Budget 2019 : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ , ਬਜਟ ਵਿਚ ਆਇਆ ਇਹ ਐਲਾਨ

By  Shanker Badra July 5th 2019 01:56 PM -- Updated: July 5th 2019 02:01 PM

Budget 2019 : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ , ਬਜਟ ਵਿਚ ਆਇਆ ਇਹ ਐਲਾਨ:ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੋਦੀ ਸਰਕਾਰ ਦੇ ਦੂਸਰੇ ਕਾਰਜਕਾਲ ਦਾ ਪਹਿਲਾ ਬਜਟ ਅੱਜ ਸ਼ੁੱਕਰਵਾਰ ਸਵੇਰੇ 11:00 ਵਜੇ ਪੇਸ਼ ਕੀਤਾ ਹੈ।ਇਸ ਦੌਰਾਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਸੋਨੇ 'ਤੇ ਲੱਗਣ ਵਾਲੀ ਕਸਟਮਜ਼ ਡਿਊਟੀ ਨੂੰ 10 ਫ਼ੀਸਦੀ ਤੋਂ ਵਧਾ ਕੇ 12.5 ਫ਼ੀਸਦੀ ਕਰ ਦਿੱਤਾ ਗਿਆ ਹੈ।ਜਿਸ ਨਾਲ ਹੁਣ ਸੋਨਾ ਵੀ ਇਸ ਬਜਟ ਵਿੱਚ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਪੈਟਰੋਲ ਅਤੇ ਡੀਜਲ 'ਤੇ 1-1 ਰੁਪਏ ਸੈਸ ਵਧਿਆ ਅਤੇ ਪੈਟਰੋਲ-ਡੀਜਲ 'ਤੇ ਐਕਸਾਈਜ਼ ਡਿਊਟੀ ਇਕ ਰੁਪਏ ਵਧੀ ਹੈ। ਹੁਣ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ 'ਚ ਵਾਧਾ ਹੋਵੇਗਾ।

Budget 2019 : Gold Customs Duty 10 percent to 12.5 percent :Nirmala Sitharaman
Budget 2019 : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ , ਸਰਕਾਰ ਨੇ ਲਿਆ ਇਹ ਫ਼ੈਸਲਾ

ਇਸ ਦੌਰਾਨ ਵਿੱਤ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਹੁਣ ਇਨਕਮ ਟੈਕਸ ਭਰਨ ਲਈ ਰਿਟਰਨ 'ਚ ਪੈਨ ਕਾਰਡ ਜ਼ਰੂਰੀ ਨਹੀਂ ,ਕਿਉਂਕਿ ਰਿਟਰਨ 'ਚ ਪੈਨ ਤੇ ਆਧਾਰ ਕਾਰਡ ਦੋਵੇਂ ਚੱਲਣਗੇ, ਆਧਾਰ ਕਾਰਡ ਨਾਲ ਵੀ ਰਿਟਰਨ ਭਰੀ ਜਾ ਸਕੇਗੀ। ਇਸ ਦੇ ਨਾਲ ਹੀ ਪੰਜ ਲੱਖ ਤੋਂ ਘੱਟ ਸਾਲਾਨਾ ਆਮਦਨੀ 'ਤੇ ਕੋਈ ਟੈਕਸ ਨਹੀਂ ਹੋਵੇਗਾ ਅਤੇ 5 ਕਰੋੜ ਤੋਂ ਉੱਪਰ ਟੈਕਸੇਬਲ ਆਮਦਨ 'ਤੇ 7 ਫ਼ੀਸਦੀ ਵਾਧੂ ਕਰ, 2 ਤੋਂ 5 ਕਰੋੜ ਦੀ ਆਮਦਨ 'ਤੇ 3 ਫ਼ੀਸਦੀ ਵਾਧੂ ਕਰ ਲੱਗੇਗਾ।

Budget 2019 : Gold Customs Duty 10 percent to 12.5 percent :Nirmala Sitharaman
Budget 2019 : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ , ਸਰਕਾਰ ਨੇ ਲਿਆ ਇਹ ਫ਼ੈਸਲਾ

ਵਿੱਤ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦਾ ਸਹੀ ਮੁੱਲ ਦੇਣਾ ਸਾਡੀ ਤਰਜੀਹ ਹੈ ਅਤੇ ਅੰਨਦਾਤਾ ਨੂੰ ਊਰਜਾ ਦਾਤਾ ਬਣਾਇਆ ਜਾਵੇਗਾ ,ਜਿਸ ਨਾਲ ਕਿਸਾਨਾਂ ਨੂੰ ਵੱਖਰੇ ਬਜਟ ਦੀ ਲੋੜ ਨਹੀਂ ਪਏਗੀ। ਉਨ੍ਹਾਂ ਕਿਹਾ ਕਿ ਦੁੱਧ ਉਤਪਾਦਨ ਨੂੰ ਵਧਾਇਆ ਜਾਵੇਗਾ ਅਤੇ ਪਿੰਡਾਂ ਵਿਚ ਹਰ ਘਰ ਤੱਕ ਪਾਣੀ ਪਹੁੰਚਾਇਆ ਜਾਵੇਗਾ। ਦਾਲਾਂ ਦੇ ਮਾਮਲੇ ਵਿਚ ਭਾਰਤ ਆਤਮ ਨਿਰਭਰ ਬਣਿਆ, 10 ਹਜ਼ਾਰ ਕਿਸਾਨਾਂ ਦਾ ਉਤਪਾਦਕ ਸੰਘ ਬਣਾਏ ਜਾਣਗੇ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਹਿਲਾਵਾਂ ਦੀ ਹਾਲਤ ਸੁਧਾਰਨ 'ਤੇ ਜੋਰ ਦਿੱਤਾ ਜਾਵੇਗਾ ਅਤੇ ਮਹਿਲਾ ਉੱਦਮਿਤਾ ਨੂੰ ਸਰਕਾਰ ਨੇ ਉਤਸ਼ਾਹਿਤ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੁਦਰਾ ਸਕੀਮ ਤਹਿਤ ਮਹਿਲਾਵਾਂ ਨੂੰ 1 ਲੱਖ ਤੱਕ ਦਾ ਲੋਨ ਅਤੇ ਜਨ ਧਨ ਯੋਜਨਾ ਤਹਿਤ ਮਹਿਲਾਵਾਂ ਨੂੰ 5 ਹਜ਼ਾਰ ਓਵਰ ਡਰਾਫ਼ਟ ਦਿੱਤਾ ਜਾਵੇਗਾ।

Budget 2019 : Gold Customs Duty 10 percent to 12.5 percent :Nirmala Sitharaman
Budget 2019 : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ , ਸਰਕਾਰ ਨੇ ਲਿਆ ਇਹ ਫ਼ੈਸਲਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :Budget 2019 : ਹੁਣ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ‘ਚ ਹੋਵੇਗਾ ਵਾਧਾ , ਜਾਣੋਂ ਕਿੰਨਾ ਵਧਿਆ ਸੈਸ

ਇਸ ਦੌਰਾਨ ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਤਹਿਤ ਸਕੂਲਾਂ, ਕਾਲਜਾਂ ਵਿਚ ਬਦਲਾਅ ਦੀ ਯੋਜਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਲਈ 400 ਕਰੋੜ ਰੁਪਏ ਦੀ ਰਕਮ ਦਾ ਪ੍ਰਸਤਾਵ, ਵਿਦੇਸ਼ਾਂ ਵਿਚ ਨੌਕਰੀ ਲਈ ਜ਼ਰੂਰੀ ਸਿਖਲਾਈ ਦਿੱਤੀ ਜਾਵੇਗੀ ਅਤੇ ਇਕ ਕਰੋੜ ਵਿਦਿਆਰਥੀਆਂ ਲਈ ਸਕਿਲ ਯੋਜਨਾ ਲਾਗੂ ਹੋਵੇਗੀ।

-PTCNews

Related Post