ਪੰਜਾਬ ਵਿਧਾਨ ਸਭਾ ਦੇ ਬਜ਼ਟ ਸੈਸ਼ਨ ਦਾ ਅੱਜ ਦੂਜਾ ਦਿਨ,ਹੰਗਾਮਾ ਹੋਣ ਦੇ ਆਸਾਰ

By  Shanker Badra March 2nd 2021 09:18 AM -- Updated: March 2nd 2021 09:31 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜ਼ਟ ਸੈਸ਼ਨ (Punjab Assembly session) ਦੇ ਦੂਜੇ ਦਿਨ ਦੀ ਸ਼ੁਰੂਆਤ ਸਵੇਰੇ 10 ਵਜੇ ਪ੍ਰਸ਼ਨ ਕਾਲ ਨਾਲ ਹੋਵੇਗੀ। ਸਿਫ਼ਰ ਕਾਲ ਸਦਨ ਦੀ ਰਿਵਾਇਤ ਹੈ , ਜੋ ਪ੍ਰਸ਼ਨ ਕਾਲ ਤੋਂ ਬਾਅਦ ਅੱਧੇ ਘੰਟੇ ਦਾ ਹੁੰਦਾ ਹੈ।ਇਸ ਤੋਂ ਬਾਅਦ ਧਿਆਨ ਦਿਵਾਉ ਮਤੇ ਪੇਸ਼ ਹੋਣਗੇ।

ਇਸ ਤੋਂ ਪਹਿਲਾਂ ਬੀਤੇ ਕੱਲ ਵਿਰੋਧੀ ਧਿਰਾਂ ਵੱਲੋਂ ਹੰਗਾਮੇ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਸੀ ਅਤੇ ਫ਼ਿਰ 2 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇ ਕੇ 2 ਮਾਰਚ ਸਵੇਰੇ 10 ਵਜੇ ਤਕ ਸਦਨ ਦੀ ਕਾਰਵਾਈ ਮੁਲਤਵੀ ਹੋ ਜਾਵੇਗੀ।

ਪੰਜਾਬ ਵਿਧਾਨ ਸਭਾ ਦੇ ਬਜ਼ਟ ਸੈਸ਼ਨ ਦਾ ਅੱਜ ਦੂਜਾ ਦਿਨ,ਹੰਗਾਮਾ ਹੋਣ ਦੇ ਆਸਾਰ

ਇਸ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਵੱਲੋਂ ਹੰਗਾਮੇ ਦੀ ਪੂਰੀ ਉਮੀਦ ਕੀਤੀ ਜਾ ਰਹੀ ਹੈ ਕਿਉਂਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਖ ਤੌਰ 'ਤੇ ਕਾਂਗਰਸ ਵੱਲੋਂ ਕੀਤੇ ਚੋਣ ਵਾਅਦੇ ਮੁਕੰਮਲ ਕਰਜ਼ਾ ਮੁਆਫ਼ੀ , ਘਰ -ਘਰ ਰੋਜ਼ਗਾਰ, ਪੈਨਸ਼ਨਾਂ ਵਿੱਚ ਵਾਧੇ ਵਰਗੇ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਨੂੰ ਰਣਨੀਤੀ ਬਣਾਈ ਹੈ।

ਪੰਜਾਬ ਵਿਧਾਨ ਸਭਾ ਦੇ ਬਜ਼ਟ ਸੈਸ਼ਨ ਦਾ ਅੱਜ ਦੂਜਾ ਦਿਨ,ਹੰਗਾਮਾ ਹੋਣ ਦੇ ਆਸਾਰ

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋਇਆ ਸੀ, ਜੋ ਕਿ 10 ਮਾਰਚ ਤੱਕ ਚੱਲੇਗਾ। ਪੰਜਾਬ ਸਰਕਾਰ ਦਾ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਇਹ ਮੌਜੂਦਾ ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਹੋਣ ਕਰਕੇ ਇਸਨੂੰ ਕਾਫੀ ਅਹਿਮ ਮੰਨਿਆ ਜਾਂਦਾ ਹੈ ਕਿਉਂਕਿ ਅਗਲੇ ਸਾਲ ਵਿਚ 2022 ਵਿਚ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ।

-PTCNews

Related Post