ਬਾਲੀਵੁੱਡ ਫ਼ਿਲਮ ਇੰਡਸਟਰੀ ਨੂੰ ਲੱਗਾ ਵੱਡਾ ਝਟਕਾ, ਮਸ਼ਹੂਰ ਕੋਰੀਓਗ੍ਰਾਫ਼ਰ ਸਰੋਜ ਖਾਨ ਦਾ ਹੋਇਆ ਦਿਹਾਂਤ

By  Shanker Badra July 3rd 2020 09:10 AM

ਬਾਲੀਵੁੱਡ ਫ਼ਿਲਮ ਇੰਡਸਟਰੀ ਨੂੰ ਲੱਗਾ ਵੱਡਾ ਝਟਕਾ, ਮਸ਼ਹੂਰ ਕੋਰੀਓਗ੍ਰਾਫ਼ਰ ਸਰੋਜ ਖਾਨ ਦਾ ਹੋਇਆ ਦਿਹਾਂਤ:ਮੁੰਬਈ : ਬਾਲੀਵੁੱਡਫ਼ਿਲਮ ਇੰਡਸਟਰੀ ਨੂੰ ਅੱਜ ਇਕ ਹੋਰ ਵੱਡਾ ਝਟਕਾ ਲੱਗਾ ਹੈ। ਬਾਲੀਵੁੱਡ ਦੀ ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖਾਨ ਦਾ ਦਿਹਾਂਤ ਹੋ ਗਿਆ ਹੈ। ਉਹ 71 ਸਾਲਾਂ ਦੇ ਸਨ। ਉਹਨਾਂ ਨੂੰ ਸਾਹ ਲੈਣ ਵਿਚ ਤਕਲੀਫ ਹੋਣ ਕਾਰਨ 20 ਜੂਨ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।

ਬਾਲੀਵੁੱਡ ਕੋਰੀਓਗ੍ਰਾਫਰ ਸਰੋਜ ਖਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ। ਸਰੋਜ ਖਾਨ ਨੇ ਸ਼ੁੱਕਰਵਾਰ ਦੇਰ ਰਾਤ 1 ਵਜ ਕੇ 52 ਮਿੰਟ 'ਤੇ ਆਖਰੀ ਸਾਹ ਲਏ ਹਨ। ਉਨ੍ਹਾਂ ਨੂੰ ਸਾਹ ਲੈਣ 'ਚ ਤਕਲੀਫ ਕਾਰਨ 20 ਜੂਨ ਨੂੰ ਬਾਂਦਰਾ ਸਥਿਤ ਗੁਰੂ ਨਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

bollywood-choreographer-saroj-khan-dies-at-71 ਬਾਲੀਵੁੱਡ ਫ਼ਿਲਮ ਇੰਡਸਟਰੀ ਨੂੰ ਲੱਗਾ ਵੱਡਾ ਝਟਕਾ, ਮਸ਼ਹੂਰ ਕੋਰੀਓਗ੍ਰਾਫ਼ਰ ਸਰੋਜ ਖਾਨ ਦਾ ਹੋਇਆ ਦਿਹਾਂਤ

ਸਰੋਜ ਖਾਨ ਦਾ ਕੋਰੋਨਾ ਟੈਸਟ ਵੀ ਕਰਵਾਇਆ ਗਿਆ ਸੀ ਪਰ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਬੀਤੀ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਵਿਗੜੀ ਤੇ ਦਿਲ ਦਾ ਦੌਰਾ ਪੈਣ ਕਾਰਨ ਸਰੋਜ ਖਾਨ ਦਾ ਦਿਹਾਂਤ ਹੋ ਗਿਆ ਹੈ। ਜਿਸ ਤੋਂ ਬਾਅਦਬਾਲੀਵੁੱਡਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਉਨ੍ਹਾਂ ਦਾ ਜਨਮ 22 ਨਵੰਬਰ, 1948 'ਚ ਨਿਰਮਲਾ ਨਾਗਪਾਲ ਦੇ ਰੂਪ 'ਚ ਹੋਇਆ ਸੀ। ਬਤੌਰ ਬੱਚਾ ਕਲਾਕਾਰ ਉਨ੍ਹਾਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਤਿੰਨ ਸਾਲ ਦੀ ਉਮਰ 'ਚ ਉਨ੍ਹਾਂ ਕੰਮ ਸ਼ੁਰੂ ਕੀਤਾ ਸੀ। ਇਸ ਤੋਂ ਬਾਅਦ 50ਵੇਂ ਦਹਾਕੇ 'ਚ ਉਨ੍ਹਾਂ ਕਈ ਬਾਲੀਵੁੱਡ ਫਿਲਮਾਂ 'ਚ ਬਤੌਰ ਬੈਕਗਰਾਊਂਡ ਡਾਂਸਰ ਕੰਮ ਕੀਤਾ।

bollywood-choreographer-saroj-khan-dies-at-71 ਬਾਲੀਵੁੱਡ ਫ਼ਿਲਮ ਇੰਡਸਟਰੀ ਨੂੰ ਲੱਗਾ ਵੱਡਾ ਝਟਕਾ, ਮਸ਼ਹੂਰ ਕੋਰੀਓਗ੍ਰਾਫ਼ਰ ਸਰੋਜ ਖਾਨ ਦਾ ਹੋਇਆ ਦਿਹਾਂਤ

ਇਸ ਬਾਅਦ 'ਚ ਉਨ੍ਹਾਂ ਕੋਰੀਓਗ੍ਰਾਫਰ ਬੀ ਸੋਹਨਲਾਲ ਤੋਂ ਟ੍ਰੇਨਿੰਗ ਲਈ ਅਤੇ 'ਗੀਤਾ ਮੇਰਾ ਨਾਂਅ' ਤੋਂ ਕੋਰੀਓਗ੍ਰਾਫਰ ਦੇ ਤੌਰ 'ਤੇ ਆਪਣਾ ਕਰੀਅਰ ਸ਼ੁਰੂ ਕੀਤਾ।

-PTCNews

Related Post