Tue, Jul 29, 2025
Whatsapp

ਕਲਾਸ ਰੂਮ ਦੇ ਗਟਰ 'ਚੋਂ ਮਿਲੀ ਵਿਦਿਆਰਥੀ ਦੀ ਲਾਸ਼

ਪਟਨਾ ਦੇ ਦੀਘਾ 'ਚ ਸਥਿਤ ਇਕ ਨਿੱਜੀ ਸਕੂਲ ਦੇ ਗਟਰ 'ਚੋਂ ਇਕ ਮਾਸੂਮ ਬੱਚੇ ਦੀ ਲਾਸ਼ ਮਿਲੀ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਸਕੂਲ ਵਿੱਚ ਹੀ ਬੱਚੇ ਦਾ ਕਤਲ ਕਰਕੇ ਲਾਸ਼ ਨੂੰ ਕਲਾਸ ਰੂਮ ਦੇ ਗਟਰ ਵਿੱਚ ਸੁੱਟ ਦਿੱਤਾ ਗਿਆ ਸੀ।

Reported by:  PTC News Desk  Edited by:  Amritpal Singh -- May 17th 2024 12:59 PM
ਕਲਾਸ ਰੂਮ ਦੇ ਗਟਰ 'ਚੋਂ ਮਿਲੀ ਵਿਦਿਆਰਥੀ ਦੀ ਲਾਸ਼

ਕਲਾਸ ਰੂਮ ਦੇ ਗਟਰ 'ਚੋਂ ਮਿਲੀ ਵਿਦਿਆਰਥੀ ਦੀ ਲਾਸ਼

ਪਟਨਾ ਦੇ ਦੀਘਾ 'ਚ ਸਥਿਤ ਇਕ ਨਿੱਜੀ ਸਕੂਲ ਦੇ ਗਟਰ 'ਚੋਂ ਇਕ ਮਾਸੂਮ ਬੱਚੇ ਦੀ ਲਾਸ਼ ਮਿਲੀ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਸਕੂਲ ਵਿੱਚ ਹੀ ਬੱਚੇ ਦਾ ਕਤਲ ਕਰਕੇ ਲਾਸ਼ ਨੂੰ ਕਲਾਸ ਰੂਮ ਦੇ ਗਟਰ ਵਿੱਚ ਸੁੱਟ ਦਿੱਤਾ ਗਿਆ ਸੀ। ਇਸ ਘਟਨਾ ਤੋਂ ਗੁੱਸੇ 'ਚ ਲੋਕ ਸੜਕਾਂ 'ਤੇ ਆ ਗਏ। ਲੋਕਾਂ ਨੇ ਦਾਨਾਪੁਰ-ਗਾਂਧੀ ਮੈਦਾਨ ਰੋਡ ਜਾਮ ਕਰ ਦਿੱਤਾ। ਉਨ੍ਹਾਂ ਸੜਕ ’ਤੇ ਟਾਇਰ ਸਾੜ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਗੁੱਸੇ 'ਚ ਆਏ ਲੋਕਾਂ ਨੇ ਸਕੂਲ 'ਚ ਵੀ ਦਾਖਲ ਹੋ ਕੇ ਭੰਨਤੋੜ ਕੀਤੀ। ਇੰਨਾ ਹੀ ਨਹੀਂ ਸਕੂਲ ਦੇ ਕਈ ਕਮਰਿਆਂ ਨੂੰ ਵੀ ਅੱਗ ਲਗਾ ਦਿੱਤੀ ਗਈ। ਸਕੂਲੀ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਜਿਸ ਕਾਰਨ ਆਵਾਜਾਈ ਵਿਵਸਥਾ ਪੂਰੀ ਤਰ੍ਹਾਂ ਵਿਘਨ ਪਈ। ਸਵੇਰੇ ਇਸ ਰਸਤੇ ਤੋਂ ਲੰਘਣ ਵਾਲੇ ਲੋਕਾਂ, ਹੋਰ ਸਕੂਲਾਂ ਦੇ ਬੱਚਿਆਂ ਅਤੇ ਅਧਿਆਪਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਲੋਕਾਂ ਨੂੰ ਸਮਝਾ ਕੇ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਹਰ ਕੋਈ ਕਾਤਲ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ’ਤੇ ਅੜੇ ਹੋਇਆ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਚਾਰ ਸਾਲ ਦੇ ਬੱਚੇ ਦੀ ਲਾਸ਼ ਮਿਲਣ ਤੋਂ ਬਾਅਦ ਸੈਂਕੜੇ ਲੋਕ ਸੜਕ 'ਤੇ ਇਕੱਠੇ ਹੋ ਗਏ। ਮ੍ਰਿਤਕ ਬੱਚੇ ਦੀ ਪਛਾਣ ਆਯੂਸ਼ ਕੁਮਾਰ (4) ਪੁੱਤਰ ਸ਼ੈਲੇਂਦਰ ਰਾਏ ਵਾਸੀ ਰਾਮਜੀ ਚੱਕ, ਦੀਘਾ ਵਜੋਂ ਹੋਈ ਹੈ। ਥਾਣਾ ਇੰਚਾਰਜ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਕੂਲ ਪ੍ਰਬੰਧਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ। ਮਾਮਲੇ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।


ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਵੀਰਵਾਰ ਸਵੇਰੇ ਕਰੀਬ 6 ਵਜੇ ਆਪਣੇ ਘਰ ਤੋਂ ਦੀਘਾ ਸਥਿਤ ਸਕੂਲ (ਟਿੰਨੀ ਟਾਟ ਅਕੈਡਮੀ) ਲਈ ਨਿਕਲਿਆ ਸੀ। ਕਲਾਸਾਂ ਖਤਮ ਹੋਣ ਤੋਂ ਬਾਅਦ ਉਥੇ ਕੋਚਿੰਗ ਕਰਦਾ ਸੀ। ਜਦੋਂ ਉਹ ਦੇਰ ਸ਼ਾਮ ਤੱਕ ਘਰ ਨਹੀਂ ਪਰਤਿਆ ਤਾਂ ਅਸੀਂ ਸਕੂਲ ਪ੍ਰਿੰਸੀਪਲ ਨੂੰ ਫੋਨ ਕੀਤਾ। ਉਸਨੇ ਦੱਸਿਆ ਕਿ ਬੱਚਾ ਸਕੂਲ ਵਿੱਚ ਨਹੀਂ ਹੈ। ਇਸ ਤੋਂ ਬਾਅਦ ਅਸੀਂ ਸਕੂਲ ਪਹੁੰਚੇ। ਸਕੂਲ ਦੀ ਗੱਡੀ ਦੇ ਡਰਾਈਵਰ ਨੂੰ ਬੁਲਾਇਆ ਗਿਆ। ਫਿਰ ਡਰਾਈਵਰ ਨੇ ਦੱਸਿਆ ਕਿ ਉਹ ਸਾਢੇ ਛੇ ਵਜੇ ਸਾਰੇ ਬੱਚਿਆਂ ਨੂੰ ਸਕੂਲ ਲੈ ਗਿਆ ਸੀ। ਇਸ ਤੋਂ ਬਾਅਦ ਅਸੀਂ ਸਕੂਲ ਦੇ ਸੀਸੀਟੀਵੀ ਫੁਟੇਜ ਦੀ ਖੋਜ ਕੀਤੀ। ਆਯੂਸ਼ ਦੁਪਹਿਰ ਕਰੀਬ 12 ਵਜੇ ਸਕੂਲ 'ਚ ਨਜ਼ਰ ਆਇਆ। ਇਸ ਤੋਂ ਬਾਅਦ ਸੀਸੀਟੀਵੀ ਫੁਟੇਜ ਦੇ ਕਈ ਸ਼ਾਰਟਸ ਗਾਇਬ ਪਾਏ ਗਏ।

ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਬੱਚੇ ਦਾ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਸਕੂਲ ਦੇ ਚੈਂਬਰ ਵਿੱਚ ਹੀ ਸੁੱਟ ਦਿੱਤਾ ਗਿਆ। ਇਸ ਤੋਂ ਬਾਅਦ ਚੈਂਬਰ ਉਪਰੋਂ ਬੰਦ ਕਰ ਦਿੱਤਾ ਗਿਆ। ਪੁਲਿਸ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਇੱਥੇ ਗੁੱਸੇ 'ਚ ਆਏ ਲੋਕਾਂ ਨੇ ਸਕੂਲ 'ਚ ਦਾਖਲ ਹੋ ਕੇ ਭੰਨਤੋੜ ਕੀਤੀ। ਘਟਨਾ ਤੋਂ ਬਾਅਦ ਸਕੂਲ ਦੇ ਸਾਰੇ ਅਧਿਆਪਕ ਫਰਾਰ ਹੋ ਗਏ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪੁਲਿਸ ਬੱਚੇ ਦੇ ਕਾਤਲ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।

- PTC NEWS

Top News view more...

Latest News view more...

PTC NETWORK
PTC NETWORK