ਫਰੀਦਕੋਟ: ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦਾ ਧਰਨਾ, ਜਿਲ੍ਹਾ ਪ੍ਰਸ਼ਾਸਨ ਨੂੰ ਸੌਂਪੇ ਪਸ਼ੂ

By  Jashan A February 7th 2020 06:15 PM

ਫਰੀਦਕੋਟ: ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦਾ ਧਰਨਾ, ਜਿਲ੍ਹਾ ਪ੍ਰਸ਼ਾਸਨ ਨੂੰ ਸੌਂਪੇ ਪਸ਼ੂ

ਪੰਜਾਬ ਸਰਕਾਰ ਨੇ ਮੰਡੀ ਬੋਰਡ ਨੂੰ ਕੀਤਾ ਗਹਿਣੇ, ਹੁਣ ਮੰਡੀ ਬੋਰਡ ਦੇ ਕਰਮਚਾਰੀਆਂ ਨੂੰ ਸਮੇ ਸਿਰ ਤਨਖਾਹਾਂ ਮਿਲਣੀਆਂ ਵੀ ਹੋਣਗੀਆਂ ਔਖੀਆਂ- ਲੱਖੋਵਾਲ

ਫਰੀਦਕੋਟ: ਪੰਜਾਬ ਵਿਚ ਸਰਕਾਰ ਵਲੋਂ ਵੱਖ ਵੱਖ ਵਸਤਾਂ 'ਤੇ ਲਗਾਏ ਗਏ ਗਊ ਸੈੱਸ ਤੋਂ ਬਾਅਦ ਵੀ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਨਾ ਕਰਨ ਅਤੇ ਅਵਾਰਾ ਪਸ਼ੂਆਂ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡੇ ਪੱਧਰ 'ਤੇ ਉਜਾੜਾ ਕੀਤੇ ਜਾਣ ਦੇ ਵਿਰੋਧ 'ਚ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਫਰੀਦਕੋਟ 'ਚ ਜਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ ਅਤੇ ਵੱਡੀ ਮਾਤਰਾ 'ਚ ਅਵਾਰਾ ਪਸ਼ੂ ਪ੍ਰਸ਼ਾਸ਼ਨ ਹਵਾਲੇ ਕੀਤੇ ਗਏ।

Bku Protest ਇਸ ਧਰਨੇ 'ਚ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਜਿਥੇ ਅਵਾਰਾ ਪਸ਼ੂਆਂ ਦੀ ਸਮੱਸਿਆ ਬਾਰੇ ਬੋਲਦਿਆਂ ਸਰਕਾਰ ਨੂੰ ਗਊ ਸੈੱਸ ਲੈ ਕੇ ਵੀ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਨਾ ਕਰਨ ਤੇ ਘੇਰਿਆ, ਉਥੇ ਹੀ ਉਹਨਾਂ ਵੱਡੀ ਗਿਣਤੀ ਵਿਚ ਅਵਾਰਾ ਪਸ਼ੂਆਂ ਨੂੰ ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਹਵਾਲੇ ਕੀਤੇ ਅਤੇ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਜਲਦ ਨਜਿੱਠਿਆ ਜਾਵੇ ਤੇ ਕਿਸਾਨਾਂ ਨੂੰ ਅਵਾਰਾ ਪਸ਼ੂਆਂ ਦੇ ਕਹਿਰ ਤੋਂ ਬਚਾਇਆ ਜਾਵੇ।

ਹੋਰ ਪੜ੍ਹੋ: ਪੰਜਾਬੀਆਂ ਲਈ ਅਵਾਰਾ ਪਸ਼ੂਆਂ ਦੀ ਸਭ ਤੋਂ ਵੱਡੀ ਸਮੱਸਿਆ , ਜਾਣੋਂ ਹਾਈਕੋਰਟ ਨੇ ਕੀ ਕਿਹਾ !!

ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ ਪੰਜਾਬ ਦੀ ਕੈਪਟਨ ਸਰਕਾਰ 'ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮੰਡੀ ਬੋਰਡ ਨੂੰ ਗਹਿਣੇ ਪਾ ਦਿਤਾ ਹੈ ਅਤੇ ਹੁਣ ਮੰਡੀ ਬੋਰਡ ਦੇ ਕਰਮਚਾਰੀਆਂ ਨੂੰ ਤਨਖਾਹਾਂ ਵੀ ਸਮੇ ਸਿਰ ਨਹੀਂ ਮਿਲ ਸਕਣਗੀਆਂ।

Bku Protest ਇਸ ਮੌਕੇ ਮੰਗ ਪੱਤਰ ਲੈਣ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਵਲੋਂ ਉਹਨਾਂ ਨੂੰ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਇਕ ਮੰਗ ਪੱਤਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿਸਾਨਾਂ ਦੀ ਮੰਗ ਹੈ ਕਿ ਅਵਾਰਾ ਪਸ਼ੂਆਂ ਦਾ ਹੱਲ ਕੀਤਾ ਜਾਵੇ।

Bku Protest ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਕੋਲ ਗੌਲੇਵਾਲਾ ਵਿਖੇ ਸਰਕਾਰੀ ਗਊਸ਼ਾਲਾ ਹੈ, ਜਿਥੇ ਕਿਸਾਨਾਂ ਵਲੋਂ ਲਿਆਂਦੇ ਅਵਾਰਾ ਪਸ਼ੂ ਭੇਜ ਦਿੱਤੇ ਹਨ। ਉਹਨਾਂ ਕਿਹਾ ਕਿ ਇਸ ਗਊਸ਼ਾਲਾ ਵਿਚ ਜਲਦ ਹੀ ਇਕ ਹੋਰ ਸੈਡ ਦਾ ਨਿਰਮਾਣ ਕੀਤਾ ਜਾਵੇਗਾ ,ਜਿਥੇ ਹੋਰ ਜ਼ਿਆਦਾ ਪਸ਼ੂ ਰੱਖੇ ਜਾ ਸਕਣਗੇ।

-PTC News

Related Post