BKU ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਕੋਰੋਨਾ ਪਾਜ਼ੀਟਿਵ , ਹਸਪਤਾਲ 'ਚ ਦਾਖ਼ਲ   

By  Shanker Badra March 20th 2021 02:42 PM -- Updated: March 20th 2021 02:45 PM

ਬਠਿੰਡਾ : ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਤੇਜ਼ੀ ਵੱਧ ਰਹੇ ਹਨ। ਇਸ ਵਿਚਕਾਰ ਅੱਜ ਭਾਰਤੀ ਕਿਸਾਨ ਯੂਨੀਅਨਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ 2 ਦਿਨਾਂ ਤੋਂ ਜ਼ੇਰੇ ਇਲਾਜ ਹਨ। ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲ ਕਾਲਜ ਬੰਦ , ਲੋਕਾਂ ਦੇ ਇਕੱਠੇ ਹੋਣ 'ਤੇ ਰੋਕ  [caption id="attachment_482988" align="aligncenter" width="435"]BKU Ekta Ugrahan president Joginder Singh Ugrahan tests positive for coronavirus BKU ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂਕੋਰੋਨਾ ਪਾਜ਼ੀਟਿਵ , ਹਸਪਤਾਲ 'ਚ ਦਾਖ਼ਲ[/caption] ਡਾਕਟਰਾਂ ਮੁਤਾਬਕ 17 ਮਾਰਚ ਨੂੰ ਜੋਗਿੰਦਰ ਸਿੰਘ ਉਗਰਾਹਾਂਨੂੰ ਫੇਫੜਿਆਂ 'ਚ ਇੰਫੇਕਸ਼ਨ ਦੀ ਸ਼ਿਕਾਇਤ ਦੇ ਚੈੱਕਅਪ ਲਈ ਹਸਪਤਾਲ ਲਿਆਂਦਾ ਗਿਆ ਸੀ ਪਰ ਹੁਣ ਰਿਪੋਰਟ ਆਉਣ ਤੋਂ ਬਾਅਦ ਉਨ੍ਹਾਂ ਨੂੰ ਕੋਰੋਨਾ ਪਾਜ਼ੀਟਿਵ ਦੱਸਿਆ ਜਾ ਰਿਹਾ ਹੈ। ਉਹ ਕੁਝ ਦਿਨ ਪਹਿਲਾਂ ਦਿੱਲੀ ਮੋਰਚੇ ਤੋਂ ਪੰਜਾਬ ਪਰਤੇ ਸਨ ,ਜਿਸ ਤੋਂ ਬਾਅਦ ਉਹ ਖੰਘ ਤੇ ਜ਼ੁਕਾਮ ਤੋਂ ਪੀੜਤ ਹੋ ਗਏ। [caption id="attachment_482986" align="aligncenter" width="275"]BKU Ekta Ugrahan president Joginder Singh Ugrahan tests positive for coronavirus BKU ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂਕੋਰੋਨਾ ਪਾਜ਼ੀਟਿਵ , ਹਸਪਤਾਲ 'ਚ ਦਾਖ਼ਲ[/caption] ਉਨ੍ਹਾਂ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ,ਜਿੱਥੇ ਉਹ ਬਿਲਕੁਲ ਠੀਕ ਠਾਕ ਦੱਸੇ ਜਾ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਦਾ ਕਹਿਣਾ ਸੀ ਕਿਜੋਗਿੰਦਰ ਸਿੰਘ ਉਗਰਾਹਾਂਨੂੰ ਮਾਮੂਲੀ ਖੰਘ ਹੋਈ ਸੀ ,ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਇੱਥੇ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਸੈਂਪਲ ਲੈ ਕੇ ਕੋਰੋਨਾ ਟੈਸਟ ਕਰਵਾਇਆ ਗਿਆ ਤਾਂ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। [caption id="attachment_482987" align="aligncenter" width="299"]BKU Ekta Ugrahan president Joginder Singh Ugrahan tests positive for coronavirus BKU ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂਕੋਰੋਨਾ ਪਾਜ਼ੀਟਿਵ , ਹਸਪਤਾਲ 'ਚ ਦਾਖ਼ਲ[/caption] ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ   ਦੱਸ ਦਈਏ ਕਿ ਕਿਸਾਨ ਅੰਦੋਲਨ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂਨੇ ਦਿੱਲੀ ਦੇ ਟਿਕਰੀ ਬਾਰਡਰ 'ਤੇ ਮੋਰਚਾ ਸੰਭਾਲਿਆ ਹੋਇਆ ਹੈ। ਜੋਗਿੰਦਰ ਸਿੰਘ ਉਗਰਾਹਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਮੁਖੀ ਹਨ। ਉਗਰਾਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡਉਗਰਾਹਾਂ ਦੇ ਰਹਿਣ ਵਾਲੇ ਹਨ ਅਤੇ ਪੰਜਾਬ ਦੀ ਸਭ ਤੋਂ ਵੱਡੀ ਜਥੇਬੰਦੀ ਦੇ ਮੁਖੀ ਹਨ। ਜੋਗਿੰਦਰ ਸਿੰਘ ਨੇ ਕੋਵਿਡ ਕਾਰਨ ਸ਼ਨੀਵਾਰ ਨੂੰ ਗੁਰਦਾਸਪੁਰ ਵਿੱਚ ਕਿਸਾਨ ਰੈਲੀ ਵਿੱਚ ਸ਼ਾਮਲ ਹੋਣ ਦੇ ਆਪਣੇ ਫੈਸਲੇ ਨੂੰ ਮੁਲਤਵੀ ਕਰ ਦਿੱਤਾ ਸੀ। -PTCNews

Related Post