ਕਰਨਾਟਕ ਦੇ ਸੀਐਮ ਯੇਦੀਯੁਰੱਪਾ ਨੇ ਦਿੱਤਾ ਅਸਤੀਫਾ, ਹੋਏ ਭਾਵੁਕ

By  Jashan A July 26th 2021 12:34 PM -- Updated: July 26th 2021 12:40 PM

ਨਵੀਂ ਦਿੱਲੀ: ਕਰਨਾਟਕ (karnataka chief minister)ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ (bs yediyurappa) ਨੇ ਆਖਰਕਾਰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਯੇਦੀਯੁਰੱਪਾ ਦੁਪਹਿਰ ਦੇ ਖਾਣੇ ਤੋਂ ਬਾਅਦ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣਗੇ। ਯੇਦੀਯੁਰੱਪਾ ਨੇ ਖ਼ੁਦ ਇਹ ਜਾਣਕਾਰੀ ਦਿੱਤੀ ਹੈ। ਯੇਦੀਯੁਰੱਪਾ ਭਾਵੁਕ ਹੋ ਗਏ ਤੇ ਕਿਹਾ, ‘ਮੈਂ ਅਸਤੀਫ਼ਾ ਦੇਣ ਦਾ ਫੈਸਲਾ ਕੀਤਾ ਹੈ। ਦੁਪਹਿਰ ਦੇ ਖਾਣੇ ਤੋਂ ਬਾਅਦ ਮੈਂ ਰਾਜਪਾਲ ਨੂੰ ਮਿਲਾਂਗਾ।

ਤੁਹਾਨੂੰ ਦੱਸ ਦੇਈਏ ਕਿ ਅੱਜ ਯੇਦੀਯੁਰੱਪਾ ਸਰਕਾਰ ਦੇ ਕਾਰਜਕਾਲ ਦੇ ਦੋ ਸਾਲ ਪੂਰੇ ਹੋ ਗਏ ਹਨ। ਯੇਦੀਯੁਰੱਪਾ ਸਰਕਾਰ ਦੀ ਦੂਜੀ ਵਰ੍ਹੇਗੰਢ ਮੌਕੇ ਹਾਈ ਕਮਾਨ ਅੱਗੇ ਝੁੱਕ ਗਏ ਹਨ।

-PTC News

Related Post