ਰਾਵੀ ਦਰਿਆ ਤੋਂ ਪਾਰ ਵਸਦੇ 7 ਪਿੰਡਾਂ ਦੇ ਲੋਕਾਂ ਨੂੰ ਜਲਦ ਮਿਲੇਗੀ ਰਾਹਤ: ਕੁਲਦੀਪ ਸਿੰਘ ਧਾਲੀਵਾਲ

By  Riya Bawa August 6th 2022 09:11 PM -- Updated: August 6th 2022 09:15 PM

ਗੁਰਦਾਸਪੁਰ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਗੁਰਦਾਸਪੁਰ ਜ਼ਿਲ੍ਹੇ ਵਿਚ ਮਕੋੜਾ ਪੱਤਣ ਨਜ਼ਦੀਕ ਰਾਵੀ ਦਰਿਆ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹੜ ਕਾਰਨ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਦੇ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ।

ਰਾਵੀ ਦਰਿਆ ਤੋਂ ਪਾਰ ਬਣਨ ਵਾਲਾ ਪੱਕਾ ਪੁਲ ਮਨਜ਼ੂਰ ਹੋ ਚੁੱਕਾ ਹੈ ਅਤੇ ਜਲਦ ਇਸਦੀ ਉਸਾਰੀ ਸ਼ੁਰੂ ਹੋ ਜਾਵੇਗੀ, ਜਿਸ ਨਾਲ ਰਾਵੀ ਤੋਂ ਪਾਰ ਵਸਦੇ 7 ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ : ਡਾਇਰੀਆ ਫੈਲਣ ਕਰਨ 12 ਲੋਕ ਹੋਏ ਗੰਭੀਰ ਬਿਮਾਰ, ਬੱਚੇ ਦੀ ਮੌਤ ਬਣੀ ਚਿੰਤਾ ਦਾ ਵਿਸ਼ਾ

-PTC News

Related Post