Amritsar Building Collapse: ਅੰਮ੍ਰਿਤਸਰ ‘ਚ ਉਸਾਰੀ ਅਧੀਨ ਇਮਾਰਤ ਹੋਈ ਢਹਿ-ਢੇਰੀ, ਕਈ ਮਜ਼ਦੂਰਾਂ ਦੇ ਦਬੇ ਹੋਣ ਦਾ ਖਦਸ਼ਾ
Amritsar Building Collapse: ਅੰਮ੍ਰਿਤਸਰ ਦੇ ਮਾਲ ਰੋਡ ‘ਤੇ ਉਸ ਸਮੇਂ ਵੱਡਾ ਹਾਦਸਾ ਵਾਪਰਿਆ ਜਦੋ ਇੱਕ ਉਸਾਰੀ ਅਧੀਨ ਵੱਡੀ ਇਮਾਰਤ ਢਹਿ ਢੇਰੀ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਉਸਾਰੀ ਅਧੀਨ ਵੱਡੀ ਇਮਾਰਤ ਦੀ ਤੀਸਰੀ ਮੰਜਿਲ ਦੇ ਲੇਂਟਰ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਸੀ।
ਮਿਲੀ ਜਾਣਕਾਰੀ ਮੁਤਾਬਿਕ ਸ਼ਟਰਿੰਗ ਡਿੱਗਣ ਨਾਲ ਕਈ ਮਜ਼ਦੂਰਾਂ ਦੇ ਇਸਦੇ ਹੇਠਾਂ ਦਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਰਾਹਤ ਬਚਾਅ ਦਾ ਕੰਮ ਕੀਤਾ ਜਾ ਰਿਹਾ ਹੈ। ਕੜੀ ਮੁਸ਼ੱਕਤ ਤੋਂ ਬਾਅਧ ਇੱਕ ਇੱਕ ਕਰਕੇ ਜੇਸੀਬੀ ਮਸ਼ੀਨ ਦੀ ਮਦਦ ਦੇ ਨਾਲ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ ਹੈ। ਜਿਨ੍ਹਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਤੁਰੰਤ ਹੀ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ।
ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਵੱਡਾ ਹਾਦਸਾ ਹੋਣ ਤੋਂ ਬਾਅਦ ਨਗਰ ਨਿਗਮ, ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਕੋਈ ਵੀ ਟੀਮ ਇੱਥੇ ਨਹੀਂ ਪਹੁੰਚੀ ਲੋਕਾਂ ਵੱਲੋਂ ਆਪਣੇ ਪੱਧਰ ‘ਤੇ ਰਾਹਤ ਬਚਾਅ ਦਾ ਕੰਮ ਕੀਤਾ ਜਾ ਰਿਹਾ ਹੈ।
ਫਿਲਹਾਲ ਮੌਕੇ ‘ਤੇ ਪਹੁੰਚੇ ਠੇਕੇਦਾਰ ਵੱਲੋਂ ਘਟਨਾ ਨੂੰ ਹਦਸਾ ਦੱਸਦੇ ਹੋਏ ਜ਼ਖਮੀਆਂ ਦਾ ਇਲਾਜ ਕਰਵਾਉਣ ਦੇ ਅਤੇ ਮਾਲੀ ਮਦਦ ਕਰਨ ਦਾ ਭਰੋਸਾ ਦਿੱਤਾ ਹੈ।
ਇਹ ਵੀ ਪੜ੍ਹੋ: ਮਹਾਰਾਸ਼ਟਰ: ਬੱਸ ਨੂੰ ਅੱਗ ਲੱਗਣ ਕਾਰਨ 25 ਲੋਕਾਂ ਦੀ ਮੌਤ, ਕਈ ਜ਼ਖਮੀ
- PTC NEWS