ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਵਾਹਿਗੁਰੂ ਦਾ ਕੀਤਾ ਸ਼ੁਕਰਾਨਾ

By  Jashan A December 3rd 2019 09:30 AM -- Updated: December 3rd 2019 09:32 AM

ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਵਾਹਿਗੁਰੂ ਦਾ ਕੀਤਾ ਸ਼ੁਕਰਾਨਾ,ਸ੍ਰੀ ਅੰਮ੍ਰਿਤਸਰ ਸਾਹਿਬ: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕਰੀਨਾ ਕਪੂਰ ਬੀਤੀ ਰਾਤ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੀ। ਇਸ ਦੌਰਾਨ ਉਹਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾਇਆ।

Karina Kapoor ਇਸ ਮੌਕੇ ਉਹਨਾਂ ਨੇ ਗੁਰਬਾਣੀ ਵੀ ਸਰਵਣ ਕੀਤੀ। ਮੱਥਾ ਟੇਕਣ ਉਪਰੰਤ ਕਰੀਨਾ ਕਪੂਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ 'ਚ ਸ੍ਰੀ ਦਰਬਾਰ ਸਾਹਿਬ ਸਾਹਿਬ ਦੀ ਤਸਵੀਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

ਹੋਰ ਪੜ੍ਹੋ: ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਭਾਈ ਓਂਕਾਰ ਸਿੰਘ ਜੀ ਊਨਾ ਵਾਲਿਆਂ ਨੇ ਚੀਨ ਦੀ ਦੀਵਾਰ 'ਤੇ ਗਾਇਨ ਕੀਤਾ ਕੀਰਤਨ (ਤਸਵੀਰਾਂ)

Karina Kapoor ਤੁਹਾਨੂੰ ਦੱਸ ਦੇਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੁੰਦੇ ਹਨ, ਜੋ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹਨ।

-PTC News

Related Post