ਬ੍ਰਾਜ਼ੀਲ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 48 ਹਜ਼ਾਰ ਤੋਂ ਵੀ ਜ਼ਿਆਦਾ ਮਾਮਲੇ ਆਏ ਸਾਹਮਣੇ

By  Shanker Badra July 3rd 2020 12:23 PM

ਬ੍ਰਾਜ਼ੀਲ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 48 ਹਜ਼ਾਰ ਤੋਂ ਵੀ ਜ਼ਿਆਦਾ ਮਾਮਲੇ ਆਏ ਸਾਹਮਣੇ:ਬ੍ਰਾਜ਼ੀਲ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਬ੍ਰਾਜ਼ੀਲ 'ਚ ਵੀ ਕੋਰੋਨਾ ਵਾਇਰਸ ਖ਼ਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਬ੍ਰਾਜ਼ੀਲ ਦੇ ਅੰਦਰ ਬੀਤੇ 24 ਘੰਟਿਆਂ 'ਚ ਕੋਰੋਨਾ ਦੇ 48 ਹਜ਼ਾਰ ਤੋਂ ਜ਼ਿਆਦਾ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਥਿਤੀ ਹੋਰ ਜ਼ਿਆਦਾ ਵਿਗੜ ਗਈ ਹੈ।

ਬ੍ਰਾਜ਼ੀਲ ਦੇ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬ੍ਰਾਜ਼ੀਲ 'ਚ COVID-19 ਮਾਮਲਿਆਂ ਦੀ ਗਿਣਤੀ ਵਧ ਕੇ 15 ਲੱਖ ਦੇ ਪਾਰ ਪਹੁੰਚ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅਕੜਿਆਂ ਅਨੁਸਾਰ ਬੀਤੇ 24 ਘੰਟਿਆਂ 'ਚ ਕੋਰੋਨਾ ਦੇ 48,105 ਮਾਮਲੇ ਸਾਹਮਣੇ ਆਏ ਹਨ। ਇਸ ਨੂੰ ਮਿਲਾ ਕੇ ਬ੍ਰਾਜ਼ੀਲ 'ਚ ਹੁਣ ਤੱਕ ਕੁਲ 14,96,858 ਮਾਮਲੇ ਸਾਹਮਣੇ ਆ ਚੁੱਕੇ ਹਨ। ਬ੍ਰਾਜ਼ੀਲ 'ਚ ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ ਵਧ ਗਿਆ ਹੈ। ਸਿਹਤ ਮੰਤਰਾਲੇ ਅਨੁਸਾਰ ਬੀਤੇ 24 ਘੰਟਿਆਂ 'ਚ ਬ੍ਰਾਜ਼ੀਲ 'ਚ ਕੋਰੋਨਾ ਦੇ ਕਾਰਨ 1252 ਲੋਕਾਂ ਦੀ ਮੌਤ ਹੋਈ ਹੈ। ਇਸ ਨੂੰ ਮਿਲਾ ਕੇ ਬ੍ਰਾਜ਼ੀਲ 'ਚ ਹੁਣ ਤਕ 61,884 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਕ ਦਿਨ ਪਹਿਲਾਂ ਬ੍ਰੀਜ਼ਲ 'ਚ ਕੋਰੋਨਾ ਵਾਇਰਸ ਦੇ 46,712 ਨਵੇਂ ਮਾਮਲੇ ਤੇ 1,038 ਲੋਕਾਂ ਦੀ ਮੌਤ ਸਾਹਮਣੇ ਆਈ ਸੀ। ਕੋਰੋਨਾ ਦੇ ਮਰੀਜ਼ਾਂ ਦੇ ਮਾਮਲਿਆਂ 'ਚ ਬ੍ਰਾਜ਼ੀਲ, ਅਮਰੀਕਾ ਦੇ ਬਾਅਦ ਦੂਸਰੇ ਨੰਬਰ 'ਤੇ ਹੈ। ਅਮਰੀਕਾ 'ਚ ਕੋਰੋਨਾ ਦੇ ਹੁਣ ਤਕ 27 ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ।

Brazil Coronavirus 14,96,858 Cases in last 24 hours ,total 61,884 Deaths ਬ੍ਰਾਜ਼ੀਲ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 48 ਹਜ਼ਾਰ ਤੋਂ ਵੀ ਜ਼ਿਆਦਾ ਮਾਮਲੇ ਆਏ ਸਾਹਮਣੇ

ਦੱਸ ਦੇਈਏ ਕਿ ਨਿਊਜ਼ੀਲੈਂਡ ਵਿੱਚ ਕੋਰੋਨਾ ਦਾ ਕੋਈ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ। ਨਿਊਜ਼ੀਲੈਂਡ ਦੀ ਸਰਕਾਰ ਅਤੇ ਸਿਹਤ ਵਿਭਾਗ ਨੇ ਅੱਜ ਵੱਡੀ ਚਿੰਤਾ ਜ਼ਾਹਿਰ ਕੀਤੀ ਅਤੇ ਸੁਰੱਖਿਆ ਦੇ ਯਤਨ ਜਾਰੀ ਰੱਖਣ ਦਾ ਵਚਨ ਦਿੱਤਾ। ਸਿਹਤ ਵਿਭਾਗ ਨੇ ਦੱਸਿਆ ਕਿ ਅੱਜ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਗਿਆ ਅਤੇ ਗਿਣਤੀ ਇਸ ਵੇਲੇ ਸਿਰਫ 18 ਐਕਟਿਵ ਕੇਸਾਂ ਦੀ ਹੈ। ਇਕ ਵਿਅਕਤੀ ਹਸਪਤਾਲ ਦਾਖਲ ਹੈ ਅਤੇ ਠੀਕ ਹਾਲਤ ਵਿਚ ਹੈ।

-PTCNews

Related Post