ਜ਼ਿਮਨੀ ਚੋਣਾਂ 2019 : ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਦਾਖਾ ਹਲਕੇ ‘ਚ ਕੀਤਾ ਚੋਣ ਪ੍ਰਚਾਰ ,ਵੱਡੀ ਗਿਣਤੀ 'ਚ ਪੁੱਜੇ ਵਰਕਰ

By  Shanker Badra October 19th 2019 06:15 PM

ਜ਼ਿਮਨੀ ਚੋਣਾਂ 2019 : ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਦਾਖਾ ਹਲਕੇ ‘ਚ ਕੀਤਾ ਚੋਣ ਪ੍ਰਚਾਰ ,ਵੱਡੀ ਗਿਣਤੀ 'ਚ ਪੁੱਜੇ ਵਰਕਰ:ਦਾਖਾ : ਪੰਜਾਬ ’ਚ 21 ਅਕਤੂਬਰ ਨੂੰ 4 ਵਿਧਾਨ ਸਭਾ ਹਲਕਿਆਂ ’ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸਿਆਸੀ ਅਖਾੜਾ ਭਖਿਆ ਹੋਇਆ ਹੈ ਤੇ ਸਾਰੀਆਂ ਸਿਆਸੀ ਪਾਰਟੀਆਂ ਅੱਜ ਆਪਣੇ -ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਪੱਬਾਂ - ਭਾਰ ਹਨ ,ਕਿਉਂਕਿ ਅੱਜ ਚੋਣ ਪ੍ਰਚਾਰ ਦਾ ਆਖ਼ਰੀ ਦਿਨ ਹੈ। ਇਸੇ ਤਹਿਤ ਦਾਖਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਵੱਲੋਂ ਵੀ ਚੋਣ ਪ੍ਰਚਾਰ ਕੀਤਾ ਗਿਆ ਹੈ।

By-elections 2019 : SAD candidate Manpreet Ayali Dakha constituency Election campaign ਜ਼ਿਮਨੀ ਚੋਣਾਂ 2019 : ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਦਾਖਾ ਹਲਕੇ ‘ਚ ਕੀਤਾ ਚੋਣ ਪ੍ਰਚਾਰ , ਵੱਡੀ ਗਿਣਤੀ 'ਚ ਪੁੱਜੇ ਵਰਕਰ

ਇਸ ਦੌਰਾਨ ਦਾਖਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਆਪਣੇ ਵਰਕਰਾਂ ਸਮੇਤ ਹਲਕਾ ਦਾਖਾ 'ਚ ਮਾਰਚ ਕੱਢਦਿਆਂ ਚੋਣ ਪ੍ਰਚਾਰ ਕੀਤਾ ਹੈ। ਇਸ ਦੌਰਾਨ ਮਨਪ੍ਰੀਤ ਸਿੰਘ ਇਆਲੀ ਨੇ ਹਲਕੇ ਦੇ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ। ਇਸ ਮੌਕੇ ਵਰਕਰਾਂ ਦਾ ਵੱਡੀ ਗਿਣਤੀ ਵਿੱਚ ਹੜ ਆਇਆ ਹੋਇਆ ਸੀ।

By-elections 2019 : SAD candidate Manpreet Ayali Dakha constituency Election campaign ਜ਼ਿਮਨੀ ਚੋਣਾਂ 2019 : ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਦਾਖਾ ਹਲਕੇ ‘ਚ ਕੀਤਾ ਚੋਣ ਪ੍ਰਚਾਰ , ਵੱਡੀ ਗਿਣਤੀ 'ਚ ਪੁੱਜੇ ਵਰਕਰ

ਜ਼ਿਕਰਯੋਗ ਹੈ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ , ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਜਿਨ੍ਹਾਂ ‘ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈਣੀਆਂ ਹਨ। ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ‘ਚ ਕੁੱਲ 33 ਉਮੀਦਵਾਰ ਚੋਣ ਮੈਦਾਨ ਵਿਚ ਹਨ।

-PTCNews

Related Post