ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨੂੰ ਮਿਲਣ ਪੰਜਾਬ ਆ ਰਹੇ ਬਾਲੀਵੁੱਡ ਐਕਟਰ ਸੰਜੇ ਦੱਤ

By  Riya Bawa June 5th 2022 10:42 AM

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਨੂੰ ਲੈ ਕੇ ਨਵੇਂ-ਨਵੇਂ ਖੁਲਾਸੇ ਹੋ ਰਹੇ ਹਨ। ਕਤਲ ਕਾਂਡ ਨਾਲ ਸਬੰਧਤ ਹੁਣ ਤੱਕ 6 ਵੀਡੀਓ ਸਾਹਮਣੇ ਆ ਚੁੱਕੇ ਹਨ। ਹੁਣ ਇੱਕ ਹੋਰ ਨਵਾਂ ਸੀਸੀਟੀਵੀ ਫੁਟੇਜ ਸਾਹਮਣੇ ਆਇਆ ਹੈ। ਇਸ ਵੇਲੇ ਸਿਰਫ਼ ਮਾਨਸਾ ਹੀ ਨਹੀਂ, ਸਗੋਂ ਪੂਰਾ ਪੰਜਾਬ, ਅਸਲ ਵਿੱਚ ਪੂਰਾ ਦੇਸ਼ ਮੂਸੇਵਾਲਾ ਦੀ ਮੌਤ ਮਗਰੋਂ ਸੋਗ ਮਨਾ ਰਿਹਾ ਹੈ। ਇਸ ਔਖੇ ਸਮੇਂ ਵਿੱਚ, ਸਿੱਧੂ ਦੇ ਪਰਿਵਾਰ ਨੂੰ ਉਸਦੇ ਪ੍ਰਸ਼ੰਸਕਾਂ, ਫੈਨਸ ਅਤੇ ਸਹਿਯੋਗੀਆਂ ਤੋਂ ਲਗਾਤਾਰ ਸਮਰਥਨ ਮਿਲ ਰਿਹਾ ਹੈ।

  ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨੂੰ ਮਿਲਣ ਪੰਜਾਬ ਆ ਰਹੇ ਬਾਲੀਵੁੱਡ ਐਕਟਰ ਸੰਜੇ ਦੱਤ

ਇਸ ਵਿਚਾਲੇ ਅੱਜ ਬਾਲੀਵੁੱਡ ਸਟਾਰ ਸੰਜੇ ਦੱਤ ਵੀ ਮਰਹੂਮ ਗਾਇਕ ਦੇ ਮਾਤਾ-ਪਿਤਾ ਨੂੰ ਮਿਲਣ ਲਈ ਪੰਜਾਬ ਪਹੁੰਚ ਰਹੇ ਹਨ। ਉਨ੍ਹਾਂ 9 ਵਜੇ ਤੱਕ ਪਿੰਡ ਮੂਸਾ ਪਹੁੰਚਣਾ ਸੀ ਅਤੇ ਉਹ ਕਿਸੇ ਵੇਲੇ ਵੀ ਸਿੱਧੂ ਦੇ ਘਰ ਪਹੁੰਚ ਸਕਦੇ ਹਨ। ਸੰਜੇ ਦੱਤ ਨੂੰ ਜਦੋਂ ਸਿੱਧੂ ਦੇ ਦਿਹਾਂਤ ਦੀ ਖ਼ਬਰ ਮਿਲੀ ਤਾਂ ਬਾਕੀਆਂ ਵਾਂਗ ਉਹ ਵੀ ਸਦਮੇ ਵਿੱਚ ਸਨ ਅਤੇ ਇੱਕ ਟਵੀਟ ਰਾਹੀਂ ਆਪਣਾ ਦੁੱਖ ਪ੍ਰਗਟ ਕੀਤਾ।

  ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨੂੰ ਮਿਲਣ ਪੰਜਾਬ ਆ ਰਹੇ ਬਾਲੀਵੁੱਡ ਐਕਟਰ ਸੰਜੇ ਦੱਤ

ਉਨ੍ਹਾਂ ਲਿਖਿਆ - “#SidhuMoosewala ਬਾਰੇ ਸੁਣ ਕੇ ਹੈਰਾਨ ਹਾਂ, ਇੱਕ ਮਹਾਨ ਟੈਲੰਟ ਬਹੁਤ ਜਲਦੀ ਖਤਮ ਹੋ ਗਿਆ। ਵਾਹਿਗੁਰੂ ਉਹਨਾਂ ਦੇ ਪਰਿਵਾਰ ਅਤੇ ਕਰੀਬੀਆਂ ਨੂੰ ਇਸ ਦੁੱਖ ਦੀ ਘੜੀ ਵਿੱਚ ਬਲ ਬਖਸ਼ਣ!”

ਇਹ ਵੀ ਪੜ੍ਹੋਰੇਲਵੇ ਟਰੈਕ ਨਾਲ ਛੇੜਛਾੜ ਕਰਨ 'ਤੇ ਰੇਲਵੇ ਤੇ ਪੁਲਿਸ ਪ੍ਰਸ਼ਾਸਨ ਨੇ ਕੀਤੀ ਜਾਂਚ ਸ਼ੁਰੂ, ਤੋੜੇ 1200 ਕਲੰਪ

ਯਾਦ ਰਹੇ ਕਿ ਮੂਸੇਵਾਲਾ ਉਦੋਂ ਵਿਵਾਦਾਂ ਵਿੱਚ ਘਿਰ ਗਿਆ ਸੀ ਜਦੋਂ ਉਸਨੇ ਆਪਣੀ ਤੁਲਨਾ ਸੰਜੇ ਦੱਤ ਨਾਲ ਕੀਤੀ ਸੀ। ਉਸ ਦਾ ਗੀਤ 'ਸੰਜੂ' ਸਾਹਮਣੇ ਆਉਣ 'ਤੇ ਕ੍ਰਾਈਮ ਬ੍ਰਾਂਚ ਨੇ ਗਾਇਕ ਖਿਲਾਫ ਮਾਮਲਾ ਦਰਜ ਕਰ ਲਿਆ ਸੀ। ਪੁਲਸ ਨੇ ਦੱਸਿਆ ਕਿ ਇਸ ਗੀਤ 'ਚ ਸਿੱਧੂ ਨੇ ਹਥਿਆਰਾਂ ਦੀ ਪ੍ਰਦਰਸ਼ਨੀ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਆਧਾਰ 'ਤੇ ਉਸ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ।

  ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨੂੰ ਮਿਲਣ ਪੰਜਾਬ ਆ ਰਹੇ ਬਾਲੀਵੁੱਡ ਐਕਟਰ ਸੰਜੇ ਦੱਤ

ਗੌਰਤਲਬ ਹੈ ਕਿ ਬੀਤੀ ਐਤਵਾਰ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਪਿੰਡ ਜਵਾਹਰਕੇ 'ਚ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਉਹ ਆਪਣੇ ਦੋ ਸਾਥੀਆਂ ਨਾਲ ਥਾਰ ਗੱਡੀ 'ਚ ਸਵਾਰ ਸੀ। ਹਮਲਾਵਰਾਂ ਨੇ ਗੱਡੀ ਘੇਰ ਕੇ ਗੋਲੀਆਂ ਚਲਾਈਆਂ ਅਤੇ ਸਿੱਧੂ ਨੂੰ ਮੌਤ ਦੇ ਘਾਟ ਉਤਾਰ ਫਰਾਰ ਹੋ ਗਏ।

-PTC News

Related Post