ਕੇਂਦਰੀ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ, 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ 'ਆਮ ਬਜਟ'

By  Jashan A January 9th 2020 10:24 AM -- Updated: January 9th 2020 10:25 AM

ਕੇਂਦਰੀ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ, 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ 'ਆਮ ਬਜਟ',ਨਵੀਂ ਦਿੱਲੀ: ਕੇਂਦਰੀ ਬਜਟ ਸੈਸ਼ਨ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਵੇਗਾ 3 ਅਪ੍ਰੈਲ ਤੱਕ ਚੱਲੇਗਾ। ਇਸ ਦੌਰਾਨ, ਵਿੱਤੀ ਸਾਲ 2020-21 ਦਾ ਆਮ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਕੇਂਦਰ ਦਾ ਬਜਟ ਇਜਲਾਸ ਦੋ ਹਿੱਸਿਆਂ 'ਚ ਹੋਵੇਗਾ। ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਤੋਂ 11 ਫਰਵਰੀ ਤੱਕ ਚੱਲੇਗਾ ਅਤੇ ਦੂਜਾ ਪੜਾਅ 2 ਮਾਰਚ ਤੋਂ 3 ਅਪ੍ਰੈਲ ਤੱਕ ਚੱਲੇਗਾ। https://twitter.com/ANI/status/1215125320262537217?s=20 -PTC News

Related Post