Budget Session 2021 : ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਮੁਜ਼ਾਹਰਾ

By  Shanker Badra January 29th 2021 12:24 PM

ਨਵੀਂ ਦਿੱਲੀ : ਸੰਸਦ 'ਚ ਬਜਟ ਸੈਸ਼ਨ 2021 ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਭਾਸ਼ਣ ਨਾਲ ਸ਼ੁਰੂ ਹੋ ਗਿਆ ਹੈ। ਕੇਂਦਰੀ ਬਜਟ ਇੱਕ ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਉੱਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕੀਤਾ ਗਿਆ ਹੈ। ਇਸ ਵਾਰ ਬਜਟ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਹੰਗਾਮਾ ਹੋਣ ਦੀ ਸੰਭਾਵਨਾ ਹੈ, ਕਿਉਂਕਿ ਵਿਰੋਧੀ ਪਾਰਟੀਆਂ ਨੇ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾਈ ਹੈ।

Budget Session 2021 : SAD Protest Against Agriculture Laws Outside Parliament Budget Session 2021 : ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਕੀਤਾ ਗਿਆ ਮੁਜ਼ਾਹਰਾ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਮੁਜ਼ਾਹਰਾ ਕੀਤਾ ਗਿਆ ਹੈ। ਓਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਸਾਂਸਦਾਂ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਹੈ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿਸਾਰਾ ਦੇਸ਼ ਕਿਸਾਨਾਂ ਦੇ ਨਾਲ ਖੜਾ ਹੈ।ਮੋਦੀ ਸਰਕਾਰ ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਦੇ ਮਨ 'ਚ ਖੋਟ ਹੈ।

Budget Session 2021 : SAD Protest Against Agriculture Laws Outside Parliament Budget Session 2021 : ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਕੀਤਾ ਗਿਆ ਮੁਜ਼ਾਹਰਾ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਕਿਸਾਨੀ ਸੰਘਰਸ਼ ਨੂੰ ਪੂਰਾ ਸਮਰਥਨ ਹੈ।ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਦੇ ਮਨ 'ਚ ਖੋਟ ਹੈ। ਉਨ੍ਹਾਂ ਕਿਹਾ ਦੇਸ਼ ਦੇ ਸਾਰੇ ਕਿਸਾਨ ਇੱਕ ਝੰਡੇ ਥੱਲੇ ਲੜਾਈ ਲੜ ਰਹੇ ਹਨ। ਸੁਖਬੀਰ ਸਿੰਘ ਬਾਦਲ ਨਾਲ ਬਲਵਿੰਦਰ ਸਿੰਘ ਭੂੰਦੜ ਅਤੇ ਨਰੇਸ਼ ਗੁਜਰਾਲ ਮੌਜੂਦ ਹਨ।

Budget Session 2021 : SAD Protest Against Agriculture Laws Outside Parliament Budget Session 2021 : ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਕੀਤਾ ਗਿਆ ਮੁਜ਼ਾਹਰਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਨਾਲ ਗੱਲਬਾਤ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਰਾਕੇਸ਼ ਟਿਕੈਤਵੱਲੋਂ ਕਿਸਾਨੀ ਅੰਦੋਲਨ ਨੂੰ ਲੈ ਕੇ ਲਏ ਸਟੈਂਡ ਲਈਵਧਾਈ ਦਿੱਤੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਤਮਾਮ ਸਿਆਸੀ ਆਗੂ ਸੰਸਦ ਵਿੱਚ ਪਹੁੰਚ ਗਏ ਹਨ।

Budget Session 2021 : SAD Protest Against Agriculture Laws Outside Parliament Budget Session 2021 : ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਕੀਤਾ ਗਿਆ ਮੁਜ਼ਾਹਰਾ

ਦੱਸ ਦੇਈਏ ਕਿ ਇਸ ਸੈਸ਼ਨ ਸੰਸਦ ਵਿੱਚ 1 ਫਰਵਰੀ ਨੂੰ ਵਿੱਤੀ ਸਾਲ 2021-22 ਦਾ ਆਮ ਬਜਟ ਪੇਸ਼ ਕੀਤਾ ਜਾਵੇਗਾ। ਦੋ ਹਿੱਸਿਆਂ ਵਿੱਚ ਚੱਲ ਰਹੇ ਬਜਟ ਸੈਸ਼ਨ ਦਾ ਪਹਿਲਾ ਪੜਾਅ ਅੱਜ ਤੋਂ 15 ਫਰਵਰੀ ਤੱਕ ਚੱਲੇਗਾ, ਜਦੋਂਕਿ ਦੂਜਾ ਹਿੱਸਾ 8 ਮਾਰਚ ਤੋਂ 8 ਅਪ੍ਰੈਲ ਤੱਕ ਚੱਲੇਗਾ। ਦੱਸ ਦੇਈਏ ਕਿ ਬਜਟ ਸੈਸ਼ਨ ਹੰਗਾਮੇਦਾਰ ਹੋਣ ਦੀ ਪੂਰੀ ਸੰਭਾਵਨਾ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰਾਂ 'ਚ ਤਕਰਾਰ ਦੇ ਆਸਾਰ ਹਨ।

-PTCNews

Related Post