BSF ਤੇ ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 40 ਕਿਲੋ ਹੈਰੋਇਨ ਬਰਾਮਦ

By  Riya Bawa August 21st 2021 09:56 AM -- Updated: August 21st 2021 09:58 AM

ਅੰਮ੍ਰਿਤਸਰ: ਪੰਜਾਬ ਪੁਲਿਸ ਅਤੇ ਬੀ.ਐੱਸ.ਐੱਫ. ਵਲੋਂ ਚਲਾਏ ਸਾਂਝੇ ਆਪ੍ਰੇਸ਼ਨ ਦੌਰਾਨ ਭਾਰਤ ਪਾਕਿਸਤਾਨ ਸਰਹੱਦ ਨੇੜਿਉਂ ਵੱਡੀ ਸਫਲਤਾ ਮਿਲੀ ਹੈ। ਇਸ ਦੌਰਾਨ ਇਸ ਆਪਰੇਸ਼ਨ 'ਚ ਟੀਮ ਨੇ ਰਾਤ ਨੂੰ ਕਰੀਬ 40 ਕਿਲੋ ਹੈਰੋਇਨ ਬਰਾਮਦ ਕੀਤੀ। Panjgrahin BOP ਵਿਖੇ ਤਸਕਰਾਂ ਨਾਲ ਮੁਕਾਬਲੇ ਤੋਂ ਬਾਅਦ ਇਸ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਵਿੱਚ ਵੱਡਾ ਫੇਰ ਬਦਲ, 41 ਪੁਲਿਸ ਅਫ਼ਸਰਾਂ ਦਾ ਕੀਤਾ ਤਬਾਦਲਾ

ਥਾਣਾ ਅਜਨਾਲਾ 'ਚ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸ੍ਰੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਿਰਮਲ ਸਿੰਘ ਸੋਨੂੰ ਪਾਕਿਸਤਾਨ ਵਾਲੀ ਸਾਈਡ ਤੋਂ ਹੈਰੋਇਨ ਮੰਗਵਾਉਣ ਜਾ ਰਿਹਾ ਹੈ ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਬੀ.ਐੱਸ.ਐਫ. ਦੀ ਮਦਦ ਨਾਲ ਪੰਜਗਰਾਈਆਂ ਚੌਕੀ ਨੇੜਿਉਂ 40 ਕਿੱਲੋ ਹੈਰੋਇਨ, 2 ਪਲਾਸਟਿਕ ਦੇ ਪਾਈਪ ਅਤੇ 180 ਗਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਨੇ ਜਲੰਧਰ ਰੇਲਵੇ ਟਰੈਕ ਕੀਤਾ ਜਾਮ

ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਨਿਰਮਲ ਸਿੰਘ ਖ਼ਿਲਾਫ਼ ਥਾਣਾ ਰਮਦਾਸ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਹੈਰੋਇਨ ਬਰਾਮਦਗੀ ਵਾਲੀ ਜਗ੍ਹਾ 'ਤੇ ਬੀ.ਐੱਸ.ਐਫ. ਤੇ ਪੰਜਾਬ ਪੁਲਿਸ ਵਲੋਂ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿਚ 200 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਬਾਰੇ ਪੰਜਾਬ ਡੀਪੀਜੀ ਦਿਨਕਰ ਗੁਪਤਾ ਨੇ ਵੀ ਟਵੀਟ ਕਰ ਜਾਣਕਾਰੀ ਦਿੱਤੀ।

ਡੀਪੀਜੀ ਦਿਨਕਰ ਗੁਪਤਾ

ਆਪਣੇ ਟਵੀਟ 'ਚ ਡੀਜੀਪੀ ਨੇ ਲਿਖੀਆ, "ਐਸਐਸਪੀ ਅੰਮ੍ਰਿਤਸਰ (ਦਿਹਾਤੀ), ਗੁਲਨੀਤ ਖੁਰਾਣਾ ਅਤੇ ਉਨ੍ਹਾਂ ਦੀ ਟੀਮ 'ਤੇ ਮਾਣ ਹੈ। ਅੱਜ ਸਵੇਰੇ ਕਰੀਬ 3 ਵਜੇ ਭਾਰਤ-ਪਾਕਿ ਸਰਹੱਦ ਦੇ ਰਾਮਦਾਸ ਸੈਕਟਰ ਤੋਂ 40 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। "

-PTCNews

Related Post