ਭਾਜਪਾ ਯੁਵਾ ਮੋਰਚਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ, ਕਈ ਵਰਕਰ ਗ੍ਰਿਫ਼ਤਾਰ

By  Shanker Badra July 5th 2021 03:15 PM

ਚੰਡੀਗੜ੍ਹ : ਪੰਜਾਬ 'ਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਪੁੱਜੇ ਭਾਜਪਾ ਯੁਵਾ ਮੋਰਚਾ (BJP Yuva Morcha) ਦੇ ਵਰਕਰਾਂ 'ਤੇ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ ਹਨ। ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਭਾਜਪਾ ਯੁਵਾ ਮੋਰਚਾ ਨੂੰ ਅੱਗੇ ਨਹੀਂ ਵਧਣ ਦਿੱਤਾ ਗਿਆ।

ਭਾਜਪਾ ਯੁਵਾ ਮੋਰਚਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ, ਕਈ ਵਰਕਰ ਗ੍ਰਿਫ਼ਤਾਰ

ਪੜ੍ਹੋ ਹੋਰ ਖ਼ਬਰਾਂ : ਸੰਯੁਕਤ ਕਿਸਾਨ ਮੋਰਚੇ ਦਾ ਐਲਾਨ , ਕਿਸਾਨ ਮੌਨਸੂਨ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਕਰਨਗੇ ਰੋਸ ਪ੍ਰਦਰਸ਼ਨ

ਦਰਅਸਲ 'ਚ ਪੰਜਾਬ 'ਚ ਨਸ਼ਿਆਂ ਦੀ ਵਿਕਰੀ ਦਾ ਦੋਸ਼ ਲਗਾਉਂਦੇ ਹੋਏ ਭਾਜਪਾ ਯੁਵਾ ਮੋਰਚਾ (BJP Yuva Morcha) ਨੇ ਸੋਮਵਾਰ ਨੂੰ ਚੰਡੀਗੜ੍ਹ 'ਚ ਪ੍ਰਦਰਸ਼ਨ ਕੀਤਾ ਹੈ ਪਰ ਪੁਲਿਸ ਨੇ ਸੈਕਟਰ -17 ਸਥਿਤ ਆਰ.ਬੀ.ਆਈ. ਦਫ਼ਤਰ ਦੇ ਸਾਹਮਣੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਪੁਲਿਸ ਦੇ ਰੋਕਣ ਦੇ ਬਾਵਜੂਦ ਭਾਜਪਾ ਯੁਵਾ ਮੋਰਚਾ ਦੇ ਵਰਕਰ ਨਹੀਂ ਮੰਨੇ ਅਤੇ ਬੈਰੀਕੇਡ ਤੋੜ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕਰਦੇ ਰਹੇ।

ਭਾਜਪਾ ਯੁਵਾ ਮੋਰਚਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ, ਕਈ ਵਰਕਰ ਗ੍ਰਿਫ਼ਤਾਰ

ਇਸ ਤੋਂ ਬਾਅਦ ਪੁਲਿਸ ਨੇ ਭਾਜਪਾ ਯੁਵਾ ਮੋਰਚਾ ਦੇ ਵਰਕਰਾਂ 'ਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕਰਕੇ ਅਤੇ ਅੱਥਰੂ ਗੈਸ ਦੇ ਗੋਲੇ ਸੁੱਟ ਕੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾ ਦਿੱਤਾ ਹੈ। ਕਈ ਵਰਕਰ ਇਸ ਦੌਰਾਨ ਜ਼ਖਮੀ ਹੋ ਗਏ ਸਨ। ਮਾਮਲੇ ਨੂੰ ਹੱਥੋਂ ਬਾਹਰ ਨਿਕਲਦਾ ਵੇਖਦੇ ਹੋਏ ਸੈਕਟਰ 17 ਥਾਣੇ ਦੀ ਪੁਲਿਸ ਨੇ ਭਾਜਪਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਭਾਨੂ ਪ੍ਰਤਾਪ ਸਮੇਤ ਕਈ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ।

ਭਾਜਪਾ ਯੁਵਾ ਮੋਰਚਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ, ਕਈ ਵਰਕਰ ਗ੍ਰਿਫ਼ਤਾਰ

ਪੜ੍ਹੋ ਹੋਰ ਖ਼ਬਰਾਂ : ਨਿੱਕੀ ਜਿਹੀ ਬੱਚੀ ਦੇ ਜਜ਼ਬੇ ਨੂੰ ਦੇਖ ਹਰ ਕੋਈ ਕਰ ਰਿਹਾ ਸਲਾਮ ,ਜਿਸਨੇ ਨਾ ਮੁਮਕਿਨ ਨੂੰ ਮੁਮਕਿਨ ਕਰਕੇ ਦਿਖਾਇਆ

ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਭਾਨੂ ਪ੍ਰਤਾਪ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ, ਜੋ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵੀ ਵਾਅਦਾ ਕੀਤਾ ਸੀ, ਜਿਸ ਬਾਰੇ ਹੁਣ ਕੋਈ ਗੱਲ ਵੀ ਨਹੀਂ ਕਰਦਾ।

-PTCNews

Related Post