ਭਾਜਪਾ ਪੰਜਾਬ ਦੇ ਯੂਥ ਜਨਰਲ ਸੈਕਟਰੀ ਬਰਿੰਦਰ ਸਿੰਘ ਸੰਧੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

By  Shanker Badra October 31st 2020 05:16 PM

ਭਾਜਪਾ ਪੰਜਾਬ ਦੇ ਯੂਥ ਜਨਰਲ ਸੈਕਟਰੀ ਬਰਿੰਦਰ ਸਿੰਘ ਸੰਧੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ:ਬਠਿੰਡਾ : ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਗੁੱਸਾ ਦਿਨੋ -ਦਿਨ ਵੱਧਦਾ ਜਾ ਰਿਹਾ ਹੈ। ਇਸ ਗੁੱਸੇ ਦਾ ਨਿਸ਼ਾਨਾ ਸਿੱਧੇ ਤੌਰ 'ਤੇ ਭਾਰਤੀ ਜਨਤਾ ਪਾਰਟੀ ਬਣ ਰਹੀ ਹੈ। ਕਿਸਾਨਾਂ ਦੇ ਵਿਰੋਧ ਦਾ ਅਤੇ ਖੇਤੀ ਕਾਨੂੰਨਾਂ ਦਾ ਖਮਿਆਜ਼ਾ ਪੰਜਾਬ ਦੇ ਵਿੱਚ ਭਾਜਪਾ ਨੂੰ ਭੁਗਤਣਾ ਪੈ ਰਿਹਾ ਹੈ।

BJP Punjab Youth General Secretary Brindar Singh Sandhu resigns on party ਭਾਜਪਾ ਪੰਜਾਬ ਦੇ ਯੂਥ ਜਨਰਲ ਸੈਕਟਰੀ ਬਰਿੰਦਰ ਸਿੰਘ ਸੰਧੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਖੇਤੀ ਬਿੱਲ ਪਾਸ ਕਾਰਨ ਤੋਂ ਬਾਅਦ ਭਾਜਪਾ ਨੂੰ ਪੰਜਾਬ ਵਿਚ ਲਗਾਤਾਰ ਝਟਕੇ ਲੱਗ ਰਹੇ ਹਨ। ਹੁਣ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ।ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਅਪਣਾਏ ਜਾ ਰਹੇ ਰਵੱਈਏ ਦੇ ਰੋਸ ਵਜੋਂ ਅੱਜ ਭਾਜਪਾ ਪੰਜਾਬ ਦੇ ਯੂਥ ਜਨਰਲ ਸੈਕਟਰੀ ਬਰਿੰਦਰ ਸਿੰਘ ਸੰਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਇਹ ਵੀ ਪੜ੍ਹੋ : ਇਸ ਮਹਿਲਾ ਅਧਿਆਪਕ ਨੇ ਪੂਰੇ ਵਿਭਾਗ ਦੀ ਇੱਜਤ ਕੀਤੀ ਲੀਰੋ -ਲੀਰ ,ਸਕੂਲ 'ਚ ਕਰ ਰਹੀ ਸੀ ਇਹ ਕੰਮ

BJP Punjab Youth General Secretary Brindar Singh Sandhu resigns on party ਭਾਜਪਾ ਪੰਜਾਬ ਦੇ ਯੂਥ ਜਨਰਲ ਸੈਕਟਰੀ ਬਰਿੰਦਰ ਸਿੰਘ ਸੰਧੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਦੱਸਣਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲ ਹੁਣ ਪਾਰਟੀ ਲਈ ਗਲੇ ਦੀ ਹੱਡੀ ਗਏ ਹਨ। ਇਨ੍ਹਾਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪਿਛਲੇ ਦਿਨੀਂ ਭਾਜਪਾ ਦੇ ਕਿਸਾਨ ਵਿੰਗ ਦੇ ਇੰਚਾਰਜ ਤਰਲੋਚਨ ਸਿੰਘ ਗਿੱਲ ਅਤੇ  ਪੰਜਾਬ ਵਿੱਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

BJP Punjab Youth General Secretary Brindar Singh Sandhu resigns on party ਭਾਜਪਾ ਪੰਜਾਬ ਦੇ ਯੂਥ ਜਨਰਲ ਸੈਕਟਰੀ ਬਰਿੰਦਰ ਸਿੰਘ ਸੰਧੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਤੁਹਾਨੂੰ ਦੱਸ ਦੇਈਏ ਕਿ ਕੇਂਦਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਤੋਂ ਬਾਅਦ ਪੰਜਾਬ ਵਿਚ ਬਹੁਤ ਸਾਰੇ ਭਾਜਪਾ ਨੇਤਾ ਇਸੇ ਕਾਰਨ ਕਰਕੇ ਪਾਰਟੀ ਛੱਡ ਚੁੱਕੇ ਹਨ। ਉਹਨਾਂ ਦਾ ਕਹਿਣਾ ਹੈ ਕਿ ਉਹ ਖੁਦ ਵੀ ਕਿਸਾਨ ਹਨ ਤੇ ਉਹ ਕਿਸਾਨਾਂ ਨਾਲ ਖੜੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਨਾਲ ਪੰਜਾਬ ਦੇ ਕਿਸਾਨਾਂ ਅਤੇ ਹੋਰ ਵਰਗ ਨੂੰ ਭਾਰੀ ਨੁਕਸਾਨ ਹੋਵੇਗਾ।

-PTCNews

Related Post