ਕੇਜਰੀਵਾਲ, ਸਿਸੋਦੀਆ ਸਮੇਤ ਕਈ ਨੇਤਾਵਾਂ ਦੇ ਘਰ ਬਾਹਰ ਭਾਜਪਾ ਦਾ ਪ੍ਰਦਰਸ਼ਨ

By  Pardeep Singh September 9th 2022 02:13 PM

ਨਵੀਂ ਦਿੱਲੀ: ਦਿੱਲੀ ਸਰਕਾਰ ਵੱਲੋਂ ਪਿਛਲੇ ਸਾਲ ਲਾਗੂ ਕੀਤੀ ਗਈ ਨਵੀਂ ਆਬਕਾਰੀ ਨੀਤੀ ਵਿੱਚ ਘਪਲੇ ਦੀ ਸ਼ਿਕਾਇਤ ’ਤੇ ਸੀਬੀਆਈ ਜਾਂਚ ਚੱਲ ਰਹੀ ਹੈ। ਇਸ ਦੇ ਨਾਲ ਹੀ ਦਿੱਲੀ ਸਰਕਾਰ ਨੇ ਇਸ ਨੀਤੀ ਨੂੰ ਰੱਦ ਕਰ ਦਿੱਤਾ ਹੈ ਪਰ ਵਿਰੋਧੀ ਧਿਰ ਵੱਲੋਂ ਆਪਣੇ ਮੰਤਰੀਆਂ ਨੂੰ ਹਟਾਉਣ ਨੂੰ ਲੈ ਕੇ ਕੇਜਰੀਵਾਲ ਸਰਕਾਰ ਖਿਲਾਫ ਪ੍ਰਦਰਸ਼ਨ ਜਾਰੀ ਹੈ।

ਸ਼ੁੱਕਰਵਾਰ ਨੂੰ ਪ੍ਰਦੇਸ਼ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਦੀ ਅਗਵਾਈ 'ਚ ਵਰਕਰਾਂ ਨੇ ਕੇਜਰੀਵਾਲ ਸਰਕਾਰ ਦੇ ਮੰਤਰੀਆਂ ਦੇ ਘਰ ਦੇ ਬਾਹਰ ਰਾਵਣ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਤੋਂ ਕੁਝ ਮੀਟਰ ਦੀ ਦੂਰੀ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਧਰਨੇ 'ਚ ਆਦੇਸ਼ ਗੁਪਤਾ, ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਅਤੇ ਸੂਬਾ ਜਨਰਲ ਸਕੱਤਰ ਦਿਨੇਸ਼ ਪ੍ਰਤਾਪ ਸਿੰਘ, ਸੂਬਾ ਜਨਰਲ ਸਕੱਤਰ ਕੁਲਜੀਤ ਸਿੰਘ ਚਹਿਲ, ਵਿਧਾਇਕ ਜਤਿੰਦਰ ਮਹਾਜਨ, ਭਾਜਪਾ ਵਿਧਾਇਕ ਮੋਹਨ ਸਿੰਘ ਬਿਸ਼ਟ, ਅਨਿਲ ਬਾਜਪਾਈ ਅਤੇ ਸੂਬਾ ਮੀਤ ਪ੍ਰਧਾਨ ਰਾਜੀਵ ਬੱਬਰ, ਸਤੇਂਦਰ ਜੈਨ, ਗੋਪਾਲ ਰਾਏ ਅਤੇ ਰਾਜਿੰਦਰਪਾਲ ਗੌਤਮ, ਵਿਧਾਇਕ ਜਤਿੰਦਰ ਮਹਾਜਨ ਦੇ ਘਰ ਦੇ ਬਾਹਰ ਪ੍ਰਦਰਸ਼ਨ 'ਚ ਸ਼ਾਮਲ ਹੋਏ।

ਆਦੇਸ਼ ਗੁਪਤਾ ਨੇ ਕਿਹਾ ਕਿ ਕੇਜਰੀਵਾਲ ਆਬਕਾਰੀ ਨੀਤੀ 'ਚ ਭ੍ਰਿਸ਼ਟਾਚਾਰ ਦਾ ਜਵਾਬ ਨਹੀਂ ਦੇ ਪਾ ਰਹੇ ਹਨ ਅਤੇ ਉਹ ਜਿਸ ਝੂਠੇ ਸਿੱਖਿਆ ਮਾਡਲ ਦਾ ਪ੍ਰਚਾਰ ਕਰ ਰਹੇ ਸਨ, ਉਸ 'ਚ ਵੀ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋ ਗਿਆ ਹੈ।

ਇਹ ਵੀ ਪੜ੍ਹੋ:ਬੰਦੀ ਸਿੰਘਾਂ ਨੂੰ ਸਰਕਾਰ ਕਰੇ ਰਿਹਾਅ : ਬਿਕਰਮ ਸਿੰਘ ਮਜੀਠੀਆ

-PTC News

Related Post