ਬਜਟ ਇਜਲਾਸ: ਸ਼੍ਰੋਮਣੀ ਅਕਾਲੀ ਦਲ ਵੱਲੋਂ ਸਕਾਲਰਸ਼ਿਪ ਦੇ ਮੁੱਦੇ 'ਤੇ ਵਿਦਿਆਰਥੀਆਂ ਸਮੇਤ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ

By  Shanker Badra March 2nd 2020 07:21 PM

ਬਜਟ ਇਜਲਾਸ: ਸ਼੍ਰੋਮਣੀ ਅਕਾਲੀ ਦਲ ਵੱਲੋਂ ਸਕਾਲਰਸ਼ਿਪ ਦੇ ਮੁੱਦੇ 'ਤੇ ਵਿਦਿਆਰਥੀਆਂ ਸਮੇਤ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ:ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵਿਦਿਆਰਥੀਆਂ ਨੂੰਸਕਾਲਰਸ਼ਿਪ ਨਾ ਦੇਣ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂਦਲਿਤ ਵਿਦਿਆਰਥੀਆਂ ਨੂੰ ਨਾਲ ਲੈ ਕੇ ਵਿਧਾਨ ਸਭਾ ਦੇ ਬਾਹਰ ਕਾਂਗਰਸ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਅਕਾਲੀ -ਭਾਜਪਾ ਦੇ ਵਿਧਾਇਕ ਮੌਜੂਦ ਸਨ।

ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪ੍ਰਦਰਸ਼ਨ ਕਰਦੇ ਹੋਏ ਕਾਂਗਰਸ 'ਤੇ ਖ਼ੂਬ ਰਗੜੇ ਲਾਉਂਦਿਆਂ ਕਿਹਾ ਕਿ ਸਰਕਾਰ ਵਲੋਂ ਪੇਸ਼ ਕੀਤਾ ਬਜਟ ਧੋਖਾ ਹੈ। ਮਜੀਠੀਆ ਨੇ ਕਿਹਾ ਬਜਟ 'ਚ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਲਈ ਕੋਈ ਗੱਲਬਾਤ ਨਹੀਂ ਕੀਤੀ ਗਈ।

ਉਨ੍ਹਾਂ ਕਿਹਾ ਕਿ ਪੰਜਾਬ 'ਚ 32 ਫੀਸਦੀ ਐੱਸ.ਸੀ. ਭਾਈਚਾਰਾ ਰਹਿੰਦਾ ਹੈ ਅਤੇ ਜੇਕਰ ਦਲਿਤ ਵਿਦਿਆਰਥੀਆਂ ਨੂੰ ਵਜੀਫੇ ਨਹੀਂ ਦਿੱਤਾ ਜਾਣਗੇ ਤਾਂ ਉਹ ਪੜਾਈ ਕਿਵੇਂ ਕਰਨਗੇ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਭਾਈਚਾਰੇ ਨੂੰ ਨਾਰਾਜ਼ ਕਰਕੇ ਕਾਂਗਰਸ ਨੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਹਾਲਾਤ ਪੈਦਾ ਕਰ ਦਿੱਤੇ ਹਨ।

-PTCNews

Related Post