ਲੌਂਗੇਵਾਲਾ ਦੀ ਲੜਾਈ ਦੇ ਹੀਰੋ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਹੋਇਆ ਦੇਹਾਂਤ

By  Shanker Badra November 17th 2018 11:25 AM -- Updated: November 17th 2018 11:28 AM

ਲੌਂਗੇਵਾਲਾ ਦੀ ਲੜਾਈ ਦੇ ਹੀਰੋ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਹੋਇਆ ਦੇਹਾਂਤ:ਚੰਡੀਗੜ੍ਹ: 1971 ਦੀ ਲੜਾਈ ਵਿੱਚ ਪੰਜਾਬ ਰੇਜੀਮੈਂਟ ਦੀ 23ਵੀਂ ਬਟਾਲੀਅਨ ਨੂੰ ਲੀਡ ਕਰਨ ਅਤੇ ਇਤਿਹਾਸਿਕ ਲੜਾਈ ਲੌਂਗੇਵਾਲ ਦੇ ਹੀਰੋ ਬ੍ਰਿਗੇਡੀਅਰ ਅਤੇ ਮਹਾਂਵੀਰ ਚੱਕਰ ਜੇਤੂ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਅੱਜ ਦੇਹਾਂਤ ਹੋ ਗਿਆ ਹੈ।ਉਹ ਪਿਛਲੇ ਕਾਫੀ ਸਮੇਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਿਲ ਸਨ। ਦੱਸ ਦਈਏ ਕਿ 78 ਸਾਲਾ ਕੁਲਦੀਪ ਸਿੰਘ ਚਾਂਦਪੁਰੀ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ।ਇਸ ਕਾਰਨ ਕਾਫ਼ੀ ਸਮੇਂ ਤੋਂ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਸਨ। -PTCNews

Related Post