ਹੁਣੇ ਹੁਣੇ ਆਈ ਵੱਡੀ ਖ਼ਬਰ, ਇਸ ਮਸ਼ਹੂਰ ਬਾਲੀਵੁੱਡ ਅਦਾਕਾਰ ਦੇ ਘਰ ਪਿਆ ਸੋਗ

By  Shanker Badra April 25th 2020 05:58 PM

ਹੁਣੇ ਹੁਣੇ ਆਈ ਵੱਡੀ ਖ਼ਬਰ, ਇਸ ਮਸ਼ਹੂਰ ਬਾਲੀਵੁੱਡ ਅਦਾਕਾਰ ਦੇ ਘਰ ਪਿਆ ਸੋਗ:ਜੈਪੁਰ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਇਰਫ਼ਾਨ ਖਾਨ ਨੂੰ ਅੱਜ ਰਮਜ਼ਾਨ ਦੇ ਪਹਿਲੇ ਦਿਨ ਹੀ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਦੀ ਮਾਂ ਸਈਦਾ ਬੇਗਮ ਦਾ ਸਨਿੱਚਰਵਾਰ ਨੂੰ 82 ਸਾਲ ਦੀ ਉਮਰ ਵਿੱਚ ਜੈਪੁਰ ਵਿਖੇ ਦਿਹਾਂਤ ਹੋ ਗਿਆ ਹੈ। ਇਰਫ਼ਾਨ ਖਾਨ ਅਤੇ ਉਨ੍ਹਾਂ ਦੇ ਪਰਿਵਾਰ ਲਈ ਇਹ ਬਹੁਤ ਦੁਖਦਾਈ ਖ਼ਬਰ ਹੈ।

ਮਿਲੀ ਜਾਣਕਾਰੀ ਅਨੁਸਾਰ ਟੋਂਕ ਦੇ ਨਵਾਬ ਪਰਿਵਾਰ ਨਾਲ ਸਬੰਧਤ ਰੱਖਣ ਵਾਲੀ ਸਈਦਾ ਬੇਗਮ ਲੰਮੇ ਸਮੇਂ ਤੋਂ ਬਿਮਾਰ ਸੀ। ਉਨ੍ਹਾਂ ਨੇ ਜੈਪੁਰ ਸਥਿਤ ਆਪਣੀ ਰਿਹਾਇਸ਼ 'ਤੇ ਆਖਰੀ ਸਾਹ ਲਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਰਾਜਧਾਨੀ ਜੈਪੁਰ ਦੀ ਬੈਨੀਵਾਲ ਕਾਂਟਾ ਕ੍ਰਿਸ਼ਨਾ ਕਾਲੋਨੀ ਸਥਿਤ ਉਨ੍ਹਾਂ ਦੇ ਘਰ ਤੋਂ ਚੁੱਕ ਕੇ ਕਬਰਿਸਤਾਨ ਲਿਜਾਇਆ ਜਾਵੇਗਾ।

ਦੱਸਿਆ ਜਾਂਦਾ ਹੈ ਕਿ ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਕਰਕੇ ਇਰਫ਼ਾਨ ਖਾਨ ਮੁੰਬਈ ਵਿੱਚ ਹਨ। ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਮਾਂ ਦੇ ਅੰਤਿਮ ਦਰਸ਼ਨ ਕੀਤੇ ਹਨ। ਦੱਸਣਯੋਗ ਹੈ ਕਿ ਇਰਫ਼ਾਨ ਖਾਨ ਦੇ ਪਿਤਾ ਯਾਸੀਨ ਖਾਨ ਦੀ ਵੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ।

ਦੱਸ ਦੇਈਏ ਕਿ ਬਾਲੀਵੁੱਡ ਅਭਿਨੇਤਾ ਇਰਫ਼ਾਨ ਖਾਨ ਵੀ ਬਿਮਾਰੀ ਦੀ ਹਾਲਤ 'ਚੋਂ ਗੁਜ਼ਰ ਰਹੇ ਹਨ। ਜੂਨ 2017 ਵਿੱਚ ਉਨ੍ਹਾਂ ਨੇ ਕੰਮ ਛੱਡ ਕੇ ਵਿਦੇਸ਼ ਵਿੱਚ ਇਲਾਜ ਕਰਵਾਇਆ ਸੀ। ਉਸਨੇ ਖ਼ੁਦ ਇਹ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਦਿੱਤੀ ਸੀ। ਪਿਛਲੇ ਸਾਲ ਵਿਦੇਸ਼ ਤੋਂ ਘਰ ਪਰਤਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਫਿਲਮ 'ਇੰਗਲਿਸ਼ ਮੀਡੀਅਮ' ਦੀ ਸ਼ੂਟਿੰਗ ਪੂਰੀ ਕੀਤੀ ਸੀ।

-PTCNews

Related Post