ਇੱਕ ਕਿਲੋਵਾਟ ਲੋਡ ਵਾਲੇ ਬੀਪੀਐਲ ਪਰਿਵਾਰਾਂ ਨੂੰ ਮਿਲੇਗੀ 600 ਯੂਨਿਟ ਮੁ਼ਫ਼ਤ ਬਿਜਲੀ : ਹਰਭਜਨ ਸਿੰਘ

By  Ravinder Singh April 19th 2022 07:40 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇ ਤੋਹਫਾ ਦਾ ਐਲਾਨ ਕੀਤਾ ਸੀ। ਇਸ ਸਬੰਧੀ ਲੋਕਾਂ ਵਿੱਚ ਭੰਬਲਭੂਸੇ ਵਾਲ ਸਥਿਤੀ ਬਣੀ ਹੋਈ ਸੀ। ਇਸ ਸਬੰਧੀ ਇਸ ਬਿਜਲੀ ਮੰਤਰੀ ਹਰਭਜਨ ਨੇ ਸਥਿਤੀ ਸਪੱਸ਼ਟ ਕੀਤੀ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਇੱਕ ਕਿਲੋਵਾਟ ਲੋਡ ਤੱਕ ਬਿਜਲੀ ਕੁਨੈਕਸ਼ਨ ਵਾਲੇ ਬੀਪੀਐਲ ਖਪਤਕਾਰਾਂ ਨੂੰ ਇੱਕ ਮਹੀਨੇ ਲਈ 300 ਯੂਨਿਟ ਅਤੇ 2 ਮਹੀਨਿਆਂ ਲਈ 600 ਯੂਨਿਟ ਬਿਜਲੀ ਮੁਆਫ਼ ਕੀਤੀ ਗਈ ਹੈ। 2 ਤੇ 3 ਕਿਲੋਵਾਟ ਬਿਜਲੀ ਕੁਨੈਕਸ਼ਨ ਵਾਲੇ SC,BC ਖਪਤਕਾਰਾਂ ਉਤੇ ਜਨਰਲ ਸ਼੍ਰੇਣੀ ਦਾ ਨਿਯਮ ਲਾਗੂ ਹੋਵੇਗਾ। ਉਨ੍ਹਾਂ ਨੂੰ 2 ਮਹੀਨਿਆਂ ਲਈ 600 ਯੂਨਿਟ ਬਿਜਲੀ ਮੁਆਫ਼ ਕੀਤੀ ਜਾਵੇਗੀ, ਜੇਕਰ ਬਿੱਲ ਇਸ ਤੋਂ ਉਪਰ ਆਉਂਦਾ ਹੈ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਇਸ ਤੋਂ ਇਲਾਵਾ ਇਨਕਮ ਟੈਕਸ ਦਾ ਭੁਗਤਾਨ ਕਰਨ ਵਾਲੇ ਅਨੁਸੂਚਿਤ ਜਾਤੀ ਅਤੇ ਬੀ ਸੀ ਪਰਿਵਾਰ ਤੇ ਜਨਰਲ ਸ਼੍ਰੇਣੀ ਦਾ ਫਾਰਮੂਲਾ ਲਾਗੂ ਹੋਵੇਗਾ। ਜੇ 2 ਮਹੀਨੇ ਦਾ ਬਿੱਲ 600 ਰੁਪਏ ਤੋਂ ਉਪਰ ਆਉਂਦਾ ਹੈ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਪਵੇਗਾ।

ਇੱਕ ਕਿਲੋਵਾਟ ਲੋਡ ਵਾਲੇ ਬੀਪੀਐਲ ਪਰਿਵਾਰਾਂ ਨੂੰ ਮਿਲੇਗੀ 600 ਯੂਨਿਟ ਮੁ਼ਫ਼ਤ ਬਿਜਲੀ : ਹਰਭਜਨ ਸਿੰਘਹਰਭਜਨ ਸਿੰਘ ਨੇ ਦੱਸਿਆ ਕਿ ਪਿਛਲੀ ਸਰਕਾਰ ਵੱਲੋਂ ਇੱਕ ਕਿਲੋਵਾਟ ਲੋਡ ਵਾਲੇ ਬਿਜਲੀ ਕੁਨੈਕਸ਼ਨ ਵਾਲੇ ਅਨੁਸੂਚਿਤ ਜਾਤੀ ਵਰਗ ਦੇ ਬੀਪੀਐਲ ਖਪਤਕਾਰਾਂ ਨੂੰ 200 ਯੂਨਿਟ ਮੁਫਤ ਬਿਜਲੀ ਦਿੱਤੀ ਜਾਂਦੀ ਸੀ, ਹੁਣ ਇਸ ਨੂੰ ਵਧਾ ਕੇ 300 ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ 2 ਮਹੀਨਿਆਂ ਵਿੱਚ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਜੇ ਉਨ੍ਹਾਂ ਦਾ ਬਿੱਲ 600 ਯੂਨਿਟ ਤੋਂ ਉੱਪਰ ਆਉਂਦਾ ਹੈ ਤਾਂ ਉਨ੍ਹਾਂ ਨੂੰ 600 ਯੂਨਿਟ ਮੁਆਫ਼ ਕੀਤੇ ਜਾਣਗੇ ਤੇ ਜੇ ਉਨ੍ਹਾਂ ਦਾ ਬਿੱਲ 610 ਯੂਨਿਟ ਆਉਂਦਾ ਹੈ ਤਾਂ 10 ਯੂਨਿਟ ਬਿਜਲੀ ਦਾ ਬਿੱਲ ਅਦਾ ਕਰਨਾ ਹੋਵੇਗਾ।

ਬਿਜਲੀ ਮੰਤਰੀ ਨੇ ਕਿਹਾ ਕਿ ਜੇ ਐਸਸੀ, ਬੀਸੀ ਵਰਗ ਨਾਲ ਸਬੰਧਤ ਖਪਤਕਾਰ ਕੋਲ 2 ਤੋਂ 3 ਕਿਲੋਵਾਟ ਬਿਜਲੀ ਦਾ ਲੋਡ ਹੈ, ਜੇ ਉਨ੍ਹਾਂ ਦਾ ਬਿਜਲੀ ਦਾ ਬਿੱਲ 600 ਤੋਂ ਉਪਰ ਆਉਂਦਾ ਹੈ ਤਾਂ ਉਸ ਨੂੰ ਪੂਰਾ ਬਿੱਲ ਅਦਾ ਕਰਨਾ ਪਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਜਨਰਲ ਵਰਗ ਨਾਲ ਕੋਈ ਧੱਕਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਨਰਲ ਵਰਗ ਨਾਲ ਧੱਕਾ ਕੀਤਾ ਸੀ ਪਰ ਸਾਡੀ ਸਰਕਾਰ ਜਨਰਲ ਵਰਗ ਨੂੰ ਵੀ ਦੋ ਮਹੀਨਿਆਂ ਲਈ 600 ਯੂਨਿਟ ਮੁਫਤ ਬਿਜਲੀ ਦੇ ਰਹੀ ਹੈ।

ਇੱਕ ਕਿਲੋਵਾਟ ਲੋਡ ਵਾਲੇ ਬੀਪੀਐਲ ਪਰਿਵਾਰਾਂ ਨੂੰ ਮਿਲੇਗੀ 600 ਯੂਨਿਟ ਮੁ਼ਫ਼ਤ ਬਿਜਲੀ : ਹਰਭਜਨ ਸਿੰਘਬਿਜਲੀ ਮੰਤਰੀ ਨੇ ਕਿਹਾ ਕਿ ਆਮਦਨ ਕਰ ਅਦਾ ਕਰਨ ਵਾਲੇ ਖਪਤਕਾਰਾਂ ਲਈ 300 ਯੂਨਿਟ ਪ੍ਰਤੀ ਮਹੀਨਾ ਵੀ ਮੁਆਫ਼ ਕੀਤਾ ਗਿਆ ਹੈ। ਜੇ ਉਨ੍ਹਾਂ ਦਾ ਦੋ ਮਹੀਨੇ ਦਾ ਬਿੱਲ 600 ਯੂਨਿਟ ਤੋਂ ਉੱਪਰ ਆਉਂਦਾ ਹੈ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ।

ਇਸ ਤੋਂ ਇਲਾਵਾ ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦਾ ਕੋਈ ਸੰਕਟ ਨਹੀਂ ਆਉਣ ਦਿੱਤਾ ਜਾਵੇਗਾ ਅਤੇ ਬਿਜਲੀ ਮੰਤਰੀ ਨੇ ਕਿਹਾ ਕਿ ਮਾਰਚ 2021 ਦੇ ਮੁਕਾਬਲੇ ਹੁਣ ਮਾਰਚ 2022 ਵਿੱਚ ਅਸੀਂ ਇੱਕ ਮਹੀਨੇ ਵਿੱਚ 1000 ਮੈਗਾਵਾਟ ਵੱਧ ਬਿਜਲੀ ਸਪਲਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨੇ ਵਿੱਚ ਮੰਗ ਹੋਰ ਵਧੇਗੀ ਅਤੇ 15000 ਮੈਗਾਵਾਟ ਬਿਜਲੀ ਦੀ ਮੰਗ ਹੋਰ ਵਧੇਗੀ, ਇਸ ਲਈ ਅਸੀਂ ਸਾਰੇ ਪ੍ਰਬੰਧ ਕਰ ਲਏ ਹਨ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਕੋਲਾ ਮੰਤਰੀ ਨੂੰ ਵੀ ਮਿਲ ਚੁੱਕੇ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਅਸੀਂ ਬਿਜਲੀ ਦੀ ਮੰਗ ਪੂਰੀ ਕਰਾਂਗੇ।

ਇੱਕ ਕਿਲੋਵਾਟ ਲੋਡ ਵਾਲੇ ਬੀਪੀਐਲ ਪਰਿਵਾਰਾਂ ਨੂੰ ਮਿਲੇਗੀ 600 ਯੂਨਿਟ ਮੁ਼ਫ਼ਤ ਬਿਜਲੀ : ਹਰਭਜਨ ਸਿੰਘਬਿਜਲੀ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਤੋਂ ਵੀ ਨਿਯਮਾਂ ਤਹਿਤ ਬਿਜਲੀ ਖਰੀਦ ਰਹੇ ਹਾਂ। ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਪ੍ਰਾਈਵੇਟ ਥਰਮਲ ਪਲਾਂਟਾਂ ਵਿਰੁੱਧ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਸੀ। ਬਿਜਲੀ ਮੰਤਰੀ ਨੇ ਕਿਹਾ ਕਿ ਅਸੀਂ ਇਸ ਮਾਮਲੇ ਉਤੇ ਅਗਲੀ ਕਾਰਵਾਈ ਕਰਾਂਗੇ, ਕਿਉਂਕਿ ਜੋ ਵੀ ਹੋਣਾ ਹੈ, ਉਹ ਕਾਨੂੰਨ ਅਨੁਸਾਰ ਹੀ ਹੋਣਾ ਹੈ। ਐਸਵਾਈਐਲ ਦੇ ਪਾਣੀ ਬਾਰੇ ਬਿਜਲੀ ਮੰਤਰੀ ਨੇ ਕਿਹਾ ਕਿ ਸਾਡਾ ਸਟੈਂਡ ਸਪੱਸ਼ਟ ਹੈ, ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ, ਅਸੀਂ ਕਿਸੇ ਵੀ ਹਾਲਤ ਵਿੱਚ ਹਰਿਆਣਾ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਣ ਦੇਵਾਂਗੇ।

ਇਹ ਵੀ ਪੜ੍ਹੋ : 'ਰੋਡ ਰੇਜ' ਮਾਮਲੇ 'ਚ ਕਾਰ ਸਵਾਰਾਂ ਨੇ ਕੀਤੀ ਫਾਇਰਿੰਗ, ਲੜਕੀ ਦੇ ਕਾਪਾ ਮਾਰ ਕੇ ਕੀਤਾ ਜ਼ਖ਼ਮੀ

Related Post