ਤਰਨਤਾਰਨ ਦੇ ਸਰਹਾਲੀ 'ਚ ਪੁਰਾਣੀ ਰੰਜਿਸ਼ ਕਾਰਨ ਚੱਲੀਆਂ ਗੋਲੀਆਂ

By  Jasmeet Singh October 3rd 2022 07:14 PM

ਅੰਮ੍ਰਿਤਸਰ, 3 ਅਕਤੂਬਰ: ਬੀਤੀ ਰਾਤ ਅੰਮ੍ਰਿਤਸਰ ਦੇ ਪਿੰਡ ਸਰਹਾਲੀ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ 10 ਵਿਅਕਤੀਆਂ ਨੇ ਇੱਕ ਘਰ ਉੱਤੇ ਹਮਲਾ ਕਰ ਦਿੱਤਾ। ਜਿਸ 'ਚ ਗੋਲੀਆਂ ਲੱਗਣ ਕਾਰਨ 2 ਲੋਕ ਜ਼ਖਮੀ ਹੋ ਗਏ।

ਦਰਅਸਲ ਮਾਮਲਾ ਪੁਰਾਣੀ ਦੁਸ਼ਮਣੀ ਦਾ ਹੈ, ਜਿਸ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਦੋਵਾਂ ਗੁੱਟਾਂ 'ਚ ਝਗੜਾ ਚੱਲ ਰਿਹਾ ਸੀ। ਜਿਸ ਕਾਰਨ ਬੀਤੀ ਰਾਤ ਉਨ੍ਹਾਂ ਦੇ ਘਰ 'ਚ ਹੀ ਉਸ 'ਤੇ ਹਮਲਾ ਕਰ ਦਿੱਤਾ ਗਿਆ। ਪੀੜਤ ਨੌਜਵਾਨ ਦਾ ਕਹਿਣਾ ਹੈ ਕਿ ਜਦੋਂ ਉਹ ਆਪਣੇ ਘਰ ਬੈਠਾ ਸੀ ਤਾਂ ਉਸ ਦੇ ਘਰ ਦੇ ਬਾਹਰ 6 ਗੱਡੀਆਂ ਆ ਖਲੋਤੀਆਂ ਜਿਨ੍ਹਾਂ ਦੀਆਂ ਨੰਬਰ ਪਲੇਟਾਂ ਵੀ ਲੁਕੀਆਂ ਹੋਈਆਂ ਸਨ।

ਗੱਡੀਆਂ ਵਿੱਚੋਂ 10 ਲੋਕ ਬਾਹਰ ਨਿਕਲੇ ਅਤੇ ਰਮਨ ਪ੍ਰਕਾਸ਼ ਦੇ ਘਰ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਵਿੱਚ ਇੱਕ ਗੋਲੀ ਉਸ ਦੀ ਅੱਖ ਨੂੰ ਛੂਹ ਕੇ ਨਿਕਲੀ ਜਿਸ ਵਿੱਚ ਉਹ ਜ਼ਖ਼ਮੀ ਹੋ ਗਿਆ। ਇਸ ਦੇ ਨਾਲ ਹੀ ਉਸ ਦੇ ਮਾਮੇ ਨੂੰ ਵੀ ਗੋਲੀ ਲੱਗੀ, ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: ਮਨਪ੍ਰੀਤ ਸਿੰਘ ਇਆਲੀ ਨੇ ਭਰੋਸਗੀ ਮਤੇ ਦਾ ਕੀਤਾ ਸਖ਼ਤ ਵਿਰੋਧ

ਉਕਤ ਪੀੜਤ ਨੌਜਵਾਨ ਅਨੁਸਾਰ ਹਮਲਾਵਰਾਂ ਵੱਲੋਂ ਕਰੀਬ 50 ਰਾਉਂਡ ਫਾਇਰ ਕੀਤੇ ਗਏ। ਜਿਸ ਤੋਂ ਬਾਅਦ ਇਲਾਕੇ 'ਚ ਵੀ ਸਨਸਨੀ ਫੈਲ ਗਈ ਅਤੇ ਜ਼ਖਮੀਆਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਕਰਵਾਇਆ ਗਿਆ।

ਜਿਸ ਵਿੱਚ ਉਸਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ।

ਇਸ ਦੇ ਨਾਲ ਹੀ ਪੁਲਿਸ ਨੇ ਪੀੜਤਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

-PTC News

Related Post