ਬਜਟ ਇਜਲਾਸ: ਅਕਾਲੀ-ਭਾਜਪਾ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਕਾਂਗਰਸ ਦੇ ਝੂਠੇ ਵਾਅਦਿਆਂ ਖਿਲਾਫ਼ ਕੀਤਾ ਰੋਸ ਪ੍ਰਗਟਾਵਾ

By  Shanker Badra February 26th 2020 12:58 PM

ਬਜਟ ਇਜਲਾਸ: ਅਕਾਲੀ-ਭਾਜਪਾ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਕਾਂਗਰਸ ਦੇ ਝੂਠੇ ਵਾਅਦਿਆਂ ਖਿਲਾਫ਼ ਕੀਤਾ ਰੋਸ ਪ੍ਰਗਟਾਵਾ:ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਦੌਰਾਨ ਅਕਾਲੀ-ਭਾਜਪਾ ਵਿਧਾਇਕਾਂ ਨੇ ਨਸ਼ਾ ਪੀੜਤਾਂ ਦੇ ਇਲਾਜ ਦੀਆਂ 5 ਕਰੋੜ ਗੋਲੀਆਂ ਗ਼ਾਇਬ ਹੋਣ ਦੀ ਜਾਂਚ ਅਤੇ ਇਸ ਸੰਬੰਧੀ ਕੇਸ ਦਰਜ ਕਰਨ ਦੀ ਮੰਗ ਕਰਦਿਆਂ ਸਦਨ 'ਚੋਂ ਵਾਕ ਆਊਟ ਕੀਤਾ ਹੈ। ਇਸ ਦੇ ਲਈ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਹ ਮੁੱਦਾ ਸਦਨ 'ਚ ਚੁੱਕਿਆ ਸੀ।

ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਮਾਮਲੇ 'ਚ ਹੁਣ ਤੱਕ ਕੋਈ ਕਾਰਵਾਈਨਹੀਂ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ 'ਚ 200 ਕਰੋੜ ਦਾ ਘਪਲਾ ਹੋਇਆ ਹੈ ਅਤੇ 'ਨਸ਼ਾ ਛੁਡਾਉ ਕੇਂਦਰਾਂ 'ਚ 200 ਕਰੋੜ ਦੀਆਂ 5ਕਰੋੜ ਗੋਲੀਆਂ' ਜਾਣੀਆਂ ਸਨ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ 'ਮੌਜੂਦਾ ਸਿਹਤ ਮੰਤਰੀ ਬਲਬੀਰ ਸਿੱਧੂ ਘਪਲੇਬਾਜ਼ਾਂ ਦੀ ਮਦਦ' ਕਰ ਰਿਹਾ ਅਤੇ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।

ਅੱਜ ਵਿਧਾਨ ਸਭਾ ਬਜਟ ਇਜਲਾਸ ਦੌਰਾਨ ਅਕਾਲੀ-ਭਾਜਪਾ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਕਾਂਗਰਸ ਦੇ ਝੂਠੇ ਵਾਅਦੇ ਅਤੇ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਬੇਇਨਸਾਫ਼ੀਆਂ ਵਿਰੁੱਧ ਰੋਸ ਪ੍ਰਗਟਾਵਾ ਕੀਤਾ ਗਿਆ ਹੈ। ਇਸ ਦੌਰਾਨ ਸੱਤਾ ਹਥਿਆਉਣ ਲਈ ਪੰਜਾਬ ਦੇ ਲੋਕਾਂ ਨੂੰ ਸਬਜ਼ਬਾਗ ਦਿਖਾਉਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਨ ਸਭਾ ਦੇ ਬਾਹਰ ਅਕਾਲੀ-ਭਾਜਪਾ ਲੀਡਰਸ਼ਿਪ ਉਸਦੇ ਤਮਾਮ ਵਾਅਦੇ ਯਾਦ ਕਰਵਾਉਂਦੀ ਹੋਈ ਨਜ਼ਰ ਆਈ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ ਗਏ ,ਜਿਸ ਕਾਰਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਹਰ ਵਰਗ ਦੇ ਲੋਕ ਦੁਖੀ ਹਨ। ਅਕਾਲੀ ਦਲ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਬੇਰੁਜ਼ਗਾਰੀ ਦੇ ਮੁੱਦੇ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਧਰਨਾ ਦਿੱਤਾ ਹੈ।

-PTCNews

Related Post