ਬ੍ਰਿਟਿਸ਼ ਆਰਮੀ ਦਾ ਵਫ਼ਦ ਪਹੁੰਚਿਆ ਸ੍ਰੀ ਦਰਬਾਰ ਸਾਹਿਬ ,ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ

By  Shanker Badra December 11th 2019 01:11 PM

ਬ੍ਰਿਟਿਸ਼ ਆਰਮੀ ਦਾ ਵਫ਼ਦ ਪਹੁੰਚਿਆ ਸ੍ਰੀ ਦਰਬਾਰ ਸਾਹਿਬ ,ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ:ਅੰਮ੍ਰਿਤਸਰ : ਬ੍ਰਿਟਿਸ਼ ਆਰਮੀ ਦਾ ਇੱਕ ਵਫ਼ਦ ਅੱਜ ਸ੍ਰੀ ਦਰਬਾਰ ਸਾਹਿਬਪਹੁੰਚਿਆ ਹੈ। ਜਿੱਥੇਇਸ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ ਅਤੇ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਹਨ। [caption id="attachment_368351" align="aligncenter" width="300"]British Army Delegation Arrived at Sri Darbar Sahib , Giani Harpreet Singh with Meet ਬ੍ਰਿਟਿਸ਼ ਆਰਮੀ ਦਾ ਵਫ਼ਦ ਪਹੁੰਚਿਆ ਸ੍ਰੀ ਦਰਬਾਰ ਸਾਹਿਬ ,ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ[/caption] ਇਸ ਮੌਕੇ ਬ੍ਰਿਟਿਸ਼ ਆਰਮੀ ਦੇ ਵਫ਼ਦ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਫ਼ਦ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਹੈ। [caption id="attachment_368349" align="aligncenter" width="300"]British Army Delegation Arrived at Sri Darbar Sahib , Giani Harpreet Singh with Meet ਬ੍ਰਿਟਿਸ਼ ਆਰਮੀ ਦਾ ਵਫ਼ਦ ਪਹੁੰਚਿਆ ਸ੍ਰੀ ਦਰਬਾਰ ਸਾਹਿਬ ,ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ[/caption] ਇਸ ਦੌਰਾਨ ਵਫ਼ਦ ਨੇ ਸਾਰਾਗੜ੍ਹੀ ਦੀ ਜੰਗ ਦੌਰਾਨ ਬ੍ਰਿਟਿਸ਼ ਫੌਜ 'ਚ ਸਿੱਖਾਂ ਵਲੋਂ ਨਿਭਾਈ ਜ਼ਿੰਮੇਵਾਰੀ ਦੀ ਸ਼ਲਾਘਾ ਕੀਤੀ ਹੈ ਅਤੇ ਉਨ੍ਹਾਂ ਦੱਸਿਆ ਕਿ ਇਸ ਵੇਲੇ ਬ੍ਰਿਟਿਸ਼ ਆਰਮੀ 'ਚ 175 ਦੇ ਕਰੀਬ ਸਿੱਖ ਫੌਜੀ ਹਨ। -PTCNews

Related Post