ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ 14 ਕਰੋੜ ਦਾ ਰੱਖਿਆ ਗਿਆ ਬਜਟ

By  Shanker Badra March 30th 2021 04:32 PM

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸਾਲ 2021-22 ਲਈ 9 ਅਰਬ 12 ਕਰੋੜ 59 ਲੱਖ 26 ਹਜ਼ਾਰ ਰੁਪਏ ਦਾ ਪ੍ਰਸਤਾਵਿਤ ਬਜਟ ਪੇਸ਼ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੱਲੋ ਬਜਟ ਪੇਸ਼ ਕੀਤਾ ਗਿਆ ਹੈ। ਪੇਸ਼ ਕੀਤੇ ਗਏ ਬਜਟ ਅਨੁਸਾਰ ਅਨੁਮਾਨਿਤ ਕੁਲ ਆਮਦਨ 8 ਅਰਬ ਇਕੱਤਰ ਕਰੋੜ 93 ਲੱਖ 24 ਹਜ਼ਾਰ 537 ਰੁਪਏ ਅਤੇ ਕੁੱਲ ਖਰਚ 9 ਅਰਬ ਬਾਰਾਂ ਕਰੋੜ ਉਨਾਹਠ ਲੱਖ ਛੱਬੀ ਹਜ਼ਾਰ ਰੁਪਏ ਹੋਣ ਦੀ ਸੰਭਾਵਨਾ ਹੈ। ਇਸ ਸਾਲ ਬਜਟ ਆਮਦਨ ਨਾਲੋਂ 40 ਕਰੋੜ 66 ਲੱਖ 1 ਹਜ਼ਾਰ 1463 ਰੁਪਏ ਵੱਧ ਖਰਚ ਹੋਣ ਦੀ ਸੰਭਾਵਨਾ ਹੈ।

budget of Rs. 14 crore for the 400th birth anniversary of Guru Tegh Bahadur Sahib ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ 14 ਕਰੋੜ ਦਾ ਰੱਖਿਆ ਗਿਆ ਬਜਟ

ਸ਼੍ਰੋਮਣੀ ਕਮੇਟੀ ਦੇ ਬਜਟ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ 14 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵਲੋਂ ਬਜਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ 245 ਕਰੋੜ ਦਾ ਬਜਟ ਰੱਖਿਆ ਗਿਆ ਹੈ।  ਸ਼੍ਰੋਮਣੀ ਕਮੇਟੀ ਵੱਲੋਂ ਯੂ ਐਨ ਓ ਪਾਸੋਂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਸਾਲ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹੇ ਵਜੋਂ ਐਲਾਨਣ ਦੀ ਮੰਗ ਕੀਤੀ ਗਈ ਹੈ।

budget of Rs. 14 crore for the 400th birth anniversary of Guru Tegh Bahadur Sahib ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ 14 ਕਰੋੜ ਦਾ ਰੱਖਿਆ ਗਿਆ ਬਜਟ

ਸ੍ਰੀ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰੂਦੁਆਰਾ ਗੁਰੂ ਕੇ ਮਹਿਲ ਤੋਂ ਲੈ ਕੇ ਸ਼ਹੀਦੀ ਅਸਥਾਨ ਗੁਰੂਦੁਆਰਾ ਸ਼ੀਸ਼ਗੰਜ ਸਾਹਿਬ ਦਿੱਲੀ ਤਕ ਸਮੁੱਚੇ ਇਤਿਹਾਸਿਕ ਅਸਥਾਨਾਂ ਦਾ ਵੱਡੀ ਪੱਧਰ 'ਤੇ ਵਿਕਾਸ ਕਰਨ ਦੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਹੈ। ਇਸ ਦੇ ਨਾਲ ਹੀ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਧਾਰਮਿਕ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਦੀ ਮੰਗ ਕੀਤੀ ਗਈ ਹੈ। ਭਾਰਤ ਤੇ ਸੂਬਾ ਸਰਕਾਰਾਂ ਵੱਲੋਂ ਕਰਵਾਏ ਜਾਣ ਵਾਲੇ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੂੰ ਨੋਡਲ ਸੰਸਥਾ ਐਲਾਨਿਆ ਜਾਵੇ।

budget of Rs. 14 crore for the 400th birth anniversary of Guru Tegh Bahadur Sahib ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ 14 ਕਰੋੜ ਦਾ ਰੱਖਿਆ ਗਿਆ ਬਜਟ

ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਮੂਹ ਟਰਸਟਾਂ, ਆਟੋਨੋਮਸ ਕਾਲਜਾਂ ਅਤੇ ਸਮੂਹ ਵਿਦਿਅਕ ਅਦਾਰਿਆਂ ਦੇ ਬਿੱਲ ਚੈਕ ਕਰਨ ਦੇ ਅਧਿਕਾਰ ਇੰਟਰਨੈਸ਼ਨਲ ਆਡੀਟਰ ਸ਼੍ਰੋਮਣੀ ਕਮੇਟੀ ਨੂੰ ਦੇਣ ਦਾ ਫੈਸਲਾ ਲਿਆ ਗਿਆ ਹੈ। ਸਮੂਹ ਵਿਦਿਅਕ ਅਦਾਰਿਆਂ 'ਚ ਕੰਮ ਕਰ ਰਹੇ ਅਨਏਡਿਡ ਨਾਨ ਟੀਚਿੰਗ ਸਟਾਫ ਉੱਪਰ ਸ਼੍ਰੋਮਣੀ ਕਮੇਟੀ ਦੇ ਸਰਵਿਸ ਨਿਯਮ ਲਾਗੂ। ਗੁਰੂਦੁਆਰਾ ਗਿਆਨ ਗੋਦੜੀ, ਗੁਰੂਦੁਆਰਾ ਡਾਂਗ ਮਾਰ ਅਤੇ ਗੁਰੂਦੁਆਰਾ ਬਾਵਲੀ ਮੱਠ ਮੰਗੂ ਮੱਠ ਅਤੇ ਪੰਜਾਬੀ ਮੱਠ ਜਗਨਨਾਥ ਪੁਰੀ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਸੌਂਪਣ ਦੀ ਮੰਗ ਕੀਤੀ ਗਈ ਹੈ।

budget of Rs. 14 crore for the 400th birth anniversary of Guru Tegh Bahadur Sahib ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ 14 ਕਰੋੜ ਦਾ ਰੱਖਿਆ ਗਿਆ ਬਜਟ

ਅਮਰੀਕਾ ਦੇ ਸੂਬੇ ਕਨੈਕਟੀਕਟ 'ਚ ਸਿੱਖ ਧਰਮ ਦੀ ਪਛਾਣ ਨਿਸ਼ਾਨ ਸਾਹਿਬ ਨੂੰ ਮਾਨਤਾ ਦੇਣ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਹੈ। ਜਨਰਲ ਇਜਲਾਸ ਵੱਲੋਂ ਆਰ.ਐਸ.ਐੱਸ ਵੱਲੋਂ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਦੀਆਂ ਕੋਸ਼ਿਸ਼ਾਂ ਦੀ ਨਿਖੇਧੀ ਕੀਤੀ ਗਈ ਹੈ। ਅੱਜ ਦਾ ਜਨਰਲ ਇਜਲਾਸ ਭਾਰਤ ਸਰਕਾਰ ਨੂੰ ਸੁਚੇਤ ਕਰਦਾ ਹੈ ਕਿ ਉਹ ਆਰ.ਐਸ.ਐੱਸ ਵੱਲੋਂ ਆਰੰਭੀਆਂ ਅਜਿਹੀਆਂ ਕੋਸ਼ਿਸ਼ਾਂ ਨੂੰ ਲਾਗੂ ਕਰਨ ਲਈ ਤਤਪਰ ਹੋਣ ਦੀ ਬਜਾਏ ਅਜਿਹੇ ਸਮੂਹ ਸੰਗਠਨਾਂ ਨੂੰ ਆਪਣੇ ਦਾਇਰੇ 'ਚ ਰਹਿ ਕੇ ਕੇਵਲ ਆਪਣੇ ਧਰਮ ਦੀ ਗੱਲ ਕਰਨ ਤੱਕ ਸੀਮਤ ਰਹਿਣਾ ਯਕੀਨੀ ਬਣਾਏ।

-PTCNews

Related Post