ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਲੇ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਸੰਘਰਸ਼ ਦਾ ਸੇਕ ਹੁਣ ਦਿੱਲੀ ਦੀਆਂ ਸਰਹੱਦਾਂ ਬਾਅਦ ਹਰਿਆਣਾ ਦੀ ਸਿਆਸਤ ’ਚ ਵੀ ਵੇਖਣ ਨੂੰ ਮਿਲ ਰਿਹਾ ਹੈ। ਜਿਤੇ ਇਸ ਤਹਿਤ ਹਰਿਆਣਾ ਦੇ ਮੰਤਰੀ ਦੁਸ਼ਯੰਤ ਚੌਟਾਲਾ ਵੱਲੋਂ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕਰੀਬ ਡੇਢ ਘੰਟੇ ਚੱਲੀ ਇਸ ਮੁਲਾਕਾਤ ਵਿਚ ਕਿਸਾਨ ਅੰਦੋਲਨ ਨੂੰ ਲੈ ਕੇ ਗੱਲਬਾਤ ਹੋਈ।
ਪੜ੍ਹੋ ਹੋਰ ਖ਼ਬਰਾਂ : ਦਿੱਲੀ ਧਰਨੇ ਤੋਂ ਵਾਪਸ ਆਏ ਕਿਸਾਨ ਨੇ ਦਿੱਤੀ ਜਾਨ, ਸੁਸਾਈਡ ਨੋਟ ‘ਚ ਖੇਤੀ ਕਾਨੂੰਨਾਂ ਨੂੰ ਠਹਿਰਾਇਆ ਜ਼ਿੰਮੇਵਾਰ
ਇਸ ਤੋਂ ਇਲਾਵਾ ਚੌਟਾਲਾ ਨੇ ਟੈਕਸਟਾਈਲ ਹੱਬ, ਏਅਰਪੋਰਟ, ਈਸਟ ਵੈਸਟ ਕੋਰੀਡੋਰ, ਰੇਲ ਮਾਰਗਾਂ ’ਤੇ ਵੀ ਗੱਲ ਕੀਤੀ। ਇਸ ਦੇ ਨਾਲ ਹੀ ਤਿੰਨ ਕੇਂਦਰੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਜਾਰੀ ਵਿਰੋਧ ਪ੍ਰਦਰਸ਼ਨ ਦੀ ਚਰਚਾ ਵੀ ਹੋਈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ‘ਤੇ ਰੋਕ ਲਗਾ ਦਿੱਤੀ, ਪਰ ਕਿਸਾਨਾਂ ਨੇ ਆਪਣਾ ਪੈਂਤੜਾ ਸਖਤੀ ਕਰਦਿਆਂ ਦੁਹਰਾਇਆ ਕਿ ਉਹ ਚਾਹੁੰਦੇ ਹਨ ਕਿ ਕਾਨੂੰਨਾਂ ਨੂੰ ਖਤਮ ਕੀਤਾ ਜਾਵੇ।
ਇਸ ਮੁਲਾਕਾਤ ਮਗਰੋਂ ਦੁਸ਼ਯੰਤ ਚੌਟਾਲਾ ਨੇ ਸਫਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ’ਚ ਸਰਕਾਰ ਆਪਣਾ ਕਾਰਜਕਾਲ ਪੂਰਾ ਕਰੇਗੀ। ਦੱਸ ਦੇਈਏ ਕਿ ਚੌਟਾਲਾ ਹਰਿਆਣਾ ਵਿਚ ਭਾਜਪਾ ਅਗਵਾਈ ਵਾਲੀ ਸਰਕਾਰ ’ਚ ਗਠਜੋੜ ਸਾਂਝੇਦਾਰ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਦੇ ਨੇਤਾ ਹਨ। ਅਜਿਆ ਮੰਨਿਆ ਜਾ ਰਿਹਾ ਹੈ ਕਿ ਜੇ. ਜੇ. ਪੀ. ਦੇ ਕੁਝ ਵਿਧਾਇਕਾਂ ’ਤੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਦਬਾਅ ਵਿਚ ਹਨ।ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਰਕਾਰ ਡਿਗਾਉਣ ਦੀਆਂ ਅਟਕਲਾਂ ’ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵੀ ਆਪਣੀ ਸਫਾਈ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਹਰਿਆਣਾ ਵਿਚ ਸਿਆਸੀ ਮਾਹੌਲ ਠੀਕ ਹੈ, ਜੋ ਵੀ ਸਿਆਸੀ ਅਟਕਲਾਂ ਲਾਈਆਂ ਜਾ ਰਹੀਆਂ ਹਨ, ਉਨ੍ਹਾਂ ’ਚ ਕੋਈ ਦਮ ਨਹੀਂ ਹੈ। ਸਾਡੀ ਸਰਕਾਰ ਚੰਗੇ ਢੰਗ ਨਾਲ ਚੱਲ ਰਹੀ ਹੈ ਅਤੇ ਇਹ ਕਾਰਜਕਾਲ ਪੂਰਾ ਕਰੇਗੀ। ਕੱਲ੍ਹ ਖੱਟੜ ਅਤੇ ਚੌਟਾਲਾ ਸਮੇਤ ਹੋਰ ਮੰਤਰੀਆਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਇਸ ਗੱਲਬਾਤ ਦੌਰਾਨ ਕਿਸਾਨ ਅੰਦੋਲਨ ਅਤੇ ਗਣਤੰਤਰ ਦਿਵਸ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ’ਤੇ ਵਿਚਾਰ ਕੀਤਾ ਗਿਆ ਸੀ।