ਬਜਟ ਸੈਸ਼ਨ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਸਾੜਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ

By  Shanker Badra March 3rd 2021 12:01 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ (Punjab Assembly session) ਦੇ ਤੀਜੇ ਦਿਨ ਦੀ ਕਾਰਵਾਈ ਜਾਰੀ ਹੈ। ਪੰਜਾਬ ਵਿਧਾਨ ਸਭਾ 'ਚ ਅੱਜ ਵੀ ਵਿਰੋਧੀ ਧਿਰਾਂ ਵੱਲੋਂ ਹੰਗਾਮਾ ਕੀਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਵੱਲੋਂ ਕੀਤੇ ਚੋਣ ਵਾਅਦੇ ਮੁਕੰਮਲ ਕਰਜ਼ਾ ਮੁਆਫ਼ੀ , ਘਰ -ਘਰ ਰੋਜ਼ਗਾਰ, ਪੈਨਸ਼ਨਾਂ ਵਿੱਚ ਵਾਧੇ ਵਰਗੇ ਮੁੱਦਿਆਂ 'ਤੇ ਸਰਕਾਰ ਨੂੰ ਘੇਰਿਆ ਗਿਆ ਹੈ। [caption id="attachment_479057" align="aligncenter" width="1280"] ਬਜਟ ਸੈਸ਼ਨ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰਸਾੜਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ[/caption] ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਕਰਮਚਾਰੀਆਂ ਦੀਆਂ ਤਨਖ਼ਾਹਾਂ, ਡੀਏ ਅਤੇ ਬਕਾਏ ਹਜ਼ਮ ਕਰਨ ਵਾਲੀ ਕਾਂਗਰਸ ਸਰਕਾਰ ਕੋਲੋਂ ਮੁਲਾਜ਼ਮਾਂ ਨਾਲ ਕੀਤੀ ਗਈ ਹਰੇਕ ਜ਼ਿਆਦਤੀ ਦਾ ਪੂਰਾ ਹਿਸਾਬ ਲਵੇਗਾ। ਕਿਸੇ ਕੀਮਤ 'ਤੇ ਮੁਲਾਜ਼ਮਾਂ ਨਾਲ ਧੱਕਾ ਨਹੀਂ ਹੋਣ ਦੇਵਾਂਗੇ। ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਮੁਲਾਜ਼ਮਾਂ ਦੇ ਸਾਰੇ ਟੀ.ਏ., ਡੀ.ਏ. ਦਾ ਹਜ਼ਾਰਾਂ ਕਰੋੜਾਂ ਰੁਪਿਆ ਖਾ ਗਈ, ਜੋ ਕਿ ਮੁਲਾਜ਼ਮਾਂ ਨਾਲ ਸ਼ਰੇਆਮ ਧੱਕਾ ਹੈ। [caption id="attachment_479056" align="aligncenter" width="1280"]Budget Session : SAD effigy of Punjab Government burn outside Punjab Vidhan Sabha ਬਜਟ ਸੈਸ਼ਨ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰਸਾੜਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ[/caption] ਪਿਛਲੇ ਚਾਰ ਸਾਲਾਂ ਦੌਰਾਨ ਕਾਂਗਰਸ ਦੀ ਜ਼ੀਰੋ ਕਾਰਗੁਜ਼ਾਰੀ ਪ੍ਰਤੀ ਪੂਰੇ ਪੰਜਾਬ ਦੇ ਲੋਕਾਂ ਦੇ ਮਨਾਂ 'ਚ ਭਾਰੀ ਰੋਸ ਹੈ। ਸੂਬੇ ਦੇ ਲੋਕਾਂ ਦੀ ਆਵਾਜ਼ ਬਣ ਕੇ ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਸ.ਸ਼ਰਨਜੀਤ ਸਿੰਘ ਢਿੱਲੋਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਸੀਨੀਅਰ ਆਗੂਆਂ ਨੇ ਵਿਧਾਨ ਸਭਾ ਦੇ ਬਾਹਰ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਨਾ ਪੁਗਾ ਸਕਣ ਵਾਲੀ ਝੂਠੀ ਕਾਂਗਰਸ ਸਰਕਾਰ ਦੇ ਪੁਤਲੇ ਸਾੜ ਕੇ ਸਰਕਾਰ ਪ੍ਰਤੀ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਹੈ। [caption id="attachment_479054" align="aligncenter" width="1280"]Budget Session : SAD effigy of Punjab Government burn outside Punjab Vidhan Sabha ਬਜਟ ਸੈਸ਼ਨ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰਸਾੜਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ[/caption] ਬਜਟ ਇਜਲਾਸ ਦੇ ਤੀਜੇ ਦਿਨ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਾਲ-2017 ਦੌਰਾਨ ਕਾਂਗਰਸ ਦੀ ਸਰਕਾਰ ਬਣਨ 'ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਿੰਨੀਆਂ ਕੈਬਨਿਟ ਮੀਟਿੰਗਾਂ ਲੰਘ ਗਈਆਂ ਪਰ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ। -PTCNews

Related Post