ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਭਰਤੀ

By  Jashan A September 8th 2019 01:15 PM -- Updated: September 8th 2019 01:18 PM

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਭਰਤੀ,ਮੋਹਾਲੀ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਦੀ ਅਚਾਨਕ ਸਿਹਤ ਵਿਗੜ ਗਈ ਹੈ, ਜਿਸ ਦੌਰਾਨ ਉਹਨਾਂ ਨੂੰ ਮੋਹਾਲੀ ਸਥਿਤ ਫੋਰਟਿਸ ਹਸਪਤਾਲ ਦੇ ਕ੍ਰਿਟੀਕਲ ਕੇਅਰ ਯੂਨਿਟ 'ਚ ਦਾਖਲ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਬਕ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਸੈਕਟਰ 16 ਦੇ ਹਸਪਤਾਲ ਭਰਤੀ ਕਰਵਾਇਆ ਗਿਆ ਸੀ, ਜਿਥੋਂ ਚੈਕਅੱਪ ਤੋਂ ਬਾਅਦ ਪਤਾ ਲੱਗਾ ਹੈ ਕਿ ਬ੍ਰਹਮ ਮਹਿੰਦਰਾ ਨੂੰ ਵਾਇਰਲ ਦੀ ਸ਼ਿਕਾਇਤ ਹੋਈ ਹੈ।

ਹੋਰ ਪੜ੍ਹੋ:ਪੰਜਾਬ ਦੇ ਮੁੰਡੇ 11ਵੀਂ ਵਾਰ ਬਾਸਕਟਬਾਲ ਵਿੱਚ ਕੌਮੀ ਚੈਂਪੀਅਨ ਬਣੇ

ਜਿਸ ਕਾਰਨ ਉਨ੍ਹਾਂ ਦੀ ਛਾਤੀ ਅਤੇ ਗਲੇ 'ਚ ਕਾਫੀ ਜ਼ਿਆਦਾ ਇਨਫੈਕਸ਼ਨ ਫੈਲ ਗਿਆ ਹੈ।ਸੈਕਟਰ 16 ਦੇ ਹਸਪਤਾਲ ਵਿਚ ਮੁੱਢਲੀ ਜਾਂਚ ਤੋਂ ਬਾਅਦ ਉਹਨਾਂ ਨੂੰ ਫੋਰਟਿਸ ਹਸਪਤਾਲ ਭੇਜ ਦਿੱਤਾ।

-PTC News

Related Post