Fri, Dec 19, 2025
Whatsapp

ਪੰਜਾਬ ਦੇ ਸਰਕਾਰੀ ਸਕੂਲਾਂ 'ਚ ਚੱਲਣਗੀਆਂ ਬੱਸਾਂ, 20 ਹਜ਼ਾਰ ਵਿਦਿਆਰਥੀਆਂ ਨੂੰ ਮਿਲੇਗਾ ਫਾਇਦਾ

Punjab News: ਹੁਣ ਘਰ ਅਤੇ ਸਕੂਲ ਵਿਚਾਲੇ ਦੂਰੀ ਜ਼ਿਆਦਾ ਹੋਣ 'ਤੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਅੱਧ ਵਿਚਾਲੇ ਨਹੀਂ ਛੱਡਣੀ ਪਵੇਗੀ।

Reported by:  PTC News Desk  Edited by:  Amritpal Singh -- July 29th 2023 10:35 AM
ਪੰਜਾਬ ਦੇ ਸਰਕਾਰੀ ਸਕੂਲਾਂ 'ਚ ਚੱਲਣਗੀਆਂ ਬੱਸਾਂ, 20 ਹਜ਼ਾਰ ਵਿਦਿਆਰਥੀਆਂ ਨੂੰ ਮਿਲੇਗਾ ਫਾਇਦਾ

ਪੰਜਾਬ ਦੇ ਸਰਕਾਰੀ ਸਕੂਲਾਂ 'ਚ ਚੱਲਣਗੀਆਂ ਬੱਸਾਂ, 20 ਹਜ਼ਾਰ ਵਿਦਿਆਰਥੀਆਂ ਨੂੰ ਮਿਲੇਗਾ ਫਾਇਦਾ

Punjab News: ਹੁਣ ਘਰ ਅਤੇ ਸਕੂਲ ਵਿਚਾਲੇ ਦੂਰੀ ਜ਼ਿਆਦਾ ਹੋਣ 'ਤੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਅੱਧ ਵਿਚਾਲੇ ਨਹੀਂ ਛੱਡਣੀ ਪਵੇਗੀ। ਅਜਿਹੇ ਵਿਦਿਆਰਥੀਆਂ ਨੂੰ ਸਕੂਲਾਂ ਤੱਕ ਪਹੁੰਚਾਉਣ ਲਈ ਸਰਕਾਰ ਬੱਸਾਂ ਚਲਾਏਗੀ। ਪਹਿਲੇ ਪੜਾਅ ਵਿੱਚ ਸੂਬੇ ਦੇ 15 ਲੜਕੀਆਂ ਦੇ ਸਕੂਲ ਅਤੇ 117 ਸਕੂਲ ਆਫ਼ ਐਮੀਨੈਂਸ ਨੂੰ ਇਸ ਪ੍ਰੋਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ। ਸਰਕਾਰ ਨੇ ਇਸ ਪ੍ਰਾਜੈਕਟ ਲਈ 21 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਜਲਦੀ ਹੀ ਸਾਕਾਰ ਕੀਤਾ ਜਾਵੇਗਾ। ਇਸ ਪ੍ਰੋਜੈਕਟ ਨਾਲ 20 ਹਜ਼ਾਰ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ। ਇਸ ਨਾਲ ਪੰਜਾਬ ਦੇ ਸਕੂਲਾਂ ਵਿੱਚ ਸਕੂਲ ਛੱਡਣ ਦੀ ਗਿਣਤੀ ਵੀ ਰੁਕ ਜਾਵੇਗੀ।

ਚੰਡੀਗੜ੍ਹ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ 5ਵੀਂ ਜਮਾਤ ਤੱਕ ਦੇ ਸਕੂਲ ਬਣਾਏ ਗਏ ਹਨ। ਇਸ ਤੋਂ ਬਾਅਦ ਪਿੰਡਾਂ ਵਿੱਚ ਸਕੂਲ ਨਾ ਹੋਣ ਅਤੇ ਆਵਾਜਾਈ ਦੇ ਸਾਧਨ ਵੀ ਠੀਕ ਨਾ ਹੋਣ ਕਾਰਨ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਜਦੋਂ ਉਹ ਪਿੰਡਾਂ ਵਿੱਚ ਜਾਂਦੇ ਸਨ, ਜਿੱਥੇ ਪੰਜਵੀਂ ਜਮਾਤ ਤੱਕ ਸਕੂਲ ਬਣ ਚੁੱਕੇ ਹਨ, ਉੱਥੇ ਦੇ ਲੋਕ ਅੱਠਵੀਂ ਜਮਾਤ ਤੱਕ ਸਕੂਲ ਬਣਾਉਣ ਦੀ ਮੰਗ ਕਰਦੇ ਸਨ।


8ਵੀਂ ਦੇ ਵਿਦਿਆਰਥੀ 10ਵੀਂ ਤੱਕ ਅਤੇ 10ਵੀਂ ਦੇ ਵਿਦਿਆਰਥੀਆਂ ਨੂੰ 12ਵੀਂ ਤੱਕ ਸਕੂਲ ਬਣਾਉਣ ਦੀ ਮੰਗ ਕਰਦੇ ਸਨ। ਇਸ ਦਾ ਮੁੱਖ ਕਾਰਨ ਇਨ੍ਹਾਂ ਪਿੰਡਾਂ ਵਿੱਚ ਸਕੂਲਾਂ ਤੋਂ ਦੂਰੀ ਜ਼ਿਆਦਾ ਹੋਣਾ ਹੈ। ਅਜਿਹੇ 'ਚ ਖਾਸ ਤੌਰ 'ਤੇ ਲੜਕੀਆਂ ਦੇ ਪਰਿਵਾਰ ਆਪਣੀਆਂ ਧੀਆਂ ਨੂੰ ਸਕੂਲਾਂ 'ਚੋਂ ਕੱਢ ਦਿੰਦੇ ਹਨ ਕਿਉਂਕਿ ਸਕੂਲਾਂ ਤੱਕ ਸਿੱਧੀ ਬੱਸ ਸੇਵਾ ਨਹੀਂ ਹੈ। ਉਨ੍ਹਾਂ ਨੂੰ ਸਕੂਲ ਜਾਣ ਲਈ ਟਰਾਲੀਆਂ ਦੇ ਪਿਛਲੇ ਪਾਸੇ ਲਟਕਣਾ ਪੈਂਦਾ ਸੀ ਜਾਂ ਕਿਸੇ ਅਜਨਬੀ ਤੋਂ ਲਿਫਟ ਲੈਣੀ ਪੈਂਦੀ ਸੀ। ਅਜਿਹੇ 'ਚ ਲੜਕੀਆਂ ਦੇ ਰਿਸ਼ਤੇਦਾਰ ਇਸ ਨੂੰ ਸੁਰੱਖਿਅਤ ਨਹੀਂ ਸਮਝਦੇ। ਉਹ ਆਪਣੇ ਬੱਚਿਆਂ ਨੂੰ ਸਕੂਲਾਂ ਵਿੱਚੋਂ ਕੱਢ ਲੈਂਦੇ ਸੀ।

12 ਹਜ਼ਾਰ ਲੜਕੀਆਂ ਨੂੰ ਲਾਭ ਮਿਲੇਗਾ

ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਗੱਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਸਾਂਝੀਆਂ ਕੀਤੀਆਂ ਹਨ। ਅਜਿਹੇ 'ਚ ਉਨ੍ਹਾਂ ਪਿੰਡਾਂ ਅਤੇ ਬੱਚਿਆਂ ਦਾ ਪਤਾ ਲਗਾਇਆ ਗਿਆ, ਜਿਨ੍ਹਾਂ ਨੂੰ ਸਕੂਲ ਦੀ ਦੂਰੀ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਰਵੇਖਣ ਵਿੱਚ ਸਾਹਮਣੇ ਆਇਆ ਕਿ 20 ਹਜ਼ਾਰ ਵਿਦਿਆਰਥੀ ਇਸ ਤੋਂ ਪ੍ਰਭਾਵਿਤ ਹਨ। ਇਨ੍ਹਾਂ ਵਿੱਚੋਂ ਅੱਠ ਹਜ਼ਾਰ ਲੜਕੇ ਅਤੇ 12 ਹਜ਼ਾਰ ਲੜਕੀਆਂ ਹਨ। ਇਸ ਤੋਂ ਬਾਅਦ ਸਿੱਖਿਆ ਵਿਭਾਗ ਨੇ ਲੜਕੀਆਂ ਲਈ 15 ਵੱਡੇ ਸਕੂਲਾਂ ਦੀ ਚੋਣ ਕੀਤੀ ਹੈ, ਜਿੱਥੇ ਵਿਦਿਆਰਥਣਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਇਸ ਤੋਂ ਬਾਅਦ ਇਸ ਪ੍ਰਾਜੈਕਟ ਨੂੰ ਅੱਗੇ ਵਧਾਇਆ ਜਾਵੇਗਾ।

ਇੱਕ ਸਕੂਲ ਨੂੰ ਸੱਤ ਬੱਸਾਂ ਮਿਲਣਗੀਆਂ

ਸਿੱਖਿਆ ਵਿਭਾਗ ਪ੍ਰਾਜੈਕਟ ਦੇ ਪਹਿਲੇ ਪੜਾਅ ਵਿੱਚ ਸ਼ਾਮਲ ਸਕੂਲਾਂ ਨੂੰ ਸੱਤ-ਸੱਤ ਬੱਸਾਂ ਖਰੀਦ ਕੇ ਦੇਵੇਗਾ। ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਅਜਿਹੇ 'ਚ 7ਵੀਂ ਤੱਕ ਦੇ ਵਿਦਿਆਰਥੀਆਂ ਨੂੰ ਪਹਿਲਾਂ ਇੱਥੇ ਛੁੱਟੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਬੱਸਾਂ ਵਾਪਸ ਸਕੂਲਾਂ ਵਿੱਚ ਆਉਣਗੀਆਂ ਅਤੇ ਉੱਚ ਜਮਾਤਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਲੈ ਜਾਣਗੀਆਂ।

- PTC NEWS

Top News view more...

Latest News view more...

PTC NETWORK
PTC NETWORK