ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਨੂੰ ਮਿਲੀਆਂ ਰੇਪ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ

By  Shanker Badra July 16th 2020 07:35 PM

ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਨੂੰ ਮਿਲੀਆਂ ਰੇਪ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ:ਮੁੰਬਈ : ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਨੂੰ ਸੋਸ਼ਲ ਮੀਡੀਆ 'ਤੇ ਰੇਪ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਸਬੰਧੀ ਰਿਆ ਚੱਕਰਵਰਤੀ ਨੇ ਇੱਕ ਸਕਰੀਨਸ਼ਾਟ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਹੈ, ਜਿਸ 'ਚ ਉਸ ਨੂੰ ਰੇਪ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਹੁਣ ਰੇਪ ਅਤੇ ਧਮਕੀਆਂ ਵਾਲੇ ਮੈਸੇਜ ਸਾਂਝਾ ਕਰਕੇ ਰਿਆ ਨੇ ਆਪਣਾ ਗੁੱਸਾ ਜਾਹਰ ਕੀਤਾ ਹੈ।

ਇਸ ਦੇ ਜਵਾਬ ਵਿਚ ਰਿਆ ਚੱਕਰਵਰਤੀ ਨੇ ਆਪਣੀ ਚੁੱਪੀ ਤੋੜਦਿਆਂ ਲਿਖਿਆ, 'ਮੈਂ ਕਾਫ਼ੀ ਸਮੇਂ ਤੋਂ ਚੁੱਪ ਰਹੀ ਪਰ ਮੈਨੂੰ ਕਿਹਾ ਜਾ ਰਿਹਾ ਹੈ ਕਿ ਜੇ ਮੈਂ ਖ਼ੁਦਕੁਸ਼ੀ ਨਹੀਂ ਕਰਦੀ ਤਾਂ ਮੇਰੇ ਨਾਲ ਬਲਾਤਕਾਰ ਕੀਤਾ ਜਾਵੇਗਾ ਅਤੇ ਮੇਰਾ ਕਤਲ ਕਰ ਦਿੱਤਾ ਜਾਵੇਗਾ।  ਇਹ ਸਾਰਾ ਜ਼ੁਰਮ ਹੈ ਅਤੇ ਕਾਨੂੰਨ ਦੇ ਅਨੁਸਾਰ ਤੁਸੀਂ ਕਿਸੇ ਨੂੰ ਤੰਗ ਨਹੀਂ ਕਰ ਸਕਦੇ। ਇਸ ਦੇ ਨਾਲ ਹੀ ਰੀਆ ਚੱਕਰਵਰਤੀ ਨੇ ਸਾਈਬਰ ਕ੍ਰਾਈਮ ਹੈਲਪਲਾਈਨ ਅਤੇ ਸਾਈਬਰ ਕ੍ਰਾਈਮ ਇੰਡੀਆ ਨੂੰ ਟੈਗ ਕੀਤਾ ਹੈ ਅਤੇ ਉਨ੍ਹਾਂ ਨੂੰ ਬਣਦੀ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ।

ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਨੂੰ ਮਿਲੀ ਰੇਪ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ

ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਪ੍ਰੇਮਿਕਾ ਅਤੇ ਅਭਿਨੇਤਰੀ ਰਿਆ ਚੱਕਰਵਰਤੀ ਲਗਾਤਾਰ ਚਰਚਾ ਵਿੱਚ ਰਹੀ ਹੈ। ਬੀਤੇ 2 ਦਿਨ ਪਹਿਲਾਂ ਹੀ ਉਨ੍ਹਾਂ ਨੇ ਸੁਸ਼ਾਂਤ ਦੀ ਯਾਦ 'ਚ ਆਪਣੇ ਜਜ਼ਬਾਤ ਸਾਂਝੇ ਕੀਤੇ ਸਨ। ਹਾਲ ਹੀ ਵਿੱਚ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਇੱਕ ਮਹੀਨੇ ਦੇ ਪੂਰੇ ਹੋਣ 'ਤੇ ਰਿਆ ਨੇ ਸੋਸ਼ਲ ਮੀਡੀਆ ਉੱਤੇ ਦੋ ਤਸਵੀਰਾਂ ਸਾਂਝੀਆਂ ਕੀਤੀਆਂ, ਜਿਸ ਵਿੱਚ ਉਹ ਅਤੇ ਸੁਸ਼ਾਂਤ ਰੋਮਾਂਟਿਕ ਅੰਦਾਜ਼ ਵਿੱਚ ਨਜ਼ਰ ਆ ਰਹੇ ਸਨ।

ਇਸ ਦੇ ਨਾਲ ਹੀ ਰਿਆ ਨੇ ਸੁਸ਼ਾਂਤ ਸਿੰਘ ਰਾਜਪੂਤ ਨੂੰ ਯਾਦ ਕਰਦਿਆਂ ਇਕ ਨੋਟ ਵੀ ਲਿਖਿਆ ਸੀ। ਇਸ ਪੋਸਟ ਤੋਂ ਬਾਅਦ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਵੀ ਟ੍ਰੋਲਿੰਗ ਦਾ ਸਾਹਮਣਾ ਕਰਨਾ ਪਿਆ ਸੀ। ਹਾਲ ਹੀ ਵਿੱਚ ਰਿਆ ਚੱਕਰਵਰਤੀ ਨੂੰ ਬਲਾਤਕਾਰ ਅਤੇ ਮੌਤ ਦੀ ਧਮਕੀ ਦਿੱਤੀ ਜਾ ਰਹੀ ਹੈ। ਰਿਆ ਚੱਕਰਵਰਤੀ ਨੇ ਖੁਦ ਇੰਸਟਾਗ੍ਰਾਮ 'ਤੇ ਇਕ ਚੈਟ ਦਾ ਸਕਰੀਨਸ਼ਾਟ ਸਾਂਝਾ ਕੀਤਾ, ਜਿਸ' 'ਚ ਇਕ ਯੂਜਰਜ ਨੇ ਉਸ ਨਾਲ ਬਲਾਤਕਾਰ ਕਰਨ ਅਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ।

-PTCNews

Related Post