ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਇੱਕ ਵਾਰ ਫ਼ਿਰ ਨਿਕਲੇ ਕੋਰੋਨਾ ਪਾਜ਼ੀਟਿਵ, ਤੀਜੀ ਵਾਰ ਹੋਇਆ ਟੈਸਟ

By  Shanker Badra July 23rd 2020 12:44 PM

ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਇੱਕ ਵਾਰ ਫ਼ਿਰ ਨਿਕਲੇ ਕੋਰੋਨਾ ਪਾਜ਼ੀਟਿਵ, ਤੀਜੀ ਵਾਰ ਹੋਇਆ ਟੈਸਟ:ਬ੍ਰਾਸੀਲਿਆ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਹੌਲੀ -ਹੌਲੀ ਸਾਰੇ ਵਿਸ਼ਵ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਕੋਰੋਨਾ ਵਾਇਰਸ ਦੇ ਰੋਜਾਨਾਂ ਸੈਂਕੜੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਦੁਨੀਆ ਦਾ ਦੂਜਾ ਸਭ ਤੋਂ ਜ਼ਿਆਦਾ ਕੋਰੋਨਾ ਪ੍ਰਭਾਵਿਤ ਦੇਸ਼ ਹੈ। ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਇਕ ਵਾਰ ਫਿਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

Brazil President Jair Bolsonaro Tests Positive for Coronavirus a Third Time

ਇਸ ਸਬੰਧੀ ਰਾਸ਼ਟਰਪਤੀ ਦਫ਼ਤਰ ਨੇ ਕਿਹਾ ਕਿ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਦੀ ਕੋਰੋਨਾ ਰਿਪੋਰਟ ਇਕ ਵਾਰ ਫਿਰ ਪਾਜ਼ੀਟਿਵ ਪਾਈ ਗਈ ਹੈ। ਬੋਲਸੋਨਾਰੋ ਦਾ ਤੀਜੀ ਵਾਰ ਕੋਰੋਨਾ ਟੈਸਟ ਪਾਜ਼ੀਟਿਵ ਆਉਣ ਤੋਂ ਬਾਅਦ ਮੰਗਲਵਾਰ ਨੂੰ ਬ੍ਰਾਸੀਲਿਆ ਸਥਿਤ ਦਫ਼ਤਰ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਦੇਸ਼ ਦੇ ਰਾਸ਼ਟਰਪਤੀ ਦੀ ਹਾਲਤ ਠੀਕ ਹੈ। ਰਾਸ਼ਟਰਪਤੀ ਦੀ ਮੈਡੀਕਲ ਟੀਮ ਉਨ੍ਹਾਂ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ।

ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਇੱਕ ਵਾਰ ਫ਼ਿਰ ਨਿਕਲੇ ਕੋਰੋਨਾ ਪਾਜ਼ੀਟਿਵ, ਤੀਜੀ ਵਾਰ ਹੋਇਆ ਟੈਸਟ

ਰਾਸ਼ਟਰਪਤੀ ਬੋਲਸੋਨਾਰੋ ਵੱਲੋਂ ਬੀਤੇ ਮੰਗਲਵਾਰ 21 ਜੁਲਾਈ ਨੂੰ ਕੋਰੋਨਾ ਟੈਸਟ ਕਰਵਾਇਆ ਗਿਆ ਸੀ ,ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਬ੍ਰਾਜ਼ੀਲ ਅਮਰੀਕਾ ਤੋਂ ਬਾਅਦ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈੈ। ਕੋਰੋਨਾ ਮਾਮਲੇ ‘ਚ ਬ੍ਰਾਜ਼ੀਲ ਦੂਜੇ ਸਥਾਨ ‘ਤੇ ਹੈ। ਦੇਸ਼ ‘ਚ ਹੁਣ ਤੱਕ ਕੋੋਰੋਨਾ ਦੇ 2,231,871ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 82 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਨਾਲ ਦਮ ਤੋੜ ਚੁੱਕੇ ਹਨ।

ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਇੱਕ ਵਾਰ ਫ਼ਿਰ ਨਿਕਲੇ ਕੋਰੋਨਾ ਪਾਜ਼ੀਟਿਵ, ਤੀਜੀ ਵਾਰ ਹੋਇਆ ਟੈਸਟ

ਦੱਸ ਦੇਈਏ ਕਿ ਬੋਲਸੋਨਾਰੋ ਨੇ ਕੋਰੋਨਾ ਨੂੰ ‘ਮਾਮੂਲੀ ਫਲੂ’ ਦੱਸਿਆ ਸੀ ਅਤੇ ਉਹ ਮਾਸਕ ਪਹਿਨਣ ਅਤੇ ਸਮਾਜਕ ਦੂਰੀਆਂ ਦੇ ਵਿਰੋਧ ਵਿਚ ਰੈਲੀਆਂ ਵੀ ਕਰ ਰਿਹਾ ਸੀ। ਬੋਲਸੋਨਾਰੋ ਬ੍ਰਾਜ਼ੀਲ ਵਿਚ ਤਾਲਾਬੰਦੀ ਨੂੰ ਲਾਗੂ ਕਰਨ ਦਾ ਸਭ ਤੋਂ ਵੱਡਾ ਵਿਰੋਧੀ ਰਿਹਾ ਹੈ। ਬੋਲਸੋਨਾਰੋ ਨੇ ਸੂਬਾਈ ਰਾਜਪਾਲਾਂ ਨੂੰ ਵੀ ਤਾਲਾਬੰਦੀ ਵਿੱਚ ਰਾਹਤ ਦੇਣ ਦੀ ਅਪੀਲ ਕੀਤੀ ਸੀ ਕਿਉਂਕਿ ਇਸ ਨਾਲ ਦੇਸ਼ ਦੀ ਆਰਥਿਕਤਾ ਉਤੇ ਮਾੜਾ ਪ੍ਰਭਾਵ ਪਵੇਗਾ।

ਦੱਸਣਯੋਗ ਹੈ ਕਿ ਅਪ੍ਰੈਲ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਭਾਵੇਂ ਉਸ ਨੂੰ ਕੋਰੋਨਾ ਦੀ ਲਾਗ ਹੋ ਵੀ ਜਾਵੇਂ ਪਰ ਉਹ ਪਰਵਾਹ ਨਹੀਂ ਕਰੇਗਾ ਕਿਉਂਕਿ ਜ਼ਿਆਦਾ ਤੋਂ ਜਿਆਦਾ ਜ਼ੁਕਾਮ ਜਿੰਨੀ ਪਰੇਸ਼ਾਨੀ ਹੋਵੇਗੀ। ਉਸ ਦੇ ਰਵੱਈਏ ਕਾਰਨ ਬ੍ਰਾਜ਼ੀਲ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਪੂਰੀ ਤਰ੍ਹਾਂ ਤਾਲਾਬੰਦੀ ਨਹੀਂ ਹੋਈ ਅਤੇ ਉਸ ਦੇ ਸਮਰਥਕ ਰੈਲੀਆਂ ਕਰਦੇ ਰਹੇ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਵੀ ਨਹੀਂ ਕੀਤੀ ਸੀ।

-PTCNews

Related Post