Pakistan Blast: ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਜ਼ੋਰਦਾਰ ਬਲਾਸਟ, ਹੁਣ ਤੱਕ 35 ਤੋਂ ਵੱਧ ਲੋਕਾਂ ਦੀ ਮੌਤ
Pakistan Blast: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਬਾਜੌਰ 'ਚ ਐਤਵਾਰ ਨੂੰ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ 'ਚ 35 ਲੋਕਾਂ ਦੀ ਮੌਤ ਹੋ ਗਈ ਜਦਕਿ 200 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਲਾਂਕਿ ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਜਮੀਅਤ ਉਲੇਮਾ-ਏ-ਇਸਲਾਮ-ਫ਼ਜ਼ਲ ਦੇ ਸਿਆਸੀ ਵਰਕਰਾਂ ਦੀ ਮੀਟਿੰਗ ਦੌਰਾਨ ਹੋਇਆ। ਹਾਲਾਂਕਿ ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਧਮਾਕਾ ਸਮਾਗਮ ਵਾਲੀ ਥਾਂ ਦੇ ਅੰਦਰ ਹੋਇਆ। ਅਜਿਹੇ 'ਚ ਇਲਾਕੇ 'ਚ ਘੇਰਾਬੰਦੀ ਕਰ ਦਿੱਤੀ ਗਈ ਹੈ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਇਹ ਪਤਾ ਨਹੀਂ ਲਗਾਇਆ ਹੈ ਕਿ ਧਮਾਕਾ ਕਿਸ ਕਾਰਨ ਹੋਇਆ।
ਇਕ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਕਰੀਬ 50 ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਜ਼ਖ਼ਮੀਆਂ ਦੀ ਗਿਣਤੀ ਵਧ ਸਕਦੀ ਹੈ।
ਇਹ ਵੀ ਪੜ੍ਹੋ: ISRO : 7 ਉਪਗ੍ਰਹਿਆਂ ਨਾਲ ਪੁਲਾੜ 'ਚ ਭੇਜਿਆ ਗਿਆ 'PSLV-C56', ਇਸਰੋ ਇਸ ਸਾਲ ਕਈ ਮਿਸ਼ਨ ਕਰੇਗਾ ਲਾਂਚ
- PTC NEWS