ ਭਰ 'ਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ, ਜਿਸ ਦੌਰਾਨ ਦੇਸ਼ ਭਰ 'ਚ ਕਈ ਕੇਸ ਸਾਹਮਣੇ ਆ ਚੁੱਕੇ ਹਨ। ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਵੀ ਸਵਾਈਨ ਫਲੂ ਹੋ ਗਿਆ।ਜਿਸ ਕਰਕੇ ਬੁੱਧਵਾਰ ਰਾਤ ਕਰੀਬ 9 ਵਜੇ ਉਨ੍ਹਾਂ ਨੂੰ ਏਮਸ ਹਸਪਤਾਲ ‘ਚ ਭਰਤੀ ਕੀਤਾ ਗਿਆ ਸੀ।

swine flu ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਈਨ ਫਲੂ ਦੇ ਇਲਾਜ ਤੋਂ ਬਾਅਦ ਏਮਜ਼ ਤੋਂ ਮਿਲੀ ਛੁੱਟੀ

ਜਿਸ ਤੋਂ ਬਾਅਦ ਉਹਨਾਂ ਦਾ ਇਲਾਜ਼ ਕਰਕੇ ਛੁੱਟੀ ਦੇ ਦਿੱਤੀ ਗਈ ਹੈ ਤੇ ਉਹਨਾਂ ਨੂੰ ਘਰ ਵਾਪਸ ਭੇਜ ਦਿੱਤਾ ਗਿਆ ਹੈ।

ਭਾਜਪਾ ਨੇਤਾ ਅਨਿਲ ਬਲੂਨੀ ਨੇ ਇਹ ਜਾਣਕਾਰੀ ਦਿੱਤੀ ਹੈ। ਬਲੂਨੀ ਨੇ ਟਵੀਟ ਕਰ ਕੇ ਦੱਸਿਆ,''ਸਾਡੇ ਸਾਰਿਆਂ ਲਈ ਖੁਸ਼ੀ ਦਾ ਵਿਸ਼ਾ ਹੈ ਕਿ ਸਾਡੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਜੀ ਪੂਰਨ ਰੂਪ ਨਾਲ ਸਿਹਤਮੰਦ ਹੋ ਕੇ ਏਮਜ਼ ਤੋਂ ਡਿਸਚਾਰਜ ਹੋ ਕੇ ਆਪਣੇ ਘਰ ਆ ਗਏ ਹਨ।''

ਦੱਸ ਦੇਈਏ ਕਿ ਸਵਾਈਨ ਫਲੂ ਨਾਂਅ ਦੀ ਬੀਮਾਰੀ ਨੇ ਲੋਕਾਂ ਨੂੰ ਖੌਫ ਦੀ ਦਲਦਲ ‘ਚ ਧਕੇਲਿਆ ਹੈ।ਪਿਛਲੇ ਕਈ ਸਾਲਾਂ ਤੋਂ ਇਸ ਬੀਮਾਰੀ ਨੇ ਸੰਸਾਰ ਵਿੱਚ ਲੋਕਾਂ ਨੂੰ ਆਪਣੀ ਜਕੜ ‘ਚ ਲੈ ਕੇ ਮੌਤ ਦੀ ਨੀਂਦ ਸੌਣ ਲਈ ਮਜਬੂਰ ਕੀਤਾ ਹੈ।ਸਵਾਈਨ ਫਲੂ ਇੱਕ ਛੂਤ ਦੀ ਬਿਮਾਰੀ ਹੈ ਜੋ ਆਮ ਮੌਸਮੀ ਫਲੂ ਵਾਂਗ ਇੱਕ ਤੋਂ ਦੂਜੇ ਵਿਅਕਤੀ ਤਕ ਫੈਲਦੀ ਹੈ।

-PTC News

Related Post