ਜ਼ਿਮਨੀ ਚੋਣਾਂ 2019  : ਮੁਕੇਰੀਆਂ ਤੋਂ ਭਾਜਪਾ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਨੇ ਪਰਿਵਾਰ ਸਮੇਤ ਪਾਈ ਵੋਟ

By  Shanker Badra October 21st 2019 08:30 AM -- Updated: October 21st 2019 08:33 AM

ਜ਼ਿਮਨੀ ਚੋਣਾਂ 2019  : ਮੁਕੇਰੀਆਂ ਤੋਂ ਭਾਜਪਾ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਨੇ ਪਰਿਵਾਰ ਸਮੇਤ ਪਾਈ ਵੋਟ:ਮੁਕੇਰੀਆਂ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ ਅੱਜ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ -ਭਾਜਪਾ , ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ 'ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਇਸ ਦੇ ਇਲਾਵਾ ਕੁੱਝ ਆਜ਼ਾਦ ਉਮੀਦਵਾਰ ਚੋਣ ਮੈਦਾਨ ’ਚ ਹਨ। ਇਸ ਦੌਰਾਨ ਦਾਖਾ, ਮੁਕੇਰੀਆਂ, ਜਲਾਲਾਬਾਦ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਵਿਚ ਕੁੱਲ 33 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ।

By-elections 2019: Mukerian BJP Candidate Jangi Lal Mahajan Voting ਜ਼ਿਮਨੀ ਚੋਣਾਂ 2019  : ਮੁਕੇਰੀਆਂ ਤੋਂ ਭਾਜਪਾ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਨੇ ਪਰਿਵਾਰ ਸਮੇਤ ਪਾਈ ਵੋਟ

ਇਸ ਦੌਰਾਨ ਮੁਕੇਰੀਆਂ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ ) ਦੇ ਉਮੀਦਵਾਰਜੰਗੀ ਲਾਲ ਮਹਾਜਨ ਨੇ ਆਰੀਆ ਸੀਨੀਅਰ ਸੈਕੰਡਰੀ ਸਕੂਲ 'ਚ ਪਰਿਵਾਰ ਸਮੇਤ ਵੋਟ ਪਾਈ ਹੈ। ਇਨ੍ਹਾਂ ਜ਼ਿਮਨੀ ਚੋਣਾਂ ਨੂੰ ਲੈ ਕੇ ਵੋਟਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਸਵੇਰੇ ਤੋਂ ਪੋਲਿੰਗ ਬੂਥ ਅੱਗੇ ਲਾਇਨਾਂ ਬਣਾ ਕੇ ਖੜੇ ਹਨ। ਜਿਸ ਲਈ ਵੋਟਰ ਅੱਜ ਆਪਣਾ ਨੁਮਾਇੰਦਾ ਚੁਣਨ ਲਈ ਪੋਲਿੰਗ ਬੂਥ 'ਤੇ ਪਹੁੰਚ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ।

By-elections 2019: Mukerian BJP Candidate Jangi Lal Mahajan Voting ਜ਼ਿਮਨੀ ਚੋਣਾਂ 2019  : ਮੁਕੇਰੀਆਂ ਤੋਂ ਭਾਜਪਾ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਨੇ ਪਰਿਵਾਰ ਸਮੇਤ ਪਾਈ ਵੋਟ

ਇਸੇ ਤਰ੍ਹਾਂ ਮੁਕੇਰੀਆਂ ਤੋਂ ਆਮ ਆਦਮੀ ਪਾਰਟੀ ਦੇ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ, ਕਾਂਗਰਸ ਦੀ ਇੰਦੂ ਬਾਲਾ, ਭਾਰਤੀ ਜਨਤਾ ਪਾਰਟੀ ਦੇ ਜੰਗੀ ਲਾਲ ਮਹਾਜਨ, ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਗੁਰਵਤਨ ਸਿੰਘ, ਹਿੰਦੁਸਤਾਨ ਸਕਤੀ ਸੈਨਾ ਦੇ ਅਰਜੁਨ ਤੇ ਆਜ਼ਾਦ ਉਮੀਦਵਾਰ ਅਮਨਦੀਪ ਸਿੰਘ ਘੋਤਰਾ ਚੋਣ ਮੈਦਾਨ ਵਿੱਚ ਹਨ।

By-elections 2019: Mukerian BJP Candidate Jangi Lal Mahajan Voting ਜ਼ਿਮਨੀ ਚੋਣਾਂ 2019  : ਮੁਕੇਰੀਆਂ ਤੋਂ ਭਾਜਪਾ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਨੇ ਪਰਿਵਾਰ ਸਮੇਤ ਪਾਈ ਵੋਟ

ਜ਼ਿਕਰਯੋਗ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਅੱਜ ਸ਼ਾਮ ਨੂੰ ਇਨ੍ਹਾਂ ਸਾਰੇ ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. 'ਚ ਬੰਦ ਹੋ ਜਾਵੇਗੀ। ਇਨ੍ਹਾਂ ਚਾਰ ਹਲਕਿਆਂ ਦੇ 7,68,948 ਵੋਟਰ ਚਾਰ ਉਮੀਦਵਾਰਾਂ ਨੂੰ ਆਪਣਾ ਨੁਮਾਇੰਦਾ ਚੁਣ ਕੇ ਵਿਧਾਨ ਸਭਾ 'ਚ ਭੇਜਣਗੇ।

-PTCNews

Related Post