ਬਰਾਤੀਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 6 ਲੋਕਾਂ ਦੀ ਹੋਈ ਮੌਤ

By  Jashan A February 9th 2020 04:50 PM

ਭੁਵਨੇਸ਼ਵਰ: ਓਡੀਸ਼ਾ ਦੇ ਗੰਜਮ ਜ਼ਿਲੇ 'ਚ ਅੱਜ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਇਕ ਬੱਸ ਬਿਜਲੀ ਦੀ ਤਾਰ ਦੀ ਚਪੇਟ 'ਚ ਆ ਗਈ। ਇਸ ਹਾਦਸੇ ਦੌਰਾਨ 6 ਲੋਕਾਂ ਦੀ ਮੌਤ ਹੋ ਗਈ ਅਤੇ 40 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਹਾਦਸੇ ਵਾਲੇ ਸਥਾਨ 'ਤੇ 10 ਐਬੂਲੈਂਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ ਤੇ ਬਚਾਅ ਕਾਰਜ ਜਾਰੀ ਹਨ। ਹੋਰ ਪੜ੍ਹੋ: ਪੇਰੂ 'ਚ ਮਿੰਨੀ ਬੱਸ ਹੋਈ ਹਾਦਸਾਗ੍ਰਸਤ, 19 ਲੋਕਾਂ ਦੀ ਮੌਤ, ਕਈ ਜ਼ਖਮੀ https://twitter.com/ANI/status/1226456448982380545?s=20 ਦੱਸਿਆ ਜਾ ਰਿਹਾ ਹੈ ਕਿ ਬੱਸ 'ਚ ਸਾਰੇ ਬਰਾਤੀ ਸਵਾਰ ਸਨ, ਜਿਸ ਕਾਰਨ ਵਿਆਹ ਦੀਆਂ ਖੁਸ਼ੀਆਂ ਮਾਤਮ 'ਚ ਤਬਦੀਲ ਹੋ ਗਈਆਂ ਹਨ। ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News

Related Post