Republic Day 2020: ਬਾਲੀਵੁੱਡ ਸਿਤਾਰਿਆਂ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

By  Jashan A January 26th 2020 12:25 PM

Republic Day 2020: ਬਾਲੀਵੁੱਡ ਸਿਤਾਰਿਆਂ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ,ਨਵੀਂ ਦਿੱਲੀ: ਅੱਜ ਦੇਸ਼ ਭਰ 71ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਜਿਥੇ ਦੇਸ਼ ਭਰ 'ਚ ਕਈ ਥਾਈਂ ਪ੍ਰੋਗਰਾਮ ਉਲੀਕੇ ਗਏ ਹਨ, ਉਥੇ ਹੀ ਦੇਸ਼ ਦੀਆਂ ਉੱਘੀਆਂ ਸਖਸ਼ੀਅਤਾਂ ਵੱਲੋਂ ਦੇਸ਼ ਵਾਸੀਆਂ ਨੂੰ ਗਣਰਾਜ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

ਇਸ ਦੌਰਾਨ ਫਿਲਮੀ ਸਿਤਾਰੇ ਵੀ ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦੇਣ ਵਿਚ ਲੱਗੇ ਹੋਏ ਹਨ। ਅਮਿਤਾਭ ਬੱਚਨ, ਅਨੁਪਮ ਖੇਰ, ਤਾਪਸੀ ਪੰਨੂ ਤੇ ਕਈ ਹੋਰ ਸਿਤਾਰਿਆਂ ਨੇ ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ।

ਹੋਰ ਪੜ੍ਹੋ: ਗਣਤੰਤਰ ਦਿਵਸ ਦੇ ਮੱਦੇਨਜ਼ਰ ਮੋਹਾਲੀ ਏਅਰਪੋਰਟ 'ਤੇ ਹਾਈ ਅਲਰਟ, ਵੱਡੀ ਗਿਣਤੀ 'ਚ ਸੁਰੱਖਿਆ ਏਜੰਸੀਆਂ ਤਾਇਨਾਤ

https://twitter.com/SrBachchan/status/1221160959617552385?s=20

ਅਮਿਤਾਭ ਬੱਚਨ ਸੋਸ਼ਲ ਮੀਡੀਆ ’ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਹਰ ਖਾਸ ਮੌਕੇ ’ਤੇ ਦੇਸ਼ਵਾਸੀਆਂ ਅਤੇ ਆਪਣੇ ਫੈਨਜ਼ ਨੂੰ ਵਧਾਈਆਂ ਦਿੰਦੇ ਰਹਿੰਦੇ ਹਨ। ਅਜਿਹੇ ਵਿਚ ਅਮਿਤਾਭ ਨੇ ਗਣਤੰਤਰ ਦਿਵਸ ਦੇ ਮੌਕੇ ’ਤੇ ਦੇਸ਼ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।

https://twitter.com/AnupamPKher/status/1221223821891506176?s=20

ਬਾਲੀਵੁੱਡ ਐਕਟਰ ਅਨੁਪਮ ਖੇਰ ਨੇ ਵੀ ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ।ਅਦਾਕਾਰਾ ਤਾਪਸੀ ਪੰਨੂ ਨੇ ਵੀ ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।

https://twitter.com/taapsee/status/1221172753505476608?s=20

ਜ਼ਿਕਰ ਏ ਖਾਸ ਹੈ ਕਿ ਅੱਜ ਤੋਂ 70 ਸਾਲ ਪਹਿਲਾਂ 26 ਜਨਵਰੀ 1950 ਨੂੰ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ ਅਤੇ ਇਸ ਦਿਨ ਨੂੰ ਉਸ ਸਮੇਂ ਤੋਂ ਗਣਤੰਤਰ ਦਿਵਸ ਦੇ ਰੂਪ ‘ਚ ਮਨਾਇਆ ਜਾ ਰਿਹਾ ਹੈ।

-PTC News

Related Post