Tue, Mar 10, 2026
Whatsapp

ਪਾਕਿ ਦੀ ਨਾਪਾਕ ਹਰਕਤ: ਗੁਰਦਾਸਪੁਰ ’ਚ BSF ਨੇ ਸਰਹੱਦੀ ਇਲਾਕੇ ਤੋਂ ਡਰੋਨ ਤੇ ਨਸ਼ਾ ਕੀਤਾ ਬਰਾਮਦ

ਗੁਰਦਾਸਪੁਰ ਵਿਖੇ ਬੀਐਸਐਫ ਦੀ 113 ਬਟਾਲੀਅਨ ਨੇ ਅੱਜ ਧਨੀਆਕੇ ਚੌਕੀ 'ਤੇ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ। ਬੀਐਸਐਫ ਨੇ ਜਿਸ ਥਾਂ 'ਤੇ ਇਹ ਡਰੋਨ ਡਿੱਗਿਆ ਉੱਥੇ ਤਲਾਸ਼ੀ ਮੁਹਿੰਮ ਚਲਾਈ ਗਈ। ਜਿਸ ਤੋਂ ਬਾਅਦ ਬੀਐਸਐਫ ਨੇ ਡਰੋਨ ਅਤੇ ਹੈਰੋਇਨ ਨੂੰ ਬਰਾਮਦ ਕੀਤਾ।

Reported by:  PTC News Desk  Edited by:  Aarti -- February 19th 2023 12:54 PM
ਪਾਕਿ ਦੀ ਨਾਪਾਕ ਹਰਕਤ: ਗੁਰਦਾਸਪੁਰ ’ਚ BSF ਨੇ ਸਰਹੱਦੀ ਇਲਾਕੇ ਤੋਂ ਡਰੋਨ ਤੇ ਨਸ਼ਾ ਕੀਤਾ ਬਰਾਮਦ

ਪਾਕਿ ਦੀ ਨਾਪਾਕ ਹਰਕਤ: ਗੁਰਦਾਸਪੁਰ ’ਚ BSF ਨੇ ਸਰਹੱਦੀ ਇਲਾਕੇ ਤੋਂ ਡਰੋਨ ਤੇ ਨਸ਼ਾ ਕੀਤਾ ਬਰਾਮਦ

ਗੁਰਦਾਸਪੁਰ: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜਿਸ ਦੇ ਚੱਲਦੇ ਲਗਾਤਾਰ ਸਰਹੱਦ ਖੇਤਰ ’ਚ ਡਰੋਨ ਦੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ ਬੀਐਸਐਫ ਦੇ ਜਵਾਨ ਪਾਕਿਸਤਾਨ ਦੀਆਂ ਸਾਰੀ ਨਾਪਾਕ ਹਰਕਤਾਂ ਨੂੰ ਸਫਲ ਨਹੀਂ ਹੋਣ ਦਿੰਦੇ ਹਨ। ਇਸੇ ਤਰ੍ਹਾਂ ਦਾ ਮਾਮਲਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਤੋਂ ਸਾਹਮਣੇ ਆਇਆ। 

ਮਿਲੀ ਜਾਣਕਾਰੀ ਮੁਤਾਬਿਕ ਗੁਰਦਾਸਪੁਰ ਵਿਖੇ ਬੀਐਸਐਫ ਦੀ 113 ਬਟਾਲੀਅਨ ਨੇ ਅੱਜ ਧਨੀਆਕੇ ਚੌਕੀ 'ਤੇ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ। ਬੀਐਸਐਫ ਨੇ ਜਿਸ ਥਾਂ 'ਤੇ ਇਹ ਡਰੋਨ ਡਿੱਗਿਆ ਉੱਥੇ ਤਲਾਸ਼ੀ ਮੁਹਿੰਮ ਚਲਾਈ ਗਈ। 

ਤਲਾਸ਼ੀ ਮੁਹਿੰਮ ਦੌਰਾਨ ਬੀਐਸਐਫ ਦੇ ਜਵਾਨਾਂ ਨੂੰ ਸਰਹੱਦੀ ਕੰਡਿਆਲੀ ਤਾਰ ਅਤੇ ਅੰਤਰਰਾਸ਼ਟਰੀ ਸਰਹੱਦ ਦੇ ਵਿਚਕਾਰ ਸਫਲਤਾਪੂਰਵਕ ਇੱਕ ਡਰੋਨ ਅਤੇ  ਹੈਰੋਇਨ ਨੂੰ ਬਰਾਮਦ ਕੀਤਾ। ਜਾਣਕਾਰੀ ਅਨੁਸਾਰ ਇਹ ਹੈਰੋਇਨ ਚਾਰ ਕਿਲੋ ਦੇ ਕਰੀਬ ਹੋ ਸਕਦੀ ਹੈ।

ਕਾਬਿਲੇਗੌਰ ਹੈ ਕਿ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਲਗਾਤਾਰ ਭਾਰਤ ਦੀ ਸਰਹੱਦ ਅੰਦਰ ਦਾਖ਼ਲ ਹੋ ਕੇ ਡਰੋਨ ਰਾਹੀਂ ਨਸ਼ਾ ਜਾਂ ਹਥਿਆਰ ਸਪਲਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਹੱਦ ਉੱਤੇ ਤਾਇਨਾਤ ਬੀਐਸਐਫ ਜਵਾਨਾਂ ਵੱਲੋਂ ਲਗਾਤਾਰ ਇਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਸੰਗਰੂਰ-ਪਟਿਆਲਾ ਰੋਡ 'ਤੇ ਪਿਕਅਪ ਤੇ ਬੱਸ ਵਿਚਾਲੇ ਟੱਕਰ; ਚਾਰ ਦੀ ਮੌਤ, 16 ਜ਼ਖਮੀ

- PTC NEWS

Top News view more...

Latest News view more...

PTC NETWORK
PTC NETWORK