ਪਠਾਨਕੋਟ 'ਚ BJP ਦੀ ਰੈਲੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹੋਇਆ ਵੱਡਾ ਹਮਲਾ

By  Riya Bawa February 3rd 2022 11:03 AM

ਪਠਾਨਕੋਟ: ਦੇਸ਼ ਦੇ ਪੰਜ ਸੂਬਿਆਂ ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਹਰ ਪਾਸੇ ਚੋਣਾਂ ਦੀ ਗੂੰਜ ਸੁਣਾਈ ਦੇ ਰਹੀ ਹੈ। ਅਜਿਹੇ 'ਚ ਪਠਾਨਕੋਟ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਰੈਲੀ ਤੋਂ ਪਹਿਲਾਂ ਕੁਝ ਸ਼ਰਾਰਤੀ ਅਨਸਰਾਂ ਨੇ ਰੈਲੀ ਵਾਲੀ ਥਾਂ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਰੈਲੀ 'ਚ ਮੌਜੂਦ 4 ਦੇ ਕਰੀਬ ਲੋਕ ਜ਼ਖਮੀ ਹੋ ਗਏ ਹਨ। ਇਸ ਦੌਰਾਨ ਭਾਜਪਾ ਉਮੀਦਵਾਰ ਅਤੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਸ਼ਾਸਨ ਕਾਨੂੰਨ ਵਿਵਸਥਾ ਨੂੰ ਠੀਕ ਕਰਨ 'ਚ ਅਸਫਲ ਰਿਹਾ ਹੈ। ਦੱਸ ਦੇਈਏ ਕਿ ਬੀਤੇ ਦਿਨੀ ਪਠਾਨਕੋਟ ਦੇ ਵਾਰਡ ਨੰਬਰ 19 'ਚ ਭਾਜਪਾ ਵੱਲੋਂ ਇੱਕ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ ਸੀ। ਇਸ 'ਚ ਪਠਾਨਕੋਟ ਤੋਂ ਭਾਜਪਾ ਦੇ ਉਮੀਦਵਾਰ ਤੇ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਪਹੁੰਚਣਾ ਸੀ ਪਰ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਰੈਲੀ 'ਚ ਹੰਗਾਮਾ ਹੋ ਗਿਆ। ਹਾਸਲ ਜਾਣਕਾਰੀ ਮੁਤਾਬਕ ਰੈਲੀ ਵਾਲੀ ਥਾਂ 'ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਦੱਸ ਦਈਏ ਕਿ ਇਸ ਹਮਲੇ 'ਚ ਕਰੀਬ ਚਾਰ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇੰਨਾ ਹੀ ਨਹੀਂ ਸ਼ਰਾਰਤੀ ਅਨਸਰਾਂ ਨੇ ਇਸ ਰੈਲੀ 'ਚ ਲਗਾਈਆਂ ਗਈਆਂ ਕੁਰਸੀਆਂ ਵੀ ਤੋੜ ਦਿੱਤੀਆਂ। ਕਿਹਾ ਜਾ ਰਿਹਾ ਹੈ ਕਿ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਰੈਲੀ ਵਿਚ ਹੋਏ ਹਮਲੇ 'ਤੇ ਭਾਜਪਾ ਪੰਜਾਬ ਪ੍ਰਧਾਨ ਨੇ ਪ੍ਰਸ਼ਾਸਨ ਦੀ ਕਾਨੂੰਨ ਵਿਵਸਥਾ 'ਤੇ ਵੀ ਸਵਾਲ ਚੁੱਕੇ ਹਨ। ਇਹ ਵੀ ਪੜ੍ਹੋ: ਕੈਨੇਡਾ ਪੁਲਿਸ ਵੱਲੋਂ ਟਰੱਕ ਚਾਲਕਾਂ ਦੇ ਪ੍ਰਦਰਸ਼ਨ ਦੌਰਾਨ ਦੋ ਵਿਅਕਤੀ ਗ੍ਰਿਫਤਾਰ -PTC News

Related Post