ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਕੀਤੇ ਸਮਝੌਤੇ 'ਤੇ ਭਾਜਪਾ ਨੇ ਚੁੱਕੇ ਸਵਾਲ

By  Ravinder Singh April 26th 2022 04:29 PM

ਜਲੰਧਰ : ਭਾਜਪਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਸਮਝੌਤੇ ਉਤੇ ਸਵਾਲ ਚੁੱਕੇ ਗਏ ਹਨ। ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਕਿਹਾ ਕਿ ਭਗਵੰਤ ਮਾਨ ਨੇ ਕੇਜਰੀਵਾਲ ਕੋਲ ਪੰਜਾਬ ਨੂੰ ਗਿਰਵੀ ਰੱਖ ਦਿੱਤਾ ਹੈ।

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਕੀਤੇ ਸਮਝੌਤੇ 'ਤੇ ਭਾਜਪਾ ਨੇ ਚੁੱਕੇ ਸਵਾਲਉਨ੍ਹਾਂ ਨੇ ਕਿਹਾ ਕਿ ਹੁਣ ਅਸਿੱਧੇ ਤੌਰ ਉਤੇ ਕੇਜਰੀਵਾਲ ਪੰਜਾਬ ਦੀ ਸਰਕਾਰ ਚਲਾਏਗਾ। ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਦੀ ਅਣਖ ਨੂੰ ਵੰਗਾਰਿਆ ਹੈ। ਉਨ੍ਹਾਂ ਨੇ ਕਿਹਾ ਕਿ ਦੋਵਾਂ ਸਰਕਾਰਾਂ ਵਿੱਚ ਹੋਇਆ MOU ਸਰਾਸਰ ਗ਼ਲਤ ਤੇ ਪੰਜਾਬ ਦੇ ਸੰਘੀ ਢਾਂਚੇ ਉਤੇ ਸਿੱਧਾ ਹਮਲਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਘਾਣ ਕੀਤਾ ਜਾ ਰਿਹਾ ਹੈ।

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਕੀਤੇ ਸਮਝੌਤੇ 'ਤੇ ਭਾਜਪਾ ਨੇ ਚੁੱਕੇ ਸਵਾਲਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਆਗੂ ਸਰਕਾਰ ਚਲਾਉਣ ਦੇ ਸਮਰੱਥ ਨਹੀਂ ਹਨ। ਬਾਹਰਲਾ ਵਿਅਕਤੀ ਪੰਜਾਬ ਉਤੇ ਕੰਟਰੋਲ ਕਿਸ ਤਰ੍ਹਾਂ ਕਰ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਜੇ ਕੁਰਸੀ ਉਤੇ ਬਿਠਾਉਣਾ ਜਾਣਦੇ ਹਨ ਤਾਂ ਲੁਹਾਉਣਾ ਵੀ ਜਾਣਦੇ ਹਨ। 18 ਮਹਿਕਮੇ ਦੂਜੇ ਸੂਬੇ ਵਿੱਚੋਂ ਚੱਲਣਗੇ, ਇਹ ਬੜੀ ਹੈਰਾਨੀ ਵਾਲੀ ਗੱਲ। ਇਕ ਦੋ ਮਹਿਕਮਿਆਂ ਉਤੇ ਐਮਓਯੂ ਹੋ ਸਕਦਾ ਹੈ ਪਰ 18 ਮਹਿਕਮਿਆਂ ਉਤੇ ਐਮਓਯੂ ਬਿਲਕੁਲ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਕ ਹੋਰ ਸੰਘਰਸ਼ ਕਰਨਾ ਪਵੇਗਾ। ਪੰਜਾਬ ਦੇ ਲੋਕਾਂ ਇਕਜੁੱਟ ਹੋਣ ਦੀ ਜ਼ਰੂਰਤ ਹੈ।

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਕੀਤੇ ਸਮਝੌਤੇ 'ਤੇ ਭਾਜਪਾ ਨੇ ਚੁੱਕੇ ਸਵਾਲਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਕਾਰ ਅੱਜ ਸਮਝੌਤਾ ਹੋਇਆ ਹੈ। ਇਸ ਸਮਝੌਤੇ ਤਹਿਤ 18 ਮਹਿਕਮਿਆਂ ਦੇ ਅਧਿਕਾਰੀ ਤਾਲਮੇਲ ਬਿਠਾ ਕੇ ਕੰਮ ਕਰਨਗੇ। ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਇਸ ਨਾਲ ਪੰਜਾਬ ਨੂੰ ਫਾਇਦਾ ਹੋਵੇਗਾ ਅਤੇ ਦਿੱਲੀ ਤਰਜ ਉਤੇ ਪੰਜਾਬ ਵਿੱਚ ਸਿੱਖਿਆ ਤੇ ਸਿਹਤ ਸਹੂਲਤਾਂ ਨੂੰ ਜ਼ਮੀਨੀ ਪੱਧਰ ਉਤੇ ਉੱਚਾ ਚੁੱਕਿਆ ਜਾਵੇਗਾ।

ਇਹ ਵੀ ਪੜ੍ਹੋ : ਬਠਿੰਡਾ ਜੇਲ੍ਹ 'ਚ ਸ਼ਿਫਟ ਕੀਤੇ ਜਾਣਗੇ 50 ਦੇ ਕਰੀਬ ਖ਼ਤਰਨਾਕ ਗੈਂਗਸਟਰ

Related Post