ਬਾਲੀਵੁੱਡ ਅਦਾਕਾਰ ਆਮਿਰ ਖਾਨ ਪਹੁੰਚੇ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Jashan A November 30th 2019 11:58 AM -- Updated: November 30th 2019 12:01 PM

ਬਾਲੀਵੁੱਡ ਅਦਾਕਾਰ ਆਮਿਰ ਖਾਨ ਪਹੁੰਚੇ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਆਮਿਰ ਖਾਨ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੀ ਪਵਿੱਤਰ ਧਰਤੀ 'ਤੇ ਪਹੁੰਚੇ। Amir Khanਜਿਸ ਦੌਰਾਨ ਅੱਜ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂ ਚਰਨਾਂ 'ਚ ਹਾਜ਼ਰੀ ਲਗਾ ਕੇ ਅਸ਼ੀਰਵਾਦ ਪ੍ਰਾਪਤ ਕੀਤਾ। Amir Khanਇਸ ਮੌਕੇ ਉਹਨਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਹੋਰ ਵੀ ਸੰਗਤ ਮੌਜੂਦ ਸੀ।ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਆਮਿਰ ਖਾਨ ਨੂੰ ਸਨਮਾਨਿਤ ਵੀ ਕੀਤਾ ਗਿਆ। ਤੁਹਾਨੂੰ ਦੱਸ ਦਈਏ ਕਿ ਆਮਿਰ ਖਾਨ ਆਪਣੀ ਨਵੀਂ ਫਿਲਮ ਲੈ ਕੇ ਆ ਰਹੇ ਹਨ, ਜਿਸ ਦਾ ਨਾਮ ਹੈ ਲਾਲ ਸਿੰਘ ਚੱਢਾ। ਹੋਰ ਪੜ੍ਹੋ: ਅਮਰੀਕਾ ਦੇ ਟਰੱਸਟ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਕਰੋੜ ਰੁਪਏ ਭੇਟ Amir Khanਇਸ ਫਿਲਮ ਦੀ ਸ਼ੂਟਿੰਗ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਹੋ ਰਹੀ ਹੈ। ਇਹ ਫਿਲਮ ਲਈ ਲੋਕਾਂ ‘ਚ ਕਾਫੀ ਉਤਸ਼ਾਹ ਹੈ। ਇਸ ਫ਼ਿਲਮ ਵਿੱਚ ਆਮਿਰ ਖ਼ਾਨ ਇੱਕ ਸਰਦਾਰ ਦਾ ਕਿਰਦਾਰ ਨਿਭਾਅ ਰਹੇ ਹਨ। -PTC News

Related Post