ਖੇਤੀ ਕਾਨੂੰਨਾਂ ਦੇ ਖਿਲਾਫ਼ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਦਿੱਤਾ ਅਸਤੀਫ਼ਾ

By  Shanker Badra October 17th 2020 03:46 PM -- Updated: October 17th 2020 04:41 PM

ਖੇਤੀ ਕਾਨੂੰਨਾਂ ਦੇ ਖਿਲਾਫ਼ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਦਿੱਤਾ ਅਸਤੀਫ਼ਾ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਖ਼ਿਲਾਫ਼ ਜਿੱਥੇ ਪੰਜਾਬ ਦੇ ਕਿਸਾਨ ਸੜਕਾਂ ‘ਤੇ ਹਨ ,ਓਥੇ ਹੀ ਸਿਆਸੀ ਨੇਤਾ ਵੀ ਕਿਸਾਨਾਂ ਦੀ ਹਿਮਾਇਤ ਵਿੱਚ ਉਤਰ ਆਏ ਹਨ। ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲ ਹੁਣ ਭਾਜਪਾ ਲਈ ਗਲੇ ਦੀ ਹੱਡੀ ਬਣ ਗਏ ਹਨ ਅਤੇ ਭਾਜਪਾ ਲੀਡਰ ਵੀ ਇਨ੍ਹਾਂ ਬਿਲਾਂ ਦਾ ਵਿਰੋਧ ਕਰ ਰਹੇ ਹਨ।

BJP Punjab General Secretary Malwinder Singh Kang resigns on Farm Bill 2020 ਖੇਤੀ ਕਾਨੂੰਨਾਂ ਦੇ ਖਿਲਾਫ਼ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਦਿੱਤਾ ਅਸਤੀਫ਼ਾ

ਇਨ੍ਹਾਂ ਖ਼ੇਤੀ ਬਿੱਲਾਂ ਦੇ ਹੋ ਰਹੇ ਵਿਰੋਧ ਕਰਕੇ ਪੰਜਾਬ ਅੰਦਰ ਭਾਜਪਾ ਦੇ ਲੀਡਰ ਪਾਰਟੀ ਛੱਡ ਰਹੇ ਹਨ। ਪੰਜਾਬ ਅੰਦਰ ਭਾਜਪਾ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਅਸਤੀਫਾ ਦੇ ਦਿੱਤਾ ਹੈ।

BJP Punjab General Secretary Malwinder Singh Kang resigns on Farm Bill 2020 ਖੇਤੀ ਕਾਨੂੰਨਾਂ ਦੇ ਖਿਲਾਫ਼ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਦਿੱਤਾ ਅਸਤੀਫ਼ਾ

ਉਨ੍ਹਾਂ ਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਕਿਸਾਨ ਮਾਰੂ ਦੱਸਿਆ ਹੈ। ਇਸ ਦੇ ਨਾਲ ਹੀ ਮਾਲਵਿੰਦਰ ਸਿੰਘ ਕੰਗ ਨੇ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਮਾਲਵਿੰਦਰ ਕੰਗ ਪੰਜਾਪ ਵਿਚ ਭਾਜਪਾ ਦਾ ਵੱਡਾ ਸਿੱਖ ਚਿਹਰਾ ਸੀ। ਇਸ ਤੋਂ ਪਹਿਲਾਂ ਵੀ ਕਈ ਭਾਜਪਾ ਨੇਤਾ ਪਾਰਟੀ ਛੱਡ ਚੁੱਕੇ ਹਨ।

BJP Punjab General Secretary Malwinder Singh Kang resigns on Farm Bill 2020 ਖੇਤੀ ਕਾਨੂੰਨਾਂ ਦੇ ਖਿਲਾਫ਼ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਦਿੱਤਾ ਅਸਤੀਫ਼ਾ

ਦੱਸ ਦੇਈਏ ਕਿ ਦੂਜੇ ਪਾਸੇ ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਪੰਜਾਬ ਦੇ ਰੇਲਵੇ ਟਰੈਕ ਅਤੇ ਕਈ ਥਾਵਾਂ ਉੱਤੇ ਰਿਲਾਇੰਸ ਦੇ ਸ਼ਾਪਿੰਗ ਮਾਲ ,ਪੈਟਰੌਲ ਪੰਪ ਅਤੇ ਭਾਜਪਾ ਆਗੂਆਂ ਦੇ ਘਰ ਘੇਰੇ ਹੋਏ ਹਨ।

BJP Punjab General Secretary Malwinder Singh Kang resigns on Farm Bill 2020

-PTCNews

Related Post