ਤਰਨਤਾਰਨ 'ਚ ਵੱਡਾ ਦੁਖਦਾਈ ਹਾਦਸਾ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਤਾਇਆ ਦੁੱਖ

By  Jashan A February 8th 2020 05:29 PM -- Updated: February 8th 2020 08:09 PM

8: 06 PM:ਤਰਨਤਾਰਨ ਦੇ ਪਿੰਡ ਪਹੂਵਿੰਡ ਤੋਂ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਤੱਕ ਸਜਾਏ ਜਾ ਰਹੇ ਨਗਰ ਕੀਰਤਨ ਵਿੱਚ ਪਟਾਕਿਆਂ ਨੂੰ ਅੱਗ ਲੱਗਣ ਕਾਰਣ ਵਾਪਰੇ ਹਾਦਸੇ ਵਿੱਚ ਹੋਏ ਜਾਨੀ ਮਾਲੀ ਨੁਕਸਾਨ ਤੇ ਦੁੱਖ ਪ੍ਰਗਟ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਗਰ ਕੀਰਤਨਾਂ ਵਿੱਚ ਪਟਾਕਿਆਂ ਦੀ ਵਰਤੋਂ ਤੋਂ ਗੁਰੇਜ ਦੀ ਸਲਾਹ ਦਿੱਤੀ ਹੈ।

ਸਿੰਘ ਸਾਹਿਬ ਨੇ ਕਿਹਾ ਕਿ ਹਾਦਸਾ ਅਤਿ ਮੰਦਭਾਗਾ ਹੈ ਜਿਸ ਵਿੱਚ ਮੀਡੀਆ ਦੀਆਂ ਹੁਣ ਤੱਕ ਦੀਆਂ ਰਿਪੋਰਟਾਂ ਅਨੁਸਾਰ ਦੋ ਵਿਅਕਤੀਆਂ ਦੇ ਅਕਾਲ ਚਲਾਣੇ ਅਤੇ ਦਰਜਨ ਦੇ ਕਰੀਬ ਦੇ ਜਖਮੀ ਹੋਣ ਦੀ ਖਬਰ ਹੈ।ਉਨਾਂ ਕਿਹਾ ਕਿ ਜਿੱਥੇ ਉਹ ਮ੍ਰਿਤਕ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦੇ ਹਨ ਉੱਥੇ ਜਖਮੀਆਂ ਦੇ ਜਲਦ ਤੰਦਰੁਸਤੀ ਦੀ ਕਾਮਨਾ ਕਰਦੇ ਹਨ।

ਸਿੰਘ ਸਾਹਿਬ ਨੇ ਇਸ ਮੌਕੇ ਕਿਹਾ ਕਿ ਇਸ ਘਟਨਾ ਤੋਂ ਸਬਕ ਲੈਂਦਿਆਂ ਚਾਹੀਦਾ ਇਹ ਹੈਕਿ ਨਗਰ ਕੀਰਤਨਾਂ ਵਿੱਚ ਪਟਾਕਿਆਂ ਦੀ ਵਰਤੋਂ ਤੋਂ ਗੁਰੇਜ ਕੀਤਾ ਜਾਵੇ ਕਿਉਂਕਿ ਜਿੱਥੇ ਵੱਡੀ ਮਾਤਰਾ ਵਿੱਚ ਪਟਾਕਿਆਂ ਨਾਲ ਅਜਿਹੇ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ ਉੱਥੇ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ।

Updated News, 6:24 PM:  ਇਸ ਦੁਖਦਾਈ ਘਟਨਾ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੁੱਖ ਜਤਾਇਆ ਹੈ ਤੇ ਉਹਨਾਂ ਕਿਹਾ ਕਿ ਹਾਦਸੇ ਦੇ ਪੀੜਤਾਂ ਤੇ ਜ਼ਖ਼ਮੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਦੌਰਾਨ ਸਾਂਸਦ ਜਸਬੀਰ ਸਿੰਘ ਡਿੰਪਾ ਨੇ ਹਾਦਸੇ 'ਤੇ ਦੁੱਖ ਜ਼ਾਹਰ ਕੀਤਾ ਹੈ।

ਉਥੇ ਹੀ ਤਰਨਤਾਰਨ ਦੇ ਐੱਸ.ਐੱਸ.ਪੀ ਧਰੁਵ ਦਈਆ ਮੁਤਾਬਜ ਹਾਦਸੇ 'ਚ 14 ਤੋਂ 15 ਲੋਕਾਂ ਦੀ ਮੌਤ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

ਇਹ ਹੈ ਮਾਮਲਾ: ਤਰਨਤਾਰਨ: ਤਰਨਤਾਰਨ ਦੇ ਪਿੰਡ ਡਾਲੇਕੇ 'ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਜ਼ਬਰਦਸਤ ਧਮਾਕਾ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਇਤਿਹਾਸਕ ਗੁਰਦੁਆਰਾ ਪਹੁਵਿੰਡ ਤੋਂ ਟਾਹਲਾ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾ ਰਿਹਾ ਸੀ,ਜਿਸ 'ਚ ਪਟਾਕਿਆਂ ਨਾਲ ਭਰੀ ਇੱਕ ਟਰਾਲੀ ਵੀ ਸੀ, ਜਿਸ 'ਚ ਪਏ ਪਟਾਕੇ ਅਚਾਨਕ ਫਟ ਗਏ, ਜਿਸ ਦੌਰਾਨ ਇਹ ਧਮਾਕਾ ਹੋ ਗਿਆ। ਧਮਾਕਾ ਇਨ੍ਹਾਂ ਜ਼ਬਰਦਸਤ ਸੀ ਕਿ ਟਰਾਲੀ ਦੇ ਟੁਕੜੇ-ਟੁਕੜੇ ਹੋ ਗਏ।

Blast At TarnTaran In Nagar Kirtan Many Injurdਧਮਾਕੇ ਦੌਰਾਨ 2 ਤੋਂ 3 ਵਿਅਕਤੀ ਦੀ ਮੌਤ ਹੋ ਜਦਕਿ ਕਈਆਂ ਦੇ ਜ਼ਖਮੀ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

ਹੋਰ ਪੜ੍ਹੋ: ਤਰਨਤਾਰਨ 'ਚ ਵੱਡੀ ਵਾਰਦਾਤ: SGPC ਮੁਲਾਜ਼ਮ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Blast At TarnTaran In Nagar Kirtan Many Injurdਜ਼ਖਮੀ ਸ਼ਰਧਾਲੂਆਂ ਨੂੰ ਸਰਕਾਰੀ ਹਸਪਤਾਲ 'ਚ ਪਹੁੰਚਾਇਆ ਜਾ ਰਿਹਾ ਹੈ। ਧਮਾਕੇ ਦੀ ਖਬਰ ਮਿਲਣ ਤੋਂ ਬਾਅਦ ਜ਼ਿਲੇ ਦੇ ਉੱਚ ਅਧਿਕਾਰੀ ਮੌਕੇ 'ਤੇ ਪੁੱਜ ਕੇ ਜਾਂਚ ਕਰ ਰਹੇ ਹਨ।

-PTC News

Related Post