Sun, Jul 27, 2025
Whatsapp

Drink Raisins Boiled In Milk: ਕਈ ਸਿਹਤ ਸਮੱਸਿਆਵਾ ਨੂੰ ਦੂਰ ਕਰਨ 'ਚ ਲਾਹੇਵੰਦ ਹੈ ਕਿਸ਼ਮਿਸ਼ ਨੂੰ ਦੁੱਧ 'ਚ ਉਬਾਲ ਕੇ ਪੀਣਾ, ਜਾਣੋ

Reported by:  PTC News Desk  Edited by:  Aarti -- November 25th 2023 05:44 PM
Drink Raisins Boiled In Milk: ਕਈ ਸਿਹਤ ਸਮੱਸਿਆਵਾ ਨੂੰ ਦੂਰ ਕਰਨ 'ਚ ਲਾਹੇਵੰਦ ਹੈ ਕਿਸ਼ਮਿਸ਼ ਨੂੰ ਦੁੱਧ 'ਚ ਉਬਾਲ ਕੇ ਪੀਣਾ, ਜਾਣੋ

Drink Raisins Boiled In Milk: ਕਈ ਸਿਹਤ ਸਮੱਸਿਆਵਾ ਨੂੰ ਦੂਰ ਕਰਨ 'ਚ ਲਾਹੇਵੰਦ ਹੈ ਕਿਸ਼ਮਿਸ਼ ਨੂੰ ਦੁੱਧ 'ਚ ਉਬਾਲ ਕੇ ਪੀਣਾ, ਜਾਣੋ

Drink Raisins Boiled In Milk: ਕਿਸ਼ਮਿਸ਼ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪੋਸ਼ਕ ਤੱਤ ਪਾਏ ਜਾਣਦੇ ਹਨ। ਵੈਸੇ ਤਾਂ ਇਸਦਾ ਸੇਵਨ ਕਈ ਤਰੀਕਿਆਂ ਨਾਲ ਕੀਤਾ ਜਾ ਸਕਦਾ ਹੈ ਪਰ ਕੀ ਤੁਸੀਂ ਕਦੇ ਕਿਸ਼ਮਿਸ਼ ਨੂੰ ਦੁੱਧ ਵਿੱਚ ਉਬਾਲ ਕੇ ਖਾਧਾ ਹੈ? 

ਕਿਸ਼ਮਿਸ਼ ਨੂੰ ਦੁੱਧ 'ਚ ਉਬਾਲ ਕੇ ਪੀਣਾ ਵੀ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸਦੇ ਸੇਵਨ ਨਾਲ ਸਰੀਰ ਨੂੰ ਲੋੜੀਂਦੀ ਊਰਜਾ ਮਿਲਦੀ ਅਤੇ ਇਹ ਹੋਰ ਕਈ ਸਿਹਤ ਸਮੱਸਿਆਵਾ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ। ਤਾਂ ਆਓ ਜਾਣਦੇ ਹਾਂ ਕਿ ਕਿਸ਼ਮਿਸ਼ ਨੂੰ ਦੁੱਧ 'ਚ ਉਬਾਲ ਕੇ ਪੀਣ ਨਾਲ ਕੀ-ਕੀ ਫਾਇਦੇ ਹੁੰਦੇ ਹਨ।


ਦੁੱਧ 'ਚ ਪਾਏ ਜਾਣ ਵਾਲੇ ਪੋਸ਼ਕ ਤੱਤ : 

ਦੁੱਧ 'ਚ ਭਰਪੂਰ ਮਾਤਰਾ 'ਚ ਪ੍ਰੋਟੀਨ, ਕੈਲਸ਼ੀਅਮ, ਵਿਟਾਮਿਨ ਏ, ਵਿਟਾਮਿਨ ਈ, ਮੈਗਨੀਸ਼ੀਅਮ, ਵਿਟਾਮਿਨ ਬੀ2 ਪਾਏ ਜਾਣਦੇ ਹਨ।

ਕਿਸ਼ਮਿਸ਼ 'ਚ ਪਾਏ ਜਾਣ ਵਾਲੇ ਪੋਸ਼ਕ ਤੱਤ :

ਕਿਸ਼ਮਿਸ਼ 'ਚ ਭਰਪੂਰ ਮਾਤਾ 'ਚ ਵਿਟਾਮਿਨ ਏ, ਵਿਟਾਮਿਨ ਡੀ, ਆਇਰਨ, ਕੈਲਸ਼ੀਅਮ, ਪ੍ਰੋਟੀਨ ਅਤੇ ਵਿਟਾਮਿਨ ਸੀ ਪਾਇਆ ਜਾਂਦਾ ਹੈ।

ਸਰੀਰ ਨੂੰ ਊਰਜਾਵਾਨ ਰੱਖਣ 'ਚ ਮਦਦਗਾਰ : 

ਜੇਕਰ ਤੁਸੀਂ ਆਪਣੇ ਸਰੀਰ ਨੂੰ ਊਰਜਾਵਾਨ ਬਣਾਈ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਦੁੱਧ ਵਿੱਚ ਕਿਸ਼ਮਿਸ਼ ਨੂੰ ਉਬਾਲ ਕੇ ਪੀਣਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪ੍ਰੋਟੀਨ ਅਤੇ ਆਇਰਨ ਪਾਇਆ ਜਾਂਦਾ ਹੈ ਜੋ ਸਰੀਰ 'ਚ ਕਮਜ਼ੋਰੀ ਅਤੇ ਸੁਸਤੀ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ।

ਚਮੜੀ ਨੂੰ ਸਿਹਤਮੰਦ ਰੱਖਣ ਲਈ ਫਾਇਦੇਮੰਦ : 

ਤੁਸੀਂ ਆਪਣੀ ਚਮੜੀ ਨੂੰ ਸਿਹਤਮੰਦ ਰੱਖਣ ਲਈ ਵੀ ਕਿਸ਼ਮਿਸ਼ ਨੂੰ ਦੁੱਧ 'ਚ ਉਬਾਲ ਕੇ ਪੀ ਸਕਦੇ ਹੋ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਸੀ ਅਤੇ ਵਿਟਾਮਿਨ ਈ ਪਾਇਆ ਜਾਂਦਾ ਹੈ ਜੋ ਚਮੜੀ ਨੂੰ ਚਮਕਦਾਰ ਬਣਾਉਣ ਵਿੱਚ ਮਦਦ ਕਰਦੇ ਹਨ।

ਭਾਰ ਵਧਾਉਣ 'ਚ ਲਾਭਕਾਰੀ : 

ਜੇਕਰ ਤੁਸੀਂ ਆਪਣੇ ਘਟ ਭਾਰ ਤੋਂ ਪ੍ਰੇਸ਼ਾਨ ਹੋ ਅਤੇ ਆਪਣਾ ਭਾਰ ਵਧਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਕਿਸ਼ਮਿਸ਼ ਨੂੰ ਦੁੱਧ 'ਚ ਉਬਾਲ ਕੇ ਪੀਣਾ ਚਾਹੀਦਾ ਹੈ ਕਿਉਂਕਿ ਇਸ ਭਰਪੂਰ ਮਾਤਰਾ 'ਚ ਪੋਸ਼ਕ ਤੱਤ ਪਾਏ ਜਾਣਦੇ ਹਨ ਜੋ ਭਾਰ ਵਧਾਉਣ 'ਚ ਕਾਰਗਰ ਹੁੰਦੇ ਹਨ।

ਖੂਨ ਦੀ ਕਮੀ ਨੂੰ ਦੂਰ ਕਰਨ 'ਚ ਮਦਦਗਾਰ : 

ਜੇਕਰ ਤੁਹਾਡੇ ਸਰੀਰ 'ਚ ਖੂਨ ਦੀ ਕਮੀ ਹੈ ਤਾਂ ਤੁਸੀਂ ਕਿਸ਼ਮਿਸ਼ ਨੂੰ ਦੁੱਧ 'ਚ ਉਬਾਲ ਕੇ ਪੀਓ। ਕਿਉਂਕਿ ਇਸ 'ਚ ਪਾਇਆ ਜਾਣ ਵਾਲਾ ਆਇਰਨ ਹੀਮੋਗਲੋਬਿਨ ਲੈਵਲ ਵਧਾਉਣ 'ਚ ਮਦਦ ਕਰਦਾ ਹੈ, ਜੋ ਅਨੀਮੀਆ ਨੂੰ ਦੂਰ ਕਰਦਾ ਹੈ।

ਹੱਡੀਆਂ ਨੂੰ ਮਜ਼ਬੂਤ ​​ਬਣਾਉਣਾ : 

ਜੇਕਰ ਤੁਹਾਡੀਆਂ ਹੱਡੀਆਂ ਵੀ ਕਮਜ਼ੋਰ ਹਨ ਅਤੇ ਤੁਸੀਂ ਮਜ਼ਬੂਤ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਕਿਸ਼ਮਿਸ਼ ਨੂੰ ਦੁੱਧ ਵਿੱਚ ਉਬਾਲ ਕੇ ਪੀਣਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਕੈਲਸ਼ੀਅਮ ਪਾਇਆ ਜਾਂਦਾ ਹੈ ਜੋ ਹੱਡੀਆਂ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ।

ਪਾਚਨ ਨੂੰ ਸੁਧਾਰਨ ਲਈ ਫਾਇਦੇਮੰਦ : 

ਤੁਸੀਂ ਕਿਸ਼ਮਿਸ਼ ਨੂੰ ਦੁੱਧ 'ਚ ਉਬਾਲ ਕੇ ਕਿ ਕੇ ਵੀ ਆਪਣੀ ਪਾਚਨ ਸਿਹਤ ਨੂੰ ਸੁਧਾਰ ਸਕਦੇ ਹੋ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ ਜੋ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ।

ਡਿਸਕਲੇਮਰ : 

ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

-ਲੇਖਕ ਸਚਿਨ ਜਿੰਦਲ ਦੇ ਸਹਿਯੋਗ ਨਾਲ

ਇਹ ਵੀ ਪੜ੍ਹੋੋ: Walnut Shells Benefits: ਅਖਰੋਟ ਦੇ ਛਿਲਕੇ ਵੀ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ 'ਚ ਹਨ ਲਾਹੇਵੰਦ, ਜਾਣੋ ਕਿਵੇਂ

- PTC NEWS

Top News view more...

Latest News view more...

PTC NETWORK
PTC NETWORK      
Notification Hub
Icon