ਪੀਐਮ ਮੋਦੀ ਦੀ ਸੁਰੱਖਿਆ ਦੇ ਮੁੱਦੇ 'ਤੇ ਭਾਜਪਾ ਵਰਕਰਾਂ ਦਾ ਜ਼ੋਰਦਾਰ ਪ੍ਰਦਰਸ਼ਨ

By  Riya Bawa January 7th 2022 02:40 PM

ਲੁਧਿਆਣਾ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕਮੀ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਫੇਰੀ ਰੱਦ ਹੋਣ ਮਗਰੋਂ ਬੀਜੇਪੀ ਤੇ ਕਾਂਗਰਸ ਵਿਚਾਲੇ ਬਿਆਨਬਾਜ਼ੀ ਦੀ ਜੰਗ ਛਿੜ ਗਈ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਪ੍ਰਦਰਸ਼ਨ ਕਰਕੇ ਦੇਸ਼ ਦੇ ਰਾਸ਼ਟਰਪਤੀ ਤੇ ਗਵਰਨਰ ਦੇ ਨਾਂ 'ਤੇ ਮੰਗ ਪੱਤਰ ਸੌਂਪ ਕੇ ਪੰਜਾਬ ਦੀ ਚੰਨੀ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਭਾਜਪਾ ਵੱਲੋਂ ਲੁਧਿਆਣਾ ਅੰਦਰ ਡੀਸੀ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਾਹੌਲ ਹੋਇਆ ਤਨਾਅਪੂਰਣ ਬਣ ਗਿਆ। ਦੂਜੇ ਪਾਸੇ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਵਾਪਰੇ ਘਟਨਾਕ੍ਰਮ ਦੇ ਪਿੱਛੇ ਪੰਜਾਬ ਸਰਕਾਰ ਦਾ ਹੱਥ ਦੱਸਦਿਆਂ ਪੰਜਾਬ ਸਰਕਾਰ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਭਾਜਪਾ ਵਰਕਰਾਂ ਵੱਲੋਂ ਤਰਨਤਾਰਨ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਪੰਜਾਬ ਦੇ ਰਾਜਪਾਲ ਦੇ ਨਾਮ ਇੱਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰ ਸਿੰਘ ਨੂੰ ਦਿੱਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ 'ਚ ਕਚਹਿਰੀ ਚੌਕ 'ਚ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰੇਸ਼ ਮਹਾਜਨ, ਰਾਜੇਸ਼ ਹਨੀ, ਰਾਕੇਸ਼ ਗਿੱਲ ਸਮੇਤ ਵੱਡੀ ਗਿਣਤੀ 'ਚ ਪੁੱਜੇ ਭਾਜਪਾ ਵਰਕਰਾਂ ਨੇ ਵਰਦੇ ਮੀਂਹ 'ਚ ਡੀਸੀ ਦਫਤਰ ਤਕ ਰੋਸ ਮਾਰਚ ਕੱਢਿਆ ਤੇ ਮਿੰਨੀ ਸਕੱਤਰੇਤ 'ਚ ਜਾ ਕੇ ਏਡੀਸੀ ਨੂੰ ਮੰਗ ਪੱਤਰ ਸੌੰਪਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਮ ਲਾਲ ਅਤੇ ਕਿਸਾਨ ਵਿੰਗ ਦੀ ਉੱਪ ਰਾਸ਼ਟਰੀ ਪ੍ਰਧਾਨ ਬੀਬੀ ਸਰਬਜੀਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਦੌਰਾਨ ਜੋ ਵੀ ਹੰਗਾਮਾ ਹੋਇਆ ਹੈ ਉਸ ਪਿੱਛੇ ਪੰਜਾਬ ਸਰਕਾਰ ਦਾ ਹੱਥ ਹੈ ਉਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਕਦਮ ਨਾਲ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ ਜੋ ਕਦੇ ਵੀ ਪੂਰਾ ਨਹੀਂ ਹੋਵੇਗਾ ਉਨ੍ਹਾਂ ਨੇ ਰਾਸ਼ਟਰਪਤੀ ਕੋਲੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਭੰਗ ਕਰਕੇ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰ ਸਿੰਘ ਨੇ ਕਿਹਾ ਕਿ ਉਕਤ ਮੰਗ ਪੱਤਰ ਉੱਪਰ ਭੇਜ ਦਿੱਤਾ ਜਾਵੇਗਾ। -PTC News

Related Post