BSF ਦੇ ਜਵਾਨਾਂ ਨੇ ਕੌਮਾਂਤਰੀ ਸਰਹੱਦ ਪਾਰ ਕਰਦਿਆਂ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ

By  Shanker Badra January 9th 2021 05:47 PM -- Updated: January 9th 2021 05:50 PM

ਫ਼ਿਰੋਜ਼ਪੁਰ :  ਬੀਐੱਸਐੱਫ ਦੇ ਜਵਾਨਾਂ ਨੇ ਕੌਮਾਂਤਰੀ ਸਰਹੱਦ 'ਤੇ ਸਥਿਤ ਚੌਂਕੀ ਸ਼ਮਸ਼ ਕੇ ਵਿਖੇ ਸਰਹੱਦ ਪਾਰ ਕਰਕੇ ਭਾਰਤੀ ਖੇਤਰ 'ਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀ. ਐੱਸ.ਐੱਫ. 02 ਬਟਾਲੀਅਨ ਦੇ ਤਾਇਨਾਤ ਜਵਾਨਾਂ ਨੂੰ ਸਰਹੱਦ ’ਤੇ ਹਰਕਤ ਦਿਖਾਈ ਦਿੱਤੀ ,ਜਿਸ ਤੋਂ ਬਾਅਦ ਜਵਾਨਾਂ ਨੇ ਉਕਤ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕਰ ਲਿਆ ਹੈ।

BSF jawans Arrested Pakistani man crossing international border in  Ferozepur BSF ਦੇ ਜਵਾਨਾਂ ਨੇ ਕੌਮਾਂਤਰੀ ਸਰਹੱਦ ਪਾਰ ਕਰਦਿਆਂ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਰਹੀ ਬੇਸਿੱਟਾ , ਕੇਂਦਰ ਨੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੀਤੀ ਕੋਰੀ ਨਾਂਹ

ਇਹ ਪਾਕਿ ਨਾਗਰਿਕ ਪਾਕਿਸਤਾਨ ਦੇ ਲਾਹੌਰ ਦੇ ਪਿੰਡ ਬੋਪੋਰਲਾ ਦਾ ਰਹਿਣ ਵਾਲਾ ਹੈ। ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਮਨਜ਼ੂਰ ਅਹਿਮਦ ਪੁੱਤਰ ਵਲੀ ਅਹਿਮਦ ਉਮਰ 52 ਸਾਲ ਦੱਸੀ ਹੈ। ਤਲਾਸ਼ੀ ਦੌਰਾਨ ਉਸ ਕੋਲੋਂ ਸ਼ਨਾਖਤੀ ਕਾਰਡ ਤੇ ਕੁਝ ਪਾਕਿਸਤਾਨੀ ਕਰੰਸੀ ਵੀ ਬਰਾਮਦ ਹੋਈ ਹੈ।

BSF jawans Arrested Pakistani man crossing international border in  Ferozepur BSF ਦੇ ਜਵਾਨਾਂ ਨੇ ਕੌਮਾਂਤਰੀ ਸਰਹੱਦ ਪਾਰ ਕਰਦਿਆਂ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ

ਪਾਕਿ ਨਾਗਰਿਕ ਨੂੰ ਬੀ.ਐੱਸ.ਐੱਫ. ਦੇ ਜਵਾਨਾਂ ਨੇ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਕੌਮਾਂਤਰੀ ਸਰਹੱਦ ਲੰਘ ਕੇ ਭਾਰਤ ਅੰਦਰ ਦਾਖ਼ਲ ਹੋ ਗਿਆ ਸੀ। ਹਿਰਾਸਤ 'ਚ ਲਏ ਗਏ ਮਨਜ਼ੂਰ ਅਹਿਮਦ ਨੂੰ ਥਾਣਾ ਗੁਰੂਹਰਸਹਾਏ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ ਤੇ ਕੇਂਦਰੀ ਖ਼ੁਫ਼ੀਆ ਏਜੰਸੀਆਂ ਵਲੋਂ ਫੜੇ ਗਏ ਪਾਕਿਸਤਾਨੀ ਨਾਗਰਿਕ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

BSF jawans Arrested Pakistani man crossing international border in  Ferozepur BSF ਦੇ ਜਵਾਨਾਂ ਨੇ ਕੌਮਾਂਤਰੀ ਸਰਹੱਦ ਪਾਰ ਕਰਦਿਆਂ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ

ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ 'ਤੇ ਭਾਜਪਾ ਲੀਡਰ ਨੇ ਪੀਟੀਸੀ ਨਿਊਜ਼ ਨੂੰ ਦਿੱਤੀ ਚਣੌਤੀ, ਪੀਟੀਸੀ ਨਿਊਜ਼ ਨੇ ਭਾਜਪਾ ਦਾ ਚੈਲੰਜ਼ ਕੀਤਾ ਕਬੂਲ

ਅਧਿਕਾਰੀਆਂ ਨੇ ਦੱਸਿਆ ਕਿ ਮਨਜ਼ੂਰ ਅਹਿਮਦ ਚੈੱਕ ਪੋਸਟ ਨੰਬਰ 219/10 ਸ਼ਾਮੇ ਕੇ ਨੇੜਿਓਂ ਭਾਰਤ ਪਾਸੇ ਤੋਂ ਦਾਖ਼ਲ ਹੋਣ 'ਚ ਕਾਮਯਾਬ ਹੋ ਗਿਆ ਅਤੇ ਇਹ ਕੌਮਾਂਤਰੀ ਸਰਹੱਦ ਤੋਂ 80 ਮੀਟਰ ਅਤੇ ਪਾਕਿਸਤਾਨ ਵਾਲੀ ਸਾਈਡ ਤੋਂ 550 ਮੀਟਰ ਤੋਂ ਦੂਰ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਪਤਾ ਲੱਗਾ ਹੈ ਕਿ ਮਨਜ਼ੂਰ ਅਹਿਮਦ ਘਰੇਲੂ ਕਲੇਸ਼ ਦਾ ਸ਼ਿਕਾਰ ਸੀ, ਜੋ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ।

-PTCNews

Related Post