ਪੰਜਾਬ ਵਿਧਾਨ ਸਭਾ ਦੇ ਦੂਸਰੇ ਦਿਨ ਦੀ ਕਾਰਵਾਈ ਸ਼ੁਰੂ , ਚੱਲ ਰਿਹਾ ਪ੍ਰਸ਼ਨ ਕਾਲ

By  Shanker Badra March 2nd 2021 10:40 AM -- Updated: March 2nd 2021 10:41 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜ਼ਟ ਸੈਸ਼ਨ (Punjab Assembly session) ਦੇ ਦੂਜੇ ਦਿਨ ਦੀ ਸ਼ੁਰੂਆਤ ਅੱਜ ਸਵੇਰੇ 10 ਵਜੇ ਪ੍ਰਸ਼ਨ ਕਾਲ ਨਾਲ ਸ਼ੁਰੂ ਹੋ ਗਈ ਹੈ। ਸਿਫ਼ਰ ਕਾਲ ਸਦਨ ਦੀ ਰਿਵਾਇਤ ਹੈ , ਜੋ ਪ੍ਰਸ਼ਨ ਕਾਲ ਤੋਂ ਬਾਅਦ ਅੱਧੇ ਘੰਟੇ ਦਾ ਹੁੰਦਾ ਹੈ।ਇਸ ਤੋਂ ਬਾਅਦ ਧਿਆਨ ਦਿਵਾਉ ਮਤੇ ਪੇਸ਼ ਹੋਣਗੇ। ਇਸ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਵੱਲੋਂ ਹੰਗਾਮੇ ਦੀ ਉਮੀਦ ਹੈ।

ਪੰਜਾਬ ਵਿਧਾਨ ਸਭਾ ਦੇ ਦੂਸਰੇ ਦਿਨ ਦੀ ਕਾਰਵਾਈ ਸ਼ੁਰੂ , ਚੱਲ ਰਿਹਾਪ੍ਰਸ਼ਨ ਕਾਲ

ਦੱਸਣਯੋਗ ਹੈ ਕਿ ਬੀਤੇ ਦਿਨੀ ਕੈਪਟਨ ਸਰਕਾਰ ਦੇ ਆਖ਼ਰੀ ਬਜਟ ਸੈਸ਼ਨ ਦੀ ਸ਼ੁਰੂਆਤ ਭਾਰੀ ਹੰਗਾਮੇ ਨਾਲ ਹੋਈ ਸੀ। ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ਼ ਪਾਰਟੀ ਵਲੋਂ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੇ ਭਾਸ਼ਨ ਸਮੇਂ ਉਨ੍ਹਾਂ ਦਾ ਕੇਂਦਰੀ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਜ਼ੋਰਦਾਰ ਵਿਰੋਧ ਕੀਤਾ ਗਿਆ ਸੀ। ਵਿਰੋਧੀ ਪਾਰਟੀਆਂ ਵੱਲੋਂ ਕਾਂਗਰਸ ਵੱਲੋਂ ਕੀਤੇ ਚੋਣ ਵਾਅਦੇ ਮੁਕੰਮਲ ਕਰਜ਼ਾ ਮੁਆਫ਼ੀ , ਘਰ -ਘਰ ਰੋਜ਼ਗਾਰ, ਪੈਨਸ਼ਨਾਂ ਵਿੱਚ ਵਾਧੇ ਵਰਗੇ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਨੂੰ ਰਣਨੀਤੀ ਬਣਾਈ ਹੋਈ ਹੈ।

Punjab employees to go on hunger strike in all districts including Chandigarh from today ਪੰਜਾਬ ਦੇ ਮੁਲਾਜ਼ਮਾਂ ਨੇ ਵਿਧਾਨ ਸਭਾ ਦਾ ਘਿਰਾਓ ਕਰਨ ਦੀ ਦਿੱਤੀ ਚਿਤਾਵਨੀ , 4 ਸਾਲਾਂ 'ਚ ਇਕ ਵੀ ਮੰਗ ਨਾ ਮੰਨਣ ਦਾ ਲਾਇਆ ਦੋਸ਼

ਰਾਜਪਾਲ ਨੇ ਭਾਰੀ ਵਿਰੋਧ ਦੇ ਮਾਹੌਲ ਦੇ ਚਲਦੇ 40 ਪੰਨਿਆਂ ਦੇ ਸਰਕਾਰ ਦੇ ਭਾਸ਼ਨ ਨੂੰ 20 ਮਿੰਟਾਂ ਵਿਚ ਹੀ ਕੁੱਝ ਪਹਿਰੇ ਪੜ੍ਹ ਕੇ ਸਮੇਟ ਦਿਤਾ ਅਤੇ ਸਭਾ ਦੀ ਕਾਰਵਾਈ ਮੁਲਤਵੀ ਕਰ ਦਿਤੀ ਗਈ ਸੀ। ਇਸ ਤੋਂ ਬਾਅਦ ਵਿਧਾਨ ਸਭਾ ਵਿੱਚ ਦੁਪਹਿਰ 2 ਵਜੇ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦੇਣ ਬਾਅਦ 15 ਮਿੰਟ ਦੀ ਕਾਰਵਾਈ ਬਾਅਦ ਹੀ ਸਮਾਪਤ ਹੋ ਗਈ ਸੀ। ਰਾਜਪਾਲ ਨੇ ਅਪਣੇ ਭਾਸ਼ਨ ਵਿਚ ਦਰਜ ਖੇਤੀ ਕਾਨੂੰਨਾਂ ਦੇ ਵਿਰੋਧ ਤੇ ਸੂਬਾ ਸਰਕਾਰ ਵਲੋਂ ਪਾਸ ਬਿਲਾਂ ਵਾਲੇ ਪਹਿਰੇ ਵਿਚੋਂ ਇਕ ਲਾਈਨ ਵੀ ਨਾ ਪੜ੍ਹੀ।

ਪੰਜਾਬ ਵਿਧਾਨ ਸਭਾ ਦੇ ਦੂਸਰੇ ਦਿਨ ਦੀ ਕਾਰਵਾਈ ਸ਼ੁਰੂ , ਚੱਲ ਰਿਹਾਪ੍ਰਸ਼ਨ ਕਾਲ

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋਇਆ ਸੀ, ਜੋ ਕਿ 10 ਮਾਰਚ ਤੱਕ ਚੱਲੇਗਾ। ਪੰਜਾਬ ਸਰਕਾਰ ਦਾ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਇਹ ਮੌਜੂਦਾ ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਹੋਣ ਕਰਕੇ ਇਸਨੂੰ ਕਾਫੀ ਅਹਿਮ ਮੰਨਿਆ ਜਾਂਦਾ ਹੈ ਕਿਉਂਕਿ ਅਗਲੇ ਸਾਲ ਵਿਚ 2022 ਵਿਚ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ।

-PTCNews

Related Post