ਭਾਜਪਾ ਵਲੋਂ 8 ਐਸਸੀ, 13 ਸਿੱਖ ਅਤੇ 12 ਕਿਸਾਨਾਂ ਨਾਲ 34 ਉਮੀਦਾਵਾਰਾਂ ਦੀ ਪਹਿਲੀ ਸੂਚੀ ਜਾਰੀ

By  Jasmeet Singh January 21st 2022 05:56 PM -- Updated: January 21st 2022 06:05 PM

ਨਵੀਂ ਦਿੱਲੀ: ਭਾਜਪਾ ਨੇ ਪੰਜਾਬ ਦੇ ਰਵਿਦਾਸ ਭਾਈਚਾਰੇ ਦਾ ਧਿਆਨ ਰੱਖਣ ਅਤੇ ਚੋਣਾਂ ਦੀ ਤਰੀਕ 14 ਫਰਵਰੀ ਤੋਂ 20 ਫਰਵਰੀ ਤੱਕ ਵਧਾਉਣ ਲਈ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ ਹੈ। ਇਸੀ ਦੇ ਨਾਲ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਭਾਜਪਾ ਨੇ ਪ੍ਰੈਸ ਕਾਨਫਰੰਸ ਦੌਰਾਨ 34 ਉਮੀਦਾਰਾਂ ਦੀ ਪਹਿਲੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ 34 ਸੀਟਾਂ ਦੇ ਉਮੀਦਵਾਰਾਂ ਵਿੱਚ 8 ਉਮੀਦਵਾਰ ਐਸਸੀ ਭਾਈਚਾਰੇ, 13 ਸਿੱਖ ਅਤੇ 12 ਕਿਸਾਨ ਪਰਿਵਾਰਾਂ ਤੋਂ ਹਨ।

ਇਹ ਵੀ ਪੜ੍ਹੋ: ਕੇਜਰੀਵਾਲ ਦੇ ਚੋਣ ਹਾਰਨ ਵਾਲੇ ਬਿਆਨ 'ਤੇ ਭੜਕੇ ਚੰਨੀ, ਵੇਖੋ ਕੀ ਕਿਹਾ

ਭਾਜਪਾ ਲਈ ਸੁਜਾਨਪੁਰ ਤੋਂ ਦਿਨੇਸ਼ ਸਿੰਘ ਬਾਬੂ, ਦੀਨਾਨਗਰ ਤੋਂ ਰੇਣੂ ਕਸ਼ਅਪ, ਸ੍ਰੀ ਹਰਗੋਬਿੰਦਪੁਰ ਤੋਂ ਬਲਜਿੰਦਰ ਸਿੰਘ ਦਕੋਹਾ, ਅੰਮ੍ਰਿਤਸਰ ਉੱਤਰੀ ਤੋਂ ਸੁਖਮਿੰਦਰ ਸਿੰਘ ਬਿੰਦੂ, ਤਰਨਤਾਰਨ ਤੋਂ ਨਵਰੀਤ ਸਿੰਘ ਸ਼ਫੀਪੁਰਾ, ਕਪੂਰਥਲਾ ਤੋਂ ਰਣਜੀਤ ਸਿੰਘ ਖੋਜੇਵਾਲਾ, ਜਲੰਧਰ ਵੈਸਟ ਤੋਂ ਮਹਿੰਦਰ ਪਾਲ ਭਗਤ, ਜਲੰਧਰ ਕੇਂਦਰੀ ਤੋਂ ਮਨੋਰੰਜਨ ਕਾਲੀਆ, ਜਲੰਧਰ ਉੱਤਰੀ ਤੋਂ ਕ੍ਰਿਸ਼ਨ ਦੇਵ ਭੰਡਾਰੀ, ਮੁਕੇਰੀਆਂ ਤੋਂ ਜੰਗੀਲਾਲ ਮਹਾਜਨ, ਦਸੂਯਾ ਤੋਂ ਰਗੁਨਾਥ ਰਾਣਾ, ਹੁਸ਼ਿਆਰਪੁਰ ਤੋਂ ਟਿਕਸਨ ਸੂਦ, ਚੱਬੇਵਾਲ ਤੋਂ ਡਾਕਟਰ ਦਿਲਬਾਗ ਰਾਏ, ਗੜਸ਼ੰਕਰ ਤੋਂ ਨਮਿਸ਼ਾ ਮਹਿਤਾ, ਬੰਗਾ ਤੋਂ ਮੋਹਨ ਲਾਲ ਬੰਗਾ, ਬਲਾਚੌਰ ਤੋਂ ਅਸ਼ੋਕ ਬਾਠ, ਫਤਿਹਗੜ੍ਹ ਸਾਹਿਬ ਤੋਂ ਦੀਦਾਰ ਸਿੰਘ ਬਾਠੀ, ਅਮਲੋਹ ਤੋਂ ਕਵਰਵੀਰ ਸਿੰਘ ਟੋਹਾ, ਖੰਨਾ ਤੋਂ ਗੁਰਪ੍ਰੀਤ ਸਿੰਘ ਭੱਟੀ, ਲੁਧਿਆਣਾ ਕੇਂਦਰੀ ਤੋਂ ਗੁਰਦੇਵ ਸ਼ਰਮਾ, ਲੁਧਿਆਣਾ ਪੱਛਮੀ ਤੋਂ ਐਡਵੀ ਵਿਕਰਮ ਸਿੰਘ ਸਿੱਧੂ, ਗਿੱਲ ਤੋਂ ਐਸ.ਆਰ. ਲੱਧੜ, ਜਗਰਾਓਂ ਤੋਂ ਕਾਵਰ ਨਰਿੰਦਰ ਸਿੰਘ, ਰੋਜ਼ਪੁਰ ਤੋਂ ਰਾਣਾ ਗੁਰਮੀਤ ਸੋਢੀ, ਜਲਾਲਾਬਾਦ ਤੋਂ ਪੂਰਨ ਚੰਦ, ਫਾਜ਼ਿਲਕਾ ਤੋਂ ਸੁਰਜੀਤ ਕੁਮਾਰ ਜਿਆਣੀ, ਅਬੋਹਰ ਤੋਂ ਅਰੁਣ ਨਾਰੰਗ, ਮੁਕਤਸਰ ਤੋਂ ਰਾਜੇਸ਼ ਵਧੇਲਾ, ਫਰੀਦਕੋਟ ਤੋਂ ਗੌਰਵ ਕੱਕੜ, ਭੁੱਚੋ ਮੰਡੀ ਤੋਂ ਰੁਪਿੰਦਰ ਸਿੰਘ ਸਿੱਧੂ, ਤਲਵੰਡੀ ਸਾਬੋ ਤੋਂ ਰਵੀ ਪ੍ਰੀਤ ਸਿੰਘ ਸਿੱਧੂ, ਸਰਦੂਲਗੜ੍ਹ ਤੋਂ ਜਗਜੀਤ ਸਿੰਘ ਮਿਲਖਾ, ਸੰਗਰੂਰ ਤੋਂ ਅਰਵਿੰਦ ਖੰਨਾ ਅਤੇ ਡੇਰਾਬੱਸੀ ਤੋਂ ਸੰਜੀਵ ਖੰਨਾ ਚੁਣਾਵੀ ਮੈਦਾਨ ਵਿੱਚ ਉਤਰਨਗੇ।

ਪੰਜਾਬ ਵਿੱਚ ਅਗਲੇ ਮਹੀਨੇ ਦੀ 20 ਤਰੀਕ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਸਦੇ ਨਤੀਜੇ ਉਸਤੋਂ ਅਗਲੇ ਮਹੀਨੇ ਦੀ 10 ਮਾਰਚ ਨੂੰ ਜਾਰੀ ਕੀਤੇ ਜਾਣਗੇ। ਪ੍ਰੈਸ ਕਾਨਫਰੰਸ ਦੀ ਸ਼ੁਰੂਆਤ ਵਿੱਚ ਭਾਜਪਾ ਨੇ ਸਭ ਤੋਂ ਪਹਿਲਾਂ ਕਿਹਾ ਕਿ ਪੰਜਾਬ ਦੇ ਲੋਕ ਕੁਸ਼ਾਸਨ ਤੋਂ ਦੁਖੀ ਹਨ। ਉਨ੍ਹਾਂ ਕਿਹਾ ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿੱਚ ਨਸ਼ਾਖੋਰੀ, ਭ੍ਰਿਸ਼ਟਾਚਾਰ ਅਤੇ ਹੋਰ ਕਈ ਸਮੱਸਿਆਵਾਂ ਨੇ ਆਪਣੇ ਪੈਰ ਜਮਾਏ ਹੋਏ ਹਨ।

ਭਗਵਾ ਪਾਰਟੀ ਮੁਤਾਬਕ ਬਦਕਿਸਮਤੀ ਨਾਲ ਅੱਜ ਵੀ ਉਹ ਸਮੱਸਿਆਵਾਂ ਜਿਉਂ ਦੀਆਂ ਤਿਉਂ ਹਨ। ਭਾਜਪਾ ਨੇ ਇਲਮਾਜ਼ ਲਾਇਆ ਕਿ ਪੰਜਾਬ ਵਿੱਚ ਕਾਂਗਰਸ ਦਾ ਮੌਜੂਦਾ ਮੁੱਖ ਮੰਤਰੀ ਪੂਰੀ ਤਰ੍ਹਾਂ ਭ੍ਰਿਸ਼ਟਾਚਾਰ ਵਿੱਚ ਡੁੱਬਿਆ ਹੋਇਆ ਹੈ। ਰੇਤ ਦੀ ਨਾਜਾਇਜ਼ ਮਾਈਨਿੰਗ ਉਸ ਦੀ ਹੀ ਵਿਧਾਨ ਸਭਾ ਵਿੱਚ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਚੰਨੀ ਦੀ ਸੂਬੇ ਦੇ ਰੇਤ ਮਾਫੀਆ ਨਾਲ ਨੇੜਤਾ ਹੈ।

ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ 'ਚ ਅੜਿੱਕਾ ਬਣੀ ਕੇਜਰੀਵਾਲ ਸਰਕਾਰ ਦੀ ਆਲੋਚਨਾ

ਭਾਜਪਾ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਵੀ ਪੰਜਾਬ ਵਿੱਚ ਕੋਈ ਵਿਕਾਸ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੂਬਾ ਸਰਕਾਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਮਰਿਆਦਾ ਦੀ ਵੀ ਪ੍ਰਵਾਹ ਨਹੀਂ ਕੀਤੀ। 5 ਜਨਵਰੀ ਨੂੰ ਫਿਰੋਜ਼ਪੁਰ ਵਿੱਚ ਵਾਪਰੀ ਘਟਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਦੇ ਸੁਰੱਖਿਆ ਪ੍ਰਬੰਧ ਉਨ੍ਹਾਂ ਲਈ ਅਹਿਮ ਨਹੀਂ ਸਨ।

- PTC News

Related Post