'ਆਪ' ਦੀ ਵਾਅਦਾਖ਼ਿਲਾਫ਼ੀ ਵਿਰੁੱਧ ਸੜਕਾਂ 'ਤੇ ਉਤਰੀ ਭਾਜਪਾ

By  Ravinder Singh May 5th 2022 12:03 PM

ਚੰਡੀਗੜ੍ਹ : ਪੰਜਾਬ 'ਚ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਇਸ ਮੁੱਦੇ ਉਤੇ ਭਾਜਪਾ ਨੇ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਦਿੱਤੇ ਸੱਦੇ 'ਤੇ ਸੂਬੇ ਭਰ ਦੇ ਭਾਜਪਾ ਵਰਕਰ ਲੋਕਾਂ ਦੇ ਹੱਕਾਂ ਲਈ ਸੜਕਾਂ 'ਤੇ ਉੱਤਰ ਕੇ ਸੰਘਰਸ਼ ਕਰ ਰਹੇ ਹਨ।

'ਆਪ' ਦੀ ਵਾਅਦਾਖ਼ਿਲਾਫ਼ੀ ਵਿਰੁੱਧ ਸੜਕਾਂ 'ਤੇ ਉਤਰੀ ਭਾਜਪਾਅਸ਼ਵਨੀ ਨੇ ਕਿਹਾ, "ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੋਣਾਂ ਤੋਂ ਪਹਿਲਾਂ ਕਹਿੰਦੇ ਸਨ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ 1 ਅਪ੍ਰੈਲ ਤੋਂ ਬਾਅਦ ਪੰਜਾਬ ਵਿੱਚ ਕੋਈ ਵੀ ਕਿਸਾਨ ਖ਼ੁਦਕੁਸ਼ੀ ਨਹੀਂ ਕਰੇਗਾ ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਸਰਕਾਰ ਬਣੀ ਨੂੰ ਡੇਢ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ ਤੇ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 14 ਕਿਸਾਨ ਖ਼ੁਦਕੁਸ਼ੀਆਂ ਕਰ ਚੁੱਕੇ ਹਨ ਪਰ ਕਿਸਾਨ ਹਿਤੈਸ਼ੀ ਹੋਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਿਸੇ ਵੀ ਆਗੂ ਨੇ ਇਨ੍ਹਾਂ ਪੀੜਤ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਤਾਂ ਦੂਰ ਦੀ ਗੱਲ, ਉਨ੍ਹਾਂ ਦੀ ਸਾਰ ਵੀ ਨਹੀਂ ਲਈ।" ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਚੁਣ ਕੇ ਪਛਤਾਉਣ ਲੱਗੇ ਹਨ। ਭਾਜਪਾ ਆਗੂ ਨੇ ਕਿਹਾ ਕਿ, "ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ ਡੇਢ ਮਹੀਨੇ ਵਿੱਚ 5 ਕਬੱਡੀ ਖਿਡਾਰੀਆਂ ਸਣੇ 35 ਤੋਂ ਵੱਧ ਲੋਕਾਂ ਦੇ ਕਤਲ ਹੋ ਚੁੱਕੇ ਹਨ ਤੇ ਅਪਰਾਧੀ ਪੁਲਿਸ ਦੀ ਪਹੁੰਚ ਤੋਂ ਦੂਰ ਹਨ।"

'ਆਪ' ਦੀ ਵਾਅਦਾਖ਼ਿਲਾਫ਼ੀ ਵਿਰੁੱਧ ਸੜਕਾਂ 'ਤੇ ਉਤਰੀ ਭਾਜਪਾਪਟਿਆਲਾ ਹਿੰਸਾ ਮਾਮਲੇ 'ਤੇ ਅਸ਼ਵਨੀ ਸ਼ਰਮਾ ਨੇ ਕਿਹਾ "ਆਪਣੀ ਨਾਕਾਮੀ ਨੂੰ ਛੁਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਇਸ ਹਿੰਸਾ ਨੂੰ ਭਾਜਪਾ ਤੇ ਕਾਂਗਰਸ ਦੇ ਸਿਰ ਮੜ ਕੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।" ਉਨ੍ਹਾਂ ਕਿਹਾ ਕਿ, "ਹੁਣ ਮੁੱਖ ਮੰਤਰੀ ਭਗਵੰਤ ਮਾਨ ਵੀ ਕੇਜਰੀਵਾਲ ਦੇ ਨਕਸ਼ੇ-ਕਦਮਾਂ ਉਤੇ ਚੱਲ ਰਹੇ ਹਨ। ਕੇਜਰੀਵਾਲ ਸਰਕਾਰ ਨਾਲ ‘ਗਿਆਨ ਸਮਝੌਤਾ’ ਕਰ ਕੇ ਭਗਵੰਤ ਮਾਨ ਨੇ ਪੰਜਾਬ ਨੂੰ ਦਿੱਲੀ ਨੂੰ ਵੇਚ ਦਿੱਤਾ ਹੈ।" ਲੋਕ ਇਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ।

'ਆਪ' ਦੀ ਵਾਅਦਾਖ਼ਿਲਾਫ਼ੀ ਵਿਰੁੱਧ ਸੜਕਾਂ 'ਤੇ ਉਤਰੀ ਭਾਜਪਾਅਸ਼ਵਨੀ ਨੇ ਕਿਹਾ, "ਭਗਵੰਤ ਮਾਨ ਸਰਕਾਰ ਜਨਤਾ ਲਈ ਕੁਝ ਨਹੀਂ ਕਰਦੀ, ਉਹ ਸਿਰਫ ਝੂਠੇ ਵਾਅਦੇ ਤੇ ਲਾਲਚ ਦੇ ਕੇ ਜਨਤਾ ਨੂੰ ਮੂਰਖ ਬਣਾ ਰਹੀ ਹੈ। ਪਰ ਭਾਰਤੀ ਜਨਤਾ ਪਾਰਟੀ ਜਨਤਾ ਨਾਲ ਧੋਖਾ ਨਹੀਂ ਹੋਣ ਦੇਵੇਗੀ। ਭਾਜਪਾ ਦਾ ਇੱਕੋ ਇੱਕ ਟੀਚਾ ਹੈ, 'ਸਬਕਾ ਸਾਥ, ਸਬਕਾ ਵਿਸ਼ਵਾਸ ਤੇ ਸਬਕਾ ਵਿਕਾਸ' ਅਤੇ ਇਸ ਟੀਚੇ ਨੂੰ ਲੈ ਕੇ ਭਾਜਪਾ ਦੇ ਵਰਕਰ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।" ਜਲੰਧਰ ਵਿੱਚ ਭਾਜਪਾ ਆਗੂ ਵੱਡੀ ਗਿਣਤੀ ਵਿੱਚ ਪੁੱਜ ਕੇ ਡੀਸੀ ਦਫਤਰ ਅੱਗੇ ਧਰਨਾ ਦੇ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਦੀ ਡਿਸਕਸ ਥਰੋਅ ਖਿਡਾਰਨ ਕਮਲਪ੍ਰੀਤ ਕੌਰ ਡੋਪ ਟੈਸਟ ‘ਚ ਫੇਲ੍ਹ

Related Post